ਸਿੱਧੂ ਲਈ ‘ਆਪ’ ਦੇ ਦਰ ਅਜੇ ਵੀ ਖੁੱਲ੍ਹੇ: ਖਹਿਰਾ

By September 23, 2016 0 Comments


khairaਅੰਮ੍ਰਿਤਸਰ: ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਵੱਲੋਂ ਆਵਾਜ਼-ਏ-ਪੰਜਾਬ ਫੋਰਮ ਨੂੰ ਸਿਆਸੀ ਪਾਰਟੀ ਦਾ ਰੂਪ ਨਾ ਦੇਣ ਦੇ ਕੀਤੇ ਫ਼ੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਕ ਵਾਰ ਮੁੜ ਸਿੱਧੂ ਨੂੰ ‘ਆਪ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਹ ਸੱਦਾ ਅੱਜ ਇੱਥੇ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਦਿੱਤਾ ਹੈ। ਉਹ ਇੱਥੇ ਮੁਹਾਵਾ ਬੱਸ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਆਏ ਸਨ। ਇਸ ਮਗਰੋਂ ਇੱਕ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਖਹਿਰਾ ਨੇ ਖੁਲਾਸਾ ਕੀਤਾ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸੀਨੀਅਰ ਆਗੂਆਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਆਖਿਆ ਕਿ ਉਹ ਤੇ ਉਨ੍ਹਾਂ ਦੇ ਸਾਥੀਆਂ ਵਾਸਤੇ ‘ਆਪ’ ਦੇ ਦਰ ਅਜੇ ਵੀ ਖੁੱਲ੍ਹੇ ਹਨ। ਉਨ੍ਹਾਂ ਆਖਿਆ ਕਿ ਉਹ ਸਿੱਧੂ ਸਮੇਤ ਉਨ੍ਹਾਂ ਦੇ ਸਾਥੀਆਂ ਪ੍ਰਗਟ ਸਿੰਘ ਅਤੇ ਬੈਂਸ ਭਰਾਵਾਂ ਦਾ ਵੀ ‘ਆਪ’ ਵਿੱਚ ਸਵਾਗਤ ਕਰਨਗੇ।

Posted in: ਪੰਜਾਬ