Home / ਪੰਜਾਬ / ਬਠਿੰਡਾ- ਪਤੀ ਨੇ ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ

ਬਠਿੰਡਾ- ਪਤੀ ਨੇ ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ

ਪੰਜਾਬ ਵਿਚ ਘਰੇਲੂ ਹਿੰਸਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਇੱਕ ਹੋਰ ਖਬਰ ਮੁਤਾਬਕ ਬਠਿੰਡਾ ਦੀ ਅਗਰਵਾਲ ਕਲੋਨੀ ‘ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ ‘ਤੇ ਵੀ ਦੰਦੀਆਂ ਵੱਢੀਆਂ ਹਨ। ਫਿਲਹਾਲ ਪੀੜਤਾ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਸ ਦਾ ਇਲਾਜ ਚੱਲ ਰਿਹਾ ਹੈ।


ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ


ਤਰਨ ਤਾਰਨ, 20 ਮਈ –ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ ਸਮੇਤ ਆ ਕੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਤ ਵਿਚ ਆਰ.ਐਮ.ਪੀ. ਡਾਕਟਰ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ


ਹੰਡਿਆਇਆ, 20 ਮਈ – ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ ਮੌਤ ਹੋ ਗਈ।

Check Also

ਫੇਸ ਐਪ ਵਰਤਣ ਵਾਲੇ ਹੋ ਜਾਉ ਸਾਵਧਾਨ-ਫਸ ਸਕਦੇ ਹੋ ਮੁਸੀਬਤ ਚ

ਸੋਸ਼ਲ ਮੀਡੀਏ ‘ਤੇ ਫੇਸ ਐਪ ਵਰਤ ਕੇ ਚਿਹਰੇ ਨੂੰ ਬਜ਼ੁਰਗ ਜਾਂ ਜਵਾਨ ਬਣਾਉਣ ਦਾ ਰੁਝਾਨ …

%d bloggers like this: