ਸੁਣੋ ਗੁਰਲੀਨ ਅਤੇ ਹਰਕੀਰਤ ਬਾਦਲ ਨੇ ਵੋਟ ਪਾਕੇ ਕੀ ਕਿਹਾ

By May 19, 2019


ਬਠਿੰਡਾ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੋਤੀ ਅਤੇ ਸੁਖਬੀਰ-ਹਰਸਿਮਰਤ ਦੀ ਛੋਟੀ ਬੇਟੀ ਗੁਰਲੀਨ ਕੌਰ ਨੇ ਪਹਿਲੀ ਵਾਰ ਵੋਟ ਪਾ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ।

ਇਸ ਦੌਰਾਨ ਗੁਰਲੀਨ ਕੌਰ ਨੂੰ ਚੋਣ ਕਮਿਸ਼ਨ ਅਧਿਕਾਰੀਆਂ ਵੱਲੋਂ ਪ੍ਰਸ਼ੰਸਾ ਪੱਤਰ ਵੀ ਦਿੱਤਾ ਗਿਆ। ਪਰਿਵਾਰ ਸਮੇਤ ਵੋਟ ਪਾਉਣ ਆਏ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਤੇ ਪਾਰਟੀ ਪ੍ਰ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਬਹੁਤ ਕਮਜ਼ੋਰ ਹੈ।

ਅਕਾਲੀ ਦਲ ਵਧੀਆ ਲੀਡ ਨਾਲ ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰੇਗਾ। ਇਸ ਦੇ ਨਾਲ ਹੀ ਸੁਖਬੀਰ ਨੇ ਬਠਿੰਡਾ ਸੀਟ ‘ਤੇ ਵੀ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕੀਤਾ ਹੈ।

ਇਸ ਮੌਕੇ ਪਰਿਵਾਰ ਸਣੇ ਵੋਟ ਪਾਉਣ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਵਿਚ ਭਾਜਪਾ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਨਰਿੰਦਰ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਬਣਨ ਦੀ ਗੱਲ ਆਖੀ।

Posted in: ਪੰਜਾਬ