ਕਾਂਗਰਸੀ ਜਸਬੀਰ ਡਿੰਪਾ ਨੇ ਟੱਲੀ ਹੋ ਕਿ ਕੀਤਾ ਚੋਣ ਪ੍ਰਚਾਰ

By May 15, 2019


ਸੋਸ਼ਲ ਮੀਡੀਆ ਤੇ ਇੱਕ ਵੀਡੀਉ ਵਾਇਰਲ ਹੋਈ ਹੈ ਜਿਸ ਵਿਚ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਡਿੰਪਾ ਟੱਲੀ ਹੋ ਕਿ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ ਅਤੇ ਲੋਕਾਂ ਨਾਲ ਕਈ ਤਰ੍ਹਾਂ ਦੇ ਅਜੀਬੋ ਗਰੀਬ ਵਾਅਦੇ ਵੀ ਕਰ ਰਹੇ ਹਨ। ਬਾਕੀ ਵੀਡੀਉ ਦੇਖ ਕੇ ਆਪ ਵਿਚਾਰ ਦਿਉ।


ਇਸ ਦੇ ਨਾਲ ਹੀ ਪੜ੍ਹ ਹਾਸੇ ਵਾਲੀ ਖਬਰ ਜੋ ਡਿੰਪਾ ਦੇ ਸਮਰਥਕਾਂ ਵਲੋਂ ਹੈ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਜੰਡਿਆਲਾ ਗੁਰੂ ਨੇੜਲੇ ਪਿੰਡ ਖੂਹ ਗੁਰੂ ਅਰਜਨ ਦੇਵ ਵਿਖੇ ਇਕ ਚੋਣ ਮੀਟਿੰਗ ਸ: ਜਸਜੀਤ ਸਿੰਘ ਢਿੱਲੋਂ ਮੈਨੇਜਰ ਤੇ ਪਿੰਡ ਝੰਗੀ ਸਾਹਿਬ ਦੇ ਸਰਪੰਚ ਸ਼੍ਰੀਮਤੀ ਕੁਲਦੀਪ ਕੌਰ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿੱਚ ਪੰਚਾਇਤ ਮੈਂਬਰ ਉਚੇਚੇ ਤੌਰ ਤੇ ਸ਼ਾਮਲ ਹੋਏ।

ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਮਾ ਸਿਕੰਦਰ ਸਿੰਘ ਅਤੇ ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਅੰਦਰ ਰਾਜ ਕਰ ਰਹੀ ਕੈਪਟਨ ਸਰਕਾਰ ਨੇ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਹਨ। ਜਿਸ ਕਾਰਨ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਫਿਰਕਾਪ੍ਰਸਤ ਤਾਕਤਾਂ ਨੂੰ ਨਮੋਸ਼ੀ ਭਰੀ ਹਾਰ ਦਾ ਮੂੰਹ ਵੇਖਣਾ ਪਵੇਗਾ। ਉਨਾਂ ਕਿਹਾ ਕਿ ਸ: ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਹਲਕੇ ਭਰ ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਇਹ ਸੀਟ ਜਿੱਤ ਕੇ ਕੈਪਟਨ ਅਮਰਿੰਦਰ ਸਿੰਘ ਦੀ ਝੋਲੀ ਪਾਉਣਗੇ।