ਸ੍ਰੀ ਦਰਬਾਰ ਸਾਹਿਬ ਵਿਖੇ ਫਿਲਮਾਂ ਦੀ ਸ਼ੂਟਿੰਗ ਤੇ ਪਾਬੰਦੀ

By March 18, 2016 0 Comments


ਅੰਮ੍ਰਿਤਸਰ 18 ਮਾਰਚ (ਜਸਬੀਰ ਸਿੰਘ ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸ੍ਰ ਅਵਤਾਰ ਸਿੰਘ ਮੱਕੜ ਨੇ ਕੇਂਦਰ ਸਰਕਾਰ ਵੱਲੋਂ ਰਾਜ ਸਭਾ ਵਿੱਚ ਗੁਰਦੁਆਰਾ ਐਕਟ ਸੋਧ ਬਿੱਲ ਨੂੰ ਪ੍ਰਵਾਨਗੀ ਦੇਣ ਨੂੰ ਸ਼ਲਾਘਾਯੋਗ ਕਾਰਦਿਆ ਕਿਹਾ ਕਿ ਇਸ ਫੈਸਲੇ ਨਾਲ ਸਿੱਖਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਵੇਗੀ। ਉਨ•ਾਂ ਕਿਹਾ ਕਿ ਇਹ ਕਾਰਜ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਰਤੋੜ ਕੋਸ਼ਿਸ਼ਾਂ ਸਦਕਾ ਸੰਭਵ ਹੋ ਸਕਿਆ ਹੈ। ਉਨ•ਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਧਾਰਾ 25 ਬੀ ਵਿਚ ਸੋਧ ਕਰਕੇ ਸਿੱਖਾਂ ਨੂੰ ਇਕ ਵੱਖਰੀ ਕੌਮ ਵਜੋ ਤਸਲੀਮ ਕਰੇ।
ਸਿੱਖਾਂ ਤੇ ਬਣਦੇ ਚੁਟਕਲਿਆਂ ਦੇ ਸਵਾਲ ਬਾਰੇ ਉਨ•ਾਂ ਕਿਹਾ ਕਿ ਸਿੱਖ ਕੌਮ ਸਮੁੱਚੀ ਮਨੁੱਖਤਾ ਦੀ ਭਲਾਈ ਵਾਸਤੇ ਸਦਾ ਯਤਨਸ਼ੀਲ ਰਹੀ ਹੈ, ਪਰ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕਾਂ ਵੱਲੋਂ ਸਿੱਖਾਂ ‘ਤੇ ਚੁਟਕਲੇ ਬਣਾ ਕੇ ਮਜ਼ਾਕ ਉਡਾਇਆ ਜਾਂਦਾ ਹੈ।ਉਨ•ਾਂ ਕਿਹਾ ਕਿ ਸਿੱਖ ਕੌਮ ਦੀਆਂ ਕੁਰਬਾਨੀਆਂ ਤੇ ਇਨ•ਾਂ ਵੱਲੋਂ ਪਾਏ ਗਏ ਯੋਗਦਾਨ ਦਾ ਸ਼ਾਨਾਮੱਤਾ ਇਤਿਹਾਸ ਹੈ ਅਤੇ ਜੋ ਲੋਕ ਸਿੱਖਾਂ ਕਿਰਦਾਰ ਵਿਰੁੱਧ ਚੁਟਕਲੇ ਬਣਾਉਂਦੇ ਹਨ ਉਹ ਸਿੱਖਾਂ ਵੱਲੋਂ ਦੇਸ਼ ਲਈ ਕੀਤੀਆਂ ਗਈਆਂ ਕੁਰਬਾਨੀਆਂ ਦੇ ਇਤਿਹਾਸ ਦੀ ਜਾਣਕਾਰੀ ਤੋਂ ਕੋਰੇ ਤੇ ਸੱਖਣੇ ਹਨ। ਉਨਾਂ• ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ, ਜੋ ਮਾਣਯੋਗ ਅਦਾਲਤ ਨੇ ਸਵੀਕਾਰ ਕਰ ਲਈ ਹੈ ਅਤੇ ਪੂਰੀ ਆਸ ਹੈ ਕਿ ਮਾਨਯੋਗ ਅਦਾਲਤ ਇਸ ਮਾਮਲੇ ਤੇ ਸਿੱਖਾਂ ਦੇ ਹੱਕ ਵਿੱਚ ਫੈਸਲਾ ਦੇਵੇਗੀ।
ਅੰਬਾਲੇ ਦੀ ਅਦਾਲਤ ਵੱਲੋਂ ਸਿੱਖ ਨੂੰ ਕਕਾਰ ਪਾਉਣ ਕਾਰਨ ਗਵਾਹੀ ਦੇਣ ਤੋਂ ਰੋਕੇ ਜਾਣ ਦੇ ਸਵਾਲ ਬਾਰੇ ਉਨ•ਾਂ ਕਿਹਾ ਕਿ ਮਾਨਯੋਗ ਹਾਈ ਕੋਰਟ ਨੇ ਇਸ ਸਬੰਧੀ ਸ਼ਲਾਘਾਯੋਗ ਫੈਸਲਾ ਦਿੱਤਾ ਹੈ ਜਿਸ ਨਾਲ ਹੁਣ ਸਿੱਖ ਕਕਾਰ ਪਹਿਨ ਕੇ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋ ਸਕੇਗਾ।ਉਨ•ਾਂ ਕਿਹਾ ਕਿ ਸਿੱਖ ਨੂੰ ਰੋਕਣ ਵਾਲੇ ਜੱਜ ਖਿਲਾਫ ਸੁਪਰੀਮ ਕੋਰਟ ਨੂੰ ਕਾਰਵਾਈ ਕਰਨ ਲਈ ਲਿਖਿਆ ਜਾਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦਿਨੋਂ-ਦਿਨ ਵੱਧ ਰਹੀਆਂ ਘਟਨਾਵਾਂ ਸਬੰਧੀ ਉਨ•ਾਂ ਕਿਹਾ ਕਿ ਸਮੂਹ ਗੁਰੂਦੁਆਰਾ ਕਮੇਟੀਆ ਅਪੀਲ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਵਿੱਚ 24 ਘੰਟੇ ਪਹਿਰੇਦਾਰੀ ਨੂੰ ਸੁਨਿਸ਼ਚਿਤ ਕਰਨ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤੀ ਜੋਤ ਤੇ ਗੁਰੂ ਹਨ ਤੇ ਅਜਿਹੀਆਂ ਘਿਨੌਣੀਆਂ ਘਟਨਾਵਾਂ ਨਾਲ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਦੀ ਹੈ। ਉਨ•ਾਂ ਮੰਗ ਕੀਤੀ ਕਿ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਫਾਂਸੀ ਦੇਣ ਦਾ ਕਾਨੂੰਨ ਬਣਾਏ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਫਿਲਮਾਂ ਦੀ ਸ਼ੂਟਿੰਗ ਤੇ ਪਾਬਦੀ ਲਗਾਏ ਜਾਣ ਦਾ ਐਲਾਣ ਕਰਦਿਆਂ ਸ੍ਰ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਰਫ ਤੇ ਸਿਰਫ ਡਾਕੂਮੈਂਟਰੀ ਤੇ ਨਿਰੋਲ ਧਾਰਮਿਕ ਫਿਲਮਾਂ ਨੂੰ ਹੀ ਮਾਨਤਾ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਸ ਵੀ ਧਾਰਮਿਕ ਫਿਲਮ ਦੀ ਸਕ੍ਰਿਪਟ ਪਾਸ ਹੋਵੇਗੀ ਉਸ ਨੂੰ ਹੀ ਸ਼ੂਟਿੰਗ ਦੀ ਆਗਿਆ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਬਾਣੀ ਦਾ ਪ੍ਰਸਾਰ ਹੁੰਦਾ ਹੈ ਉਥੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਫਿਲਮਾਂ ਨੂੰ ਕਿਸੇ ਵੀ ਕੀਮਤ ਤੇ ਆਗਿਆ ਨਹੀਂ ਦਿੱਤੀ ਜਾ ਸਕਦੀ।
ਸ਼੍ਰੋ੍ਰਮਣੀ ਕਮੇਟੀ ਦੇ ਵਿਤੀ ਸਾਲ 2016-17 ਦੇ ਬਜਟ ਬਾਰੇ ਬੋਲਦਿਆਂ ਸ੍ਰ ਮੱਕੜ ਨੇ ਕਿਹਾ ਕਿ ਇਹ ਬਜਟ 31 ਮਾਰਚ ਨੂੰ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਪੇਸ਼ ਕੀਤਾ ਜਾਵੇਗਾ।