Breaking News
Home / ਰਾਸ਼ਟਰੀ / ਮੋਦੀ ਨੇ ਟਵਿੱਟਰ ’ਤੇ ਆਪਣੇ ਨਾਂ ਤੋਂ ਹਟਾਇਆ ਚੌਕੀਦਾਰ ਸ਼ਬਦ

ਮੋਦੀ ਨੇ ਟਵਿੱਟਰ ’ਤੇ ਆਪਣੇ ਨਾਂ ਤੋਂ ਹਟਾਇਆ ਚੌਕੀਦਾਰ ਸ਼ਬਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਟਵਿੱਟਰ ਤੇ ਆਪਣੇ ਨਾਂ ਦੇ ਅੱਗਿਓਂ ਚੌਕੀਦਾਰ ਸ਼ਬਦ ਹਟਾ ਦਿੱਤਾ। ਨਾਲ ਹੀ ਉਨ੍ਹਾਂ ਨੇ ਬਾਕੀਆਂ ਤੋਂ ਵੀ ਅਜਿਹਾ ਕਰਨ ਦੀ ਅਪੀਲ ਕੀਤੀ। ਮੋਦੀ ਨੇ ਕਿਹਾ ਕਿ ਹੁਣ ਚੌਕੀਦਾਰ ਭਾਵਨਾ ਨੂੰ ਅਗਲੇ ਪੱਧਰ ’ਤੇ ਲੈ ਜਾਣ ਦਾ ਸਮਾਂ ਆ ਗਿਆ ਹੈ। ਇਸ ਭਾਵਨਾ ਨੂੰ ਹਰੇਕ ਪਲ ਜ਼ਿੰਦਾ ਰੱਖਣ ਅਤੇ ਭਾਰਤ ਦੀ ਤਰੱਕੀ ਲਈ ਕੰਮ ਕਰਨਾ ਜਾਰੀ ਰੱਖਣ।

ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ ਕੀਤਾ ਹੈ।ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਵੀ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੂੰ ਜਿੱਤ ਨਸੀਬ ਹੋਈ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਵੱਡੇ ਫਰਕ ਨਾਲ ਹਰਾਇਆ ਹੈ।

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਪ੍ਰੈਸ ਕਾਨਫਰੰਸ ਚ ਅਮੇਠੀ ਲੋਕ ਸਭਾ ਸੀਟ ਤੋਂ ਆਪਣੀ ਹਾਰ ਮੰਨ ਲਈ ਹੈ। ਰਾਹੁਲ ਗਾਂਧੀ ਨੇ ਅਮੇਠੀ ਤੋਂ ਆਪਣੀ ਹਾਰ ਕਬੂਲੀ ਅੇਤ ਸਮ੍ਰਿਤੀ ਇਰਾਨੀ ਦੀ ਜਿੱਤ ਤੇ ਵਧਾਈਆਂ ਦਿੱਤੀਆਂ।ਖਾਸ ਗੱਲ ਹੈ ਕਿ ਅਮੇਠੀ ਸੀਟ ਤੋਂ ਹਾਰ-ਜਿੱਤ ਦੇ ਰਵਾਇਤੀ ਐਲਾਨ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਨੇ ਖੁੱਦ ਹਾਰ ਮੰਨ ਲਈ ਹੈ। ਦਰਅਸਲ, ਰਾਹੁਲ ਗਾਂਧੀ ਅਮੇਠੀ ਲੋਕ ਸਭੀ ਸੀਟ ਤੋਂ ਸਮ੍ਰਿਤੀ ਇਰਾਨੀ ਤੋਂ ਕਾਫੀ ਪਿੱਛੇ ਚੱਲ ਰਹੇ ਹਨ। ਹਾਲਾਂਕਿ ਉਹ ਵਾਇਨਾਡ ਸੀਟ ਤੋਂ ਅੱਗੇ ਚੱਲ ਰਹੇ ਹਨ, ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਚ ਭਾਜਪਾ ਨੂੰ ਭਾਰੀ ਜਿੱਤ ’ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਜੰਗ ਵਿਚਾਰਧਾਰਾ ਦੀ ਹੈ।

ਅਮੇਠੀ ਕਾਂਗਰਸ ਪਰਿਵਾਰ ਦੀ ਰਵਾਇਤੀ ਸੀਟ ਚ ਸ਼ਾਮਲ ਹੈ। ਅਮੇਠੀ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹੈ। ਪਿਛਲੀ ਵਾਰ ਵਾਂਗ ਹੀ ਇਸ ਵਾਰ ਵੀ ਰਾਹੁਲ ਗਾਂਧੀ ਦਾ ਮੁਕਾਬਲਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨਾਲ ਹੈ। ਭਾਜਪਾ ਨੇ ਇਕ ਵਾਰ ਮੁੜ ਤੋਂ ਸਮ੍ਰਿਤੀ ਇਰਾਨੀ ਨੂੰ ਰਾਹੁਲ ਗਾਂਧੀ ਖਿਲਾਫ ਮੈਦਾਨ ਚ ਉਤਾਰਿਆ ਹੈ। ਹਾਲਾਂਕਿ ਪਿਛਲੀ ਵਾਰ ਸਮ੍ਰਿਤੀ ਇਰਾਨੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰਾਹੁਲ ਗਾਂਧੀ ਇਸ ਵਾਰ ਅਮੇਠੀ ਦੇ ਨਾਲ-ਨਾਲ ਕੇਰਲ ਦੀ ਵਾਇਨਾਡ ਸੀਟ ਤੋਂ ਵੀ ਚੋਣ ਲੜ ਰਹੇ ਹਨ। ਅਮੇਠੀ ਚ ਵੀ 5ਵੇਂ ਗੇੜ ਚ ਵੋਟਾਂ ਪਈਆਂ ਸਨ।

Check Also

ਨਿਰ ਭਿ ਆ ਦੇ ਚਾਰੇ ਦੋ ਸ਼ੀ ਆਂ ਨੂੰ ਕੱਲ੍ਹ ਸਵੇਰੇ ਸਾਢੇ ਪੰਜ ਵਜੇ ਫਾਂਸੀ ਦਿੱਤੀ ਜਾਵੇਗੀ

ਨਵੀਂ ਦਿੱਲੀ: ਨਿਰਭਿਆ ਦੇ ਚਾਰੇ ਦੋ ਸ਼ੀ ਆਂ ਨੂੰ ਕੱਲ੍ਹ ਸਵੇਰੇ 5.30 ਵਜੇ ਫਾਂਸੀ ਦਿੱਤੀ …

%d bloggers like this: