ਪਾਕਿਸਤਾਨ ਸਿੱਖ ਗੁ:ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ਾਮ ਸਿੰਘ ਦਾ ਦਿਹਾਂਤ

By March 27, 2016 0 Comments


sham singhਸਤਲਾਣੀ ਸਾਹਿਬ, 27 ਮਾਰਚ -ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ਾਮ ਸਿੰਘ ਦਾ ਅੱਜ ਸਵੇਰੇ ਲਾਹੌਰ ਪਾਕਿਸਤਾਨ ਦੇ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮੌਤ ਦੀ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਅਤੇ ਮੈਂਬਰ ਮਨਿੰਦਰ ਸਿੰਘ ਨੇ ਦਿੱਤੀ। ਪ੍ਰਧਾਨ ਬਾਬਾ ਸ਼ਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ ਪਰਮਜੀਤ ਸਿੰਘ ਸਰਨਾ ਨੇ ਦੁੱਖ ਪ੍ਰਗਟਾਇਆ। ਮਿਲੀ ਜਾਣਕਾਰੀ ਅਨੁਸਾਰ 90 ਸਾਲ ਦੇ ਕਰੀਬ ਬਾਬਾ ਸ਼ਾਮ ਸਿੰਘ ਪਿਛਲੇ 10 ਦਿਨ ਤੋ ਦਿਮਾਗ਼ ਦੀ ਨਾੜੀ ਫਟਣ ਕਾਰਨ ਕੋਮਾਂ ਵਿਚ ਚਲੇ ਗਏ ਸਨ ‘ਤੇ ਲਗਾਤਾਰ ਲਾਹੌਰ ਦੇ ਇੱਕ ਹਸਪਤਾਲ ਵਿਚ ਦਾਖ਼ਲ ਸਨ। –