Breaking News
Home / ਅੰਤਰ ਰਾਸ਼ਟਰੀ / ਅਮਰੀਕਾ ‘ਚ ਕਾਰ ਹਾਦਸੇ ਦੌਰਾਨ ਦੋ ਪੰਜਾਬੀਆਂ ਦੀ ਮੌਤ

ਅਮਰੀਕਾ ‘ਚ ਕਾਰ ਹਾਦਸੇ ਦੌਰਾਨ ਦੋ ਪੰਜਾਬੀਆਂ ਦੀ ਮੌਤ

ਵਾਸ਼ਿੰਗਟਨ: ਅਮਰੀਕੀ ਸੂਬੇ ਇੰਡਿਆਨਾ ਵਿੱਚ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਦਵਨੀਤ ਸਿੰਘ ਚਹਿਲ (22) ਤੇ ਵਰੁਨਦੀਪ ਸਿੰਘ ਬੜਿੰਗ (19) ਵਜੋਂ ਹੋਈ ਹੈ। ਦੋਵੇਂ ਜਣੇ ਫਿਸ਼ਰਜ਼ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਮਮੇਰੇ ਭਰਾ ਸਨ।

ਪੁਲਿਸ ਦੇ ਦੱਸਣ ਮੁਤਾਬਕ ਇਹ ਹਾਦਸਾ ਬੁੱਧਵਾਰ ਨੂੰ ਦੇਰ ਰਾਤ ਢਾਈ ਵਜੇ ਵਾਪਰਿਆ, ਜਦ ਉਹ ਤਿੰਨ ਜਣੇ 2017 ਮਾਡਲ ਮਰਸਿਡੀਜ਼ ਬੈਂਜ਼ ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ। ਉਨ੍ਹਾਂ ਦੀ ਕਾਰ ਦਰੱਖ਼ਤ ਵਿੱਚ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਕਾਰ ਵਿੱਚੋਂ ਬਾਹਰ ਡਿੱਗ ਪਏ ਤੇ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ 20 ਸਾਲਾ ਗੁਰਜੋਤ ਸਿੰਘ ਸੰਧੂ ਵੀ ਮੌਜੂਦ ਸੀ, ਜੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।

ਘਟਨਾ ਮਗਰੋਂ ਫਿਸ਼ਰਜ਼ ਵੱਸਦੇ ਸਿੱਖ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।

Check Also

ਬਰੈਂਪਟਨ ਵਿਖੇ ਨੋਜਵਾਨ ਵੱਲੋਂ ਆਤਮ -ਹੱਤਿਆਂ ਦੀ ਖ਼ਬਰ

ਬਰੈਂਪਟਨ ਕੈਨੇਡਾ ਵਿਖੇ ਪਾਤੜਾਂ ਦੇ ਪਿੰਡ ਸ਼ੁਤਰਾਣਾ ਦੇ ਡੇਰੇ ਤੋਂ ਕੈਨੇਡਾ ਪੜ੍ਹਨ ਗਏ ਨੌਜਵਾਨ ਹਰਮਿੰਦਰ …

%d bloggers like this: