Breaking News
Home / ਪੰਜਾਬ / ਮੇਰੀ ਪਤਨੀ ਕਦੇ ਵੀ ਝੂਠ ਨਹੀਂ ਬੋਲਦੀ: ਸਿੱਧੂ

ਮੇਰੀ ਪਤਨੀ ਕਦੇ ਵੀ ਝੂਠ ਨਹੀਂ ਬੋਲਦੀ: ਸਿੱਧੂ

ਕਾਂਗਰਸ ਪਾਰਟੀ ਦੇ ਸਟਾਰ ਚੋਣ ਪ੍ਰਚਾਰਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਟਿਕਟ ਨਾ ਦੇਣ ਦੇ ਮਾਮਲੇ ਨੂੰ ਲੈ ਕੇ ਚਲ ਰਹੇ ਵਿਵਾਦ ਦੌਰਾਨ ਕਿਹਾ, ‘ਮੇਰੀ ਪਤਨੀ ’ਚ ਇੰਨਾ ਦਮ ਤੇ ਨੈਤਿਕਤਾ ਹੈ ਕਿ ਉਹ ਕਦੇ ਝੂਠ ਨਹੀਂ ਬੋਲਦੀ।’

ਸ੍ਰੀ ਸਿੱਧੂ ਨੇ ਇਹ ਜਵਾਬ ਅੱਜ ਇੱਥੇ ਉਸ ਸਮੇਂ ਦਿੱਤਾ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਬਠਿੰਡਾ ਅਤੇ ਅੰਮ੍ਰਿਤਸਰ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਡਾ. ਸਿੱਧੁੂ ਨੇ ਕਿਹਾ ਸੀ ਉਨ੍ਹਾਂ ਦੀ ਚੰਡੀਗੜ੍ਹ ਤੋਂ ਟਿਕਟ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕਟਵਾਈ ਹੈ। ਕਾਂਗਰਸ ਦੇ ਸਟਾਰ ਪ੍ਰਚਾਰਕ ਸਿੱਧੂ ਦੇ ਇਸ ਬਿਆਨ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਨ੍ਹਾਂ ਨਾਲ ਪਹਿਲਾਂ ਤੋਂ ਚੱਲ ਰਹੇ ਮੱਤਭੇਦ ਹੋਰ ਵਧ ਸਕਦੇ ਹਨ। ਇਹ ਪੁੱਛੇ ਜਾਣ ’ਤੇ ਕਿ ਉਹ ਦੇਸ਼ ਦੇ ਹੋਰ ਸੂਬਿਆਂ ਵਿਚ ਪ੍ਰਚਾਰ ਕਰ ਰਹੇ ਹਨ ਪਰ ਪੰਜਾਬ ਵਿੱਚ ਨਹੀਂ ਤਾਂ ਉਨ੍ਹਾਂ ਕਿਹਾ, ‘ਮੈਂ ਚੰਡੀਗੜ੍ਹ ਵਿੱਚ ਕਾਂਗਰਸ ਉਮੀਦਵਾਰ ਪਵਨ ਬਾਂਸਲ ਦੇ ਹੱਕ ’ਚ ਪ੍ਰਚਾਰ ਕੀਤਾ ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨ੍ਹਾਂ ਨੂੰ ਬਠਿੰਡਾ ਅਤੇ ਗੁਰਦਾਸਪੁਰ ’ਚ ਚੋਣ ਪ੍ਰਚਾਰ ’ਤੇ ਲੈ ਗਏ ਸਨ ਤੇ ਉਨ੍ਹਾਂ ਰੋਡ ਸ਼ੋਅ ਵਿਚ ਹਿੱਸਾ ਲਿਆ ਤੇ ਪ੍ਰਚਾਰ ਕੀਤਾ। ਅੱਜ ਸ਼ਾਮ ਉਨ੍ਹਾਂ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿਚ ਚੋਣ ਰੈਲੀ ਨੂੰ ਵੀ ਸੰਬੋਧਨ ਕੀਤਾ।

ਪੰਜਾਬ ਵਿੱਚ ਕਾਂਗਰਸ ਕਿੰਨੀਆਂ ਲੋਕ ਸਭਾ ਸੀਟਾਂ ਜਿੱਤੇਗੀ ਬਾਰੇ ਉਨ੍ਹਾਂ ਕਿਹਾ ਕਿ ਇਸ ਸਵਾਲ ਦਾ ਜਵਾਬ ਉਨ੍ਹਾਂ ਤੋਂ ਪੁੱਛੋ ਜੋ ਸਾਰੀਆਂ ਸੀਟਾਂ ਜਿੱਤਣ ਦਾ ਦਾਅਵਾ ਕਰਦੇ ਹਨ। ਸੂਬੇ ਵਿਚ ਰੇਤ ਮਾਫੀਆ ਬਾਰੇ ਸ੍ਰੀ ਸਿੱਧੂ ਨੇ ਕਿਹਾ ਕਿ ਉਹ 85 ਵਾਰ ਐਕਟ ਦਾ ਖਰੜਾ ਲੈ ਕੇ ਕੈਬਨਿਟ ਵਿੱਚ ਗਏ ਸਨ ਪਰ ਐਕਟ ਪਸੰਦ ਨਹੀਂ ਆਇਆ। ਜੇ ਪਸੰਦ ਆ ਜਾਂਦਾ ਤਾਂ ਰੇਤਾ ਦੀ ਟਰਾਲੀ 800 ਰੁਪਏ ਹੋ ਜਾਣੀ ਸੀ।

ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਨੇ ਸੀਬੀਆਈ, ਆਰਬੀਆਈ ਆਦਿ ਸੰਵਿਧਾਨਕ ਸੰਸਥਾਵਾਂ ਲਚਾਰ ਬਣਾ ਦਿੱਤੀਆਂ ਹਨ। ਮੋਦੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਕੋਈ ਵੀ ਪੂਰਾ ਨਹੀਂ ਕੀਤਾ। ਇਸ ਕਰਕੇ ਉਨ੍ਹਾਂ ਦੇ ਜਾਣ ਦਾ ਸਮਾਂ ਆ ਚੁੱਕਾ ਹੈ ਤੇ ਇਸ ਗੱਲ ਦਾ ਫ਼ੈਸਲਾ 23 ਮਈ ਨੂੰ ਨਤੀਜਿਆਂ ਵਾਲੇ ਦਿਨ ਹੋ ਜਾਣਾ ਹੈ। ਉਨ੍ਹਾਂ ਸੂਬੇ ਦੀ ਪਿਛਲੀ ਅਕਾਲੀ ਸਰਕਾਰ ਬਾਰੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਲੋਕ ਅਕਾਲੀਆਂ ਤੋਂ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਵਾਬ ਮੰਗ ਰਹੇ ਹਨ।

Check Also

ਚੰਡੀਗੜ੍ਹ ਤੇ ਭਈਆਂ ਦਾ ਕਬਜ਼ਾ

ਇਹ ਤਸਵੀਰਾਂ ਚੰਡੀਗੜ੍ਹ ਪਾਸਪੋਰਟ ਦਫਤਰ ‘ਚ ਮਹਾਂਰਾਣੀ ਪੰਜਾਬੀ ਨੁੱਕਰੇ ਲਾ ਕੇ ਪਟਰਾਣੀ ਹਿੰਦੀ ਦੀ ਸਰਦਾਰੀ …

%d bloggers like this: