Breaking News
Home / ਪੰਜਾਬ / ਲੁਧਿਆਣਾ : ਸੜਕ ਹਾਦਸੇ ਤੋਂ ਬਾਅਦ ਭੀੜ ਨੇ ਫੂਕੀ ਬੱਸ

ਲੁਧਿਆਣਾ : ਸੜਕ ਹਾਦਸੇ ਤੋਂ ਬਾਅਦ ਭੀੜ ਨੇ ਫੂਕੀ ਬੱਸ

ਲੁਧਿਆਣਾ : ਲੁਧਿਆਣਾ ਦੇ ਬਸਤੀ ਜੋਧੇਵਾਲਾ ਚੌਕ ਦੇ ਨਜ਼ਦੀਕ ਨੈਸ਼ਨਲ ਹਾਈਵੇਅ 1 ‘ਤੇ ਅੱਜ ਪੀ. ਆਰ. ਟੀ. ਸੀ. ਦੀ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਮੋਟਰਸਾਈਕਲ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਪਹਿਲਾਂ ਬੱਸ ‘ਤੇ ਪੱਥਰਬਾਜ਼ੀ ਕੀਤੀ ਅਤੇ ਇਸ ਮਗਰੋਂ ਬੱਸ ਨੂੰ ਅੱਗ ਲਗਾ ਦਿੱਤੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਭੀੜ ਨੇ ਬੱਸ ਦੀ ਭੰਨਤੋੜ ਕਰਕੇ ਅੱਗ ਲੱਗਾ ਦਿੱਤੀ। ਘਟਨਾ ਲੁਧਿਆਣਾ ਦੇ ਬੱਸਤੀ ਜੋਧੇਵਾਲ ਚੌਂਕ ਦੀ ਹੈ। ਘਟਨਾ ‘ਚ ਮੌਟਰਸਾਈਕਲ ਸਵਾਰ ਵਿਅਕਤੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਅਤੇ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

Check Also

ਬੈਰੂਤ ਧਮਾਕੇ ‘ਚ ਹੋਈ ਤਬਾਹੀ ਸੈਟੇਲਾਈਟ ਤਸਵੀਰਾਂ ਦੀ ਜ਼ਬਾਨੀ

%d bloggers like this: