ਆਰ.ਐਸ.ਐਸ.ਆਗੂ ਜਗਦੀਸ਼ ਗਗਨੇਜਾ ਦਾ ਹੋਇਆ ਦਿਹਾਂਤ

By September 22, 2016 0 Comments


gangejaਲੁਧਿਆਣਾ, 22 ਸਤੰਬਰ – ਸਥਾਨਕ ਦਇਆਨੰਦ ਹਸਪਤਾਲ ‘ਚ ਆਰ.ਐਸ.ਐਸ ਆਗੂ ਜਗਦੀਸ਼ ਗਗਨੇਜਾ ਨੇ ਅੱਜ ਸਵੇਰੇ ਦਮ ਤੋੜ ਦਿੱਤਾ ਹੈ। ਗਗਨੇਜਾ ਬੀਤੇ ਦੋ ਮਹੀਨਿਆਂ ਤੋਂ ਹਸਪਤਾਲ ‘ਚ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਸਨ। ਉਨ੍ਹਾਂ ਨੂੰ ਜਲੰਧਰ ਵਿਖੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਗੰਭੀਰ ਜਖਮੀ ਕਰ ਦਿੱਤਾ ਸੀ। ਇਸ ਦੀ ਪੁਸ਼ਟੀ ਕਰਦਿਆਂ ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਗਗਨੇਜਾ ਦੀ ਹਾਲਤ ਸਵੇਰ ਤੋਂ ਹੀ ਨਾਜੁਕ ਬਣੀ ਹੋਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪੁਲਿਸ ਨੇ ਹਸਪਤਾਲ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਹੈ।