Breaking News
Home / ਪੰਜਾਬ / ਕੈਪਟਨ ਕੰਵਲਜੀਤ ਦੀ ਪਤਨੀ ਅਤੇ ਧੀ ਮੁੜ ਅਕਾਲੀ ਦਲ ‘ਚ ਸ਼ਾਮਲ

ਕੈਪਟਨ ਕੰਵਲਜੀਤ ਦੀ ਪਤਨੀ ਅਤੇ ਧੀ ਮੁੜ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ, 15 ਮਈ 2019 – ਮਰਹੂਮ ਕੈਪਟਨ ਕੰਵਲਜੀਤ ਸਿੰਘ ਦੇ ਪਰਿਵਾਰ ਦੀ ‘ਘਰ ਵਾਪਸੀ’ ਹੋ ਗਈ ਹੈ। ਕੈਪਟਨ ਕੰਵਲਜੀਤ ਦੀ ਪਤਨੀ ਸਰਬਜੀਤ ਕੌਰ ਅਤੇ ਧੀ ਮਨਪ੍ਰੀਤ ਕੌਰ ਡੌਲੀ ਮੁੜ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਕੰਵਲਜੀਤ ਦੇ ਪਰਿਵਾਰ ਦਾ ਪਾਰਟੀ ਚ ਸਵਾਗਤ ਕੀਤਾ।

ਸਵਰਗੀ ਕੈਪਟਨ ਕੰਵਲਜੀਤ ਸਿੰਘ ਦਾ ਸਮੁੱਚਾ ਪਰਿਵਾਰ ਅੱਜ ਸ਼੍ਰੋਮਣੀ ਅਕਾਲੀਦਲ ‘ਚ ਸ਼ਾਮਲ ਹੋ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਕੰਵਲਜੀਤ ਸਿੰਘ ਦੇ ਪਰਿਵਾਰ ਦੇ ਸਿਰੋਪੇ ਪਾ ਕੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਵ. ਕੈਪਟਨ ਕੰਵਲਜੀਤ ਸਿੰਘ ਦੇ ਪਰਿਵਾਰ ਦਾ ਸ਼੍ਰੋਮਣੀ ਅਕਾਲੀ ‘ਚ ਆਉਣਾ ਇੱਕ ਬਹੁਤ ਵੱਡਾ ਬਲ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੋਂ ਵੀ ਸਾਡਾ ਪਰਿਵਾਰ ਸੀ ਤੇ ਹੁਣ ਵੀ ਪਰਿਵਾਰ ਹੀ ਹੈ।

ਇਸ ਮੌਕੇ ਕੈਪਟਨ ਕੰਵਲਜੀਤ ਸਿੰਘ ਦੀ ਧੀ ਮਨਪ੍ਰੀਤ ਕੌਰ ਡੌਲੀ ਨੇ ਕਿਹਾ ਕਿ ਉਨ੍ਹਾਂ ਨੂੰ ਦੁਬਾਰਾ ਘਰ ਵਾਪਸੀ ਕਰ ਕੇ ਬਹੁਤ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਦੇ ਵੱਡੇ ਭਰਾ ਹਨ ਤੇ ਉਨ੍ਹਾਂ ਨੂੰ ਅੱਜ ਦੁਬਾਰਾ ਅਕਾਲੀਦਲ ‘ਚ ਵਾਪਸੀ ਕਰਕੇ ਬਹੁਤ ਹੀ ਸਕੂਨ ਮਿਲ ਰਿਹਾ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਬਜੀਤ ਕੌਰ ਤੇ ਮਨਪ੍ਰੀਤ ਡੌਲੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

Check Also

ਚੰਡੀਗੜ੍ਹ ਤੇ ਭਈਆਂ ਦਾ ਕਬਜ਼ਾ

ਇਹ ਤਸਵੀਰਾਂ ਚੰਡੀਗੜ੍ਹ ਪਾਸਪੋਰਟ ਦਫਤਰ ‘ਚ ਮਹਾਂਰਾਣੀ ਪੰਜਾਬੀ ਨੁੱਕਰੇ ਲਾ ਕੇ ਪਟਰਾਣੀ ਹਿੰਦੀ ਦੀ ਸਰਦਾਰੀ …

%d bloggers like this: