ਹਾਈਕੋਰਟ ਵੱਲੋਂ ਬਾਬਾ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ

By February 18, 2016 0 Comments


daduwal
ਚੰਡੀਗੜ੍ਹ– ਅੰਮਿ੍ਤਸਰ ਦੇ ਪਿੰਡ ਚੱਬਾ ‘ਚ 10 ਨਵੰਬਰ ਨੂੰ ਹੋਏ ‘ਸਰਬੱਤ ਖ਼ਾਲਸਾ’ ਸਮਾਗਮ ‘ਚ ਤਖ਼ਤ ਸੀ੍ਰ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ | ਜਸਟਿਸ ਐਮ.ਐਮ.ਐਸ. ਬੇਦੀ ਨੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਾ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਹੈ | ਦਾਦੂਵਾਲ ਿਖ਼ਲਾਫ਼ ਸਰਕਾਰ ਵੱਲੋਂ ‘ਸਰਬੱਤ ਖ਼ਾਲਸਾ’ ‘ਚ ਸ਼ਾਮਲ ਹੋ ਕੇ ਦੇਸ਼ ਵਿਰੋਧੀ ਗਤੀਵਿਧੀਆਾ ਦਾ ਦੋਸ਼ ਲਾਉਂਦਿਆਾ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਸੀ | ਦਾਦੂਵਾਲ ਨੇ ਹਾਈਕੋਰਟ ‘ਚ ਆਪਣੀ ਜ਼ਮਾਨਤ ਪਟੀਸ਼ਨ ਪਾ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਰੰਜ਼ਿਸ ਕਾਰਨ ਉਨ੍ਹਾਂ ਿਖ਼ਲਾਫ਼ ਇਹ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਗ਼ਲਤ ਕਰਾਰ ਦਿੱਤਾ ਸੀ | ਇਸੇ ਆਧਾਰ ‘ਤੇ ਉਨ੍ਹਾਂ ਹਾਈਕੋਰਟ ਤੋਂ ਜ਼ਮਾਨਤ ਮੰਗੀ ਸੀ | ਹਾਈਕੋਰਟ ਨੇ ਸੋਮਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਦਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ | ਅੱਜ ਇਹ ਫ਼ੈਸਲਾ ਸੁਣਾਉਂਦਿਆਾ ਨੂੰ ਦਾਦੂਵਾਲ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ |

Posted in: ਪੰਜਾਬ