Breaking News
Home / ਪੰਜਾਬ / ਪੰਜਾਬ ਪੁਲਿਸ ਲੱਖਾ ਸਿਧਾਣਾ ਨਾਲ ਦੁਸ਼ਮਣੀ ਕੱਢਣ ਦੇ ਰੋਂਅ ਚ

ਪੰਜਾਬ ਪੁਲਿਸ ਲੱਖਾ ਸਿਧਾਣਾ ਨਾਲ ਦੁਸ਼ਮਣੀ ਕੱਢਣ ਦੇ ਰੋਂਅ ਚ

ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕਰਨ ਦੇ ਮਾਮਲੇ ਵਿੱਚ ਚਰਚਾ ’ਚ ਆਏ ਲੱਖਾ ਸਿਧਾਣਾ ਖ਼ਿਲਾਫ਼ ਪੁਲੀਸ ਡਿਊਟੀ ਵਿੱਚ ਵਿਘਨ ਪਾਉਣ ਤੇ ਪੁਲੀਸ ਕਰਮੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਤਹਿਤ ਥਾਣਾ ਲੰਬੀ ਵਿੱਚ ਦਰਜ ਹੋਏ ਮੁਕੱਦਮੇ ਨੂੰ ਲੈ ਕੇ ਪੁਲੀਸ ਸਖਤੀ ਦੇ ਰੌਂਅ ਵਿੱਚ ਹੈ। ਜ਼ਿਲ੍ਹਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 8 ਮਈ ਨੂੰ ਸਿੱਖ ਜਥੇਬੰਦੀਆਂ ਵੱਲੋ ਪਿੰਡ ਬਾਦਲ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਮੂਹਰੇ ਧਰਨਾ ਦੇਣਾ ਸੀ ਜਿਸ ਵਿੱਚ ਲੱਖਾ ਸਿਧਾਣਾ ਤੇ ਉਸ ਦੇ ਸਾਥੀ ਵੀ ਪੁੱਜੇ ਹੋਏ ਸਨ।

ਇਸ ਦੌਰਾਨ ਲੰਬੀ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਨਾਕਾਬੰਦੀ ਕੀਤੀ ਹੋਈ ਸੀ ਕਿ ਲੱਖਾ ਸਿਧਾਣਾ ਤੇ ਉਸ ਦੇ ਕਈ ਸਾਥੀ ਜਿਨ੍ਹਾਂ ਦੇ ਹੱਥਾਂ ਵਿੱਚ ਕ੍ਰਿਪਾਨਾਂ ਤੇ ਬਰਛੇ ਫੜੇ ਹੋਏ ਸਨ, ਨੂੰ ਜਦੋਂ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੱਖਾ ਸਿਧਾਣਾ ਨੇ ਪੁਲੀਸ ਕਰਮਚਾਰੀਆਂ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਬੈਰੀਕੈਡ ਤੋੜ ਕੇ ਪੁਲੀਸ ਪਾਰਟੀ ਉਪਰ ਹਮਲਾ ਕਰ ਦਿੱਤਾ।

ਐੱਸਐੱਚਓ ਬਿਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲੰਬੀ ਪੁਲੀਸ ਨੇ ਲੱਖਾ ਸਿਧਾਣਾ ਤੇ ਉਸ ਦੇ 60-70 ਅਣਪਛਾਤੇ ਸਾਥੀਆਂ ਵਿਰੁੱਧ ਧਾਰਾ 307, 188, 353, 186, 323, 148, 149 ਅਤੇ ਅਸਲਾ ਐਕਟ 25 ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਪੁਲੀਸ ਵੱਲੋਂ ਅਮਨ ਤੇ ਕਾਨੂੰਨ ਨੂੰ ਬਹਾਲ ਰੱਖਣ ਲਈ ਕੀਤੀ ਜਾ ਰਹੀ ਡਿਊਟੀ ਵਿੱਚ ਲੱਖਾ ਸਿਧਾਣਾ ਤੇ ਹੋਰਾਂ ਨੂੰ ਵਿਘਨ ਪਾਉਣਾ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣਾ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਰੋਸ ਕਰਨ ਲਈ ਲੋਕਤੰਤਰੀ ਢੰਗ ਤਰੀਕੇ ਵਰਤੇ ਜਾਣੇ ਚਾਹੀਦੇ ਹਨ ਇਸ ਲਈ ਪੁਲੀਸ ਵੱਲੋਂ ਲੱਖਾ ਸਿਧਾਣਾ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

Check Also

ਵਾਇਰਲ ਆਡੀਉ- ਐਨ.ਆਰ.ਆਈ ਨੇ ਮੰਗਿਆ ਗੋਲਡੀ ਕੋਲੋਂ ਹਿਸਾਬ

ਦਬੜੂ ਘੁਸੜੂ N.G.O ਨੇ ਕੱਲ੍ਹ ਕੁਝ ਅਜੇਹੀਆਂ ਗੱਲਾਂ ਕਹੀਆਂ ਜਿਹੜੀਆਂ ਓਹਨਾਂ ਦੇ ਹੀ ਖਿਲਾਫ ਜਾਂਦੀਆਂ …

%d bloggers like this: