ਸਿੱਧੂ ਦਾ ਫਿਰ ਕੈਪਟਨ ਤੇ ਨਿਸ਼ਾਨਾਂ

By May 19, 2019


ਨਵਜੋਤ ਸਿੱਧੂ ਨੇ ਮੁੜ ਆਪਣੀ ਸਰਕਾਰ ‘ਤੇ ਸਾਧਿਆ ਨਿਸ਼ਾਨਾ ਹੈ। ਵੋਟ ਪਾਉਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ‘ਕਾਂਗਰਸ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ਨੂੰ ਵੋਟ ਨਾਲ ਠੋਕ ਦਿਓ’। ਨਵਜੋਤ ਸਿੱਧੂ ਨੇ ਬੇਅਦਬੀਆਂ ਦੀ ਜਾਂਚ ਦਾ ਮੁੜ ਜ਼ਿਕਰ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਾਇਦ ਨਵਜੋਤ ਸਿੰਘ ਸਿੱਧੂ ਮੈਨੂੰ ਹਟਾ ਕੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਜੋ ਕਿ ਉਨ੍ਹਾਂ ਦਾ ਬਿਜ਼ਨਸ ਹੈ। ਦੱਸਣਯੋਗ ਹੈ ਕਿ ਟਿਕਟ ਨਹੀਂ ਦੇਣ ਦੇ ਦੋਸ਼ਾਂ ਨੂੰ ਪਹਿਲਾਂ ਵੀ ਅਮਰਿੰਦਰ ਸਿੰਘ ਰੱਦ ਕਰ ਚੁੱਕੇ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਿੱਧੂ ਨਾਲ ਮੇਰੀ ਕੋਈ ਸ਼ਬਦੀ ਜੰਗ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜੇਕਰ ਨਵਜੋਤ ਸਿੰਘ ਸਿੱਧੂ ਇੱਕ ਅਭਿਲਾਸ਼ੀ ਵਿਅਕਤੀ ਹਨ ਤਾਂ ਇਹ ਠੀਕ ਹੈ, ਕਿਉਂਕਿ ਅੱਗੇ ਵਧਣਾ ਹਰ ਵਿਅਕਤੀ ਦੀ ਇੱਛਾ ਹੁੰਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੈਂ ਨਵਜੋਤ ਸਿੰਘ ਸਿੱਧੂ ਨੂੰ ਬਚਪਨ ਤੋਂ ਜਾਣਦਾ ਹਾਂ ਅਤੇ ਮੇਰਾ ਉਸ ਨਾਲ ਕੋਈ ਵਿਚਾਰਾਂ ਦਾ ਕੋਈ ਮਤਭੇਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਨਵਜੋਤ ਸਿੰਘ ਸਿੱਧੂ ਮੈਨੂੰ ਹਟਾ ਕੇ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਅਤੇ ਇਹ ਉਨ੍ਹਾਂ ਦਾ ਅੰਦੂਰਨੀ ਮਸਲਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਚੰਡੀਗੜ੍ਹ ਤੋਂ ਟਿਕਟ ਨਾ ਲੈਣ ਦਾ ਦੋਸ਼ ਲਗਾਇਆ ਸੀ।

Posted in: ਪੰਜਾਬ