Breaking News
Home / ਪੰਜਾਬ / ਚੋਣਾਂ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਖ਼ਤਮ ਕੀਤੀ ਜਾਵੇਗੀ ਧਾਰਾ 370- ਅਮਿਤ ਸ਼ਾਹ

ਚੋਣਾਂ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਖ਼ਤਮ ਕੀਤੀ ਜਾਵੇਗੀ ਧਾਰਾ 370- ਅਮਿਤ ਸ਼ਾਹ

ਪਠਾਨਕੋਟ, 5 ਮਈ – ਪਠਾਨਕੋਟ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਜੰਮੂ ਕਸ਼ਮੀਰ ‘ਚ ਧਾਰਾ-370 ਖ਼ਤਮ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦੇ ਸਿਰ ਦਾ ਤਾਜ ਹੈ ਤੇ ਰਹੇਗਾ।

ਪਠਾਨਕੋਟ ਦੇ ਸੁਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ ‘ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੇ ਹੱਕ ‘ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਅਕਾਲੀ ਦਲ ਕੇ ਪ੍ਰਧਾਨ ਤੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪਾਰਟੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਪਹੁੰਚੇ ਹਨ। ਰੈਲੀ ਦੌਰਾਨ ਵੱਡੀ ਗਿਣਤੀ ‘ਚ ਅਕਾਲੀ-ਭਾਜਪਾ ਵਰਕਰ ਸ਼ਾਮਲ ਹੋਏ।

CopyAMP code

Check Also

UP ਦੇ ਮਜ਼ਦੂਰ ਦੇ ਇਸ਼ਕ ‘ਚ ਅੰਨ੍ਹੀ ਹੋਈ ਸਮਰਾਲਾ ਦੀ ਕੁੜੀ, ਚੜ੍ਹੀ ਬਿਜਲੀ ਦੇ ਟਾਵਰ ‘ਤੇ

CopyAMP code

%d bloggers like this: