1984 ਕਤਲੇਆਮ ਦੇ 49 ਕੇਸਾਂ ਦੀ ਹੋਵੇਗੀ ਦੁਬਾਰਾ ਜਾਂਚ

By August 3, 2016 0 Comments


ਨਵੀਂ ਦਿੱਲੀ, 3 ਅਗਸਤ (ਏਜੰਸੀ)-’84 ਦੇ ਸਿੱਖ ਕਤਲੇਆਮ ਦੇ ਕੇਸਾਂ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ 49 ਅਜਿਹੇ ਕੇਸਾਂ ਦਾ ਪਤਾ ਲਗਾਇਆ ਹੈ ਜਿਨ੍ਹਾਂ ਦੀ ਮੁੜ ਜਾਂਚ ਕੀਤੀ ਜਾਵੇਗੀ | ਸਦਨ ਵਿਚ ਇਹ ਪ੍ਰਗਟਾਵਾ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸ ਰਾਜ ਗੰਗਾ ਰਾਮ ਅਹੀਰ ਨੇ ਕਿਹਾ ਕਿ ਸਰਕਾਰ ਨੇ ਆਪਣੇ 12 ਫਰਵਰੀ, 2015 ਦੇ ਆਦੇਸ਼ਾਂ ਤਹਿਤ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ ਤਾਂ ਜੋ ਦਿੱਲੀ ਵਿਚ ਵਾਪਰੇ ਸਿੱਖ ਦੰਗਿਆਂ ਦੇ ਮਾਮਲਿਆਂ ਦੀ ਮੁੜ ਘੋਖ ਕੀਤੀ ਜਾਵੇ ਜਿਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਨੇ 29 ਜੁਲਾਈ ਨੂੰ ਅਜਿਹੇ 49 ਕੇਸਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਦੀ ਮੁੜ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਦਿੱਲੀ ਵਿਚ ’84 ਦੇ ਦੰਗਿਆਂ ਨਾਲ ਸਬੰਧਿਤ ਕੁੱਲ 650 ਕੇਸ ਦਰਜ ਕੀਤੇ ਗਏ ਸਨ |