Breaking News
Home / ਰਾਸ਼ਟਰੀ / ਜੱਟ ਦਾ ਪੁੱਤ ਨਹੀਂ ਥੱਕਦਾ…

ਜੱਟ ਦਾ ਪੁੱਤ ਨਹੀਂ ਥੱਕਦਾ…

ਲੋਕ ਸਭਾ ਗੁਰਦਾਸਪੁਰ ਤੋਂ ਜਿੱਤ ਦਾ ਤਾਜ ਭਾਜਪਾ ਦੇ ਸੰਨੀ ਦਿਓਲ ਦੇ ਸਿਰ ਸਜਿਆ ਹੈ। ਉਨ੍ਹਾਂ ਨੇ ਕਾਂਗਰਸ ਦੇ ਦਿੱਗਜ਼ ਉਮੀਦਵਾਰ ਸੁਨੀਲ ਜਾਖੜ ਨੂੰ ਵੱਡੀ ਲੀਡ ਨਾਲ ਹਰਾਇਆ ਹੈ। ਜਿੱਤ ਤੋਂ ਬਾਅਦ ਸੰਨੀ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਗੁਰਦਾਸਪੁਰ ਵਾਸੀਆਂ ਦਾ ਪਿਆਰ ਉਨ੍ਹਾਂ ਮਿਲਿਆ ਹੈ। ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਹ ਗੁਰਦਾਸਪੁਰ ਦੇ ਵਿਕਾਸ ਲਈ ਕੰਮ ਕਰਨਗੇ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਉਨ੍ਹਾਂ ਦੀ ਚੋਣ ਨੂੰ ਆਪਣੀ ਚੋਣ ਸਮਝ ਕੇ ਲੜਿਆ ਹੈ ਅਤੇ ਉਹ ਉਨ੍ਹਾਂ ਦੇ ਹਮੇਸ਼ਾ ਕਰਜ਼ਈ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਜੇਤੂ ਉਮੀਦਵਾਰ ਸੰਨੀ ਦਿਓਲ ਨੂੰ ਵਧਾਈ ਦਿੰਦਿਆ ਆਉਣ ਵਾਲੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

ਉਨ੍ਹਾਂ ਨੇ ਲੋਕਤੰਤਰ ਦੇ ਇਸ ਮਹਾਤਿਓਹਾਰ ‘ਚ ਸ਼ਿਰਕਤ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਚੰਗੀ ਗੱਲ ਰਹੀ ਹੈ ਕਿ ਪੂਰੀ ਚੋਣਾਂ ਪ੍ਰਕਿਰਿਆ ਦੌਰਾਨ ਹਲਕੇ ‘ਚ ਕੋਈ ਘਟਨਾ ਨਹੀਂ ਵਾਪਰੀ ਹੈ ਅਤੇ ਉਨ੍ਹਾਂ ਨੇ ਚੋਣ ਨਤੀਜਿਆਂ ਤੋਂ ਬਾਅਦ ਵੀ ਇਸੇ ਤਰ੍ਹਾਂ ਆਪਸੀ ਭਾਈਚਾਰਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਗੁਰਦਾਸਪੁਰ ਤੋਂ ਸੰਨੀ ਦਿਓਲ ਜੇਤੂ ਰਹੇ ਹਨ। ਸੰਨੀ ਦਿਓਲ ਨੇ 77,107 ਵੋਟਾਂ ਦੇ ਫਰਕ ਨਾਲ ਇਸ ਸੀਟ ‘ਤੇ ਜਿੱਤ ਹਾਸਲ ਕੀਤੀ ਹੈ।

Check Also

ਨਿਰ ਭਿ ਆ ਦੇ ਚਾਰੇ ਦੋ ਸ਼ੀ ਆਂ ਨੂੰ ਕੱਲ੍ਹ ਸਵੇਰੇ ਸਾਢੇ ਪੰਜ ਵਜੇ ਫਾਂਸੀ ਦਿੱਤੀ ਜਾਵੇਗੀ

ਨਵੀਂ ਦਿੱਲੀ: ਨਿਰਭਿਆ ਦੇ ਚਾਰੇ ਦੋ ਸ਼ੀ ਆਂ ਨੂੰ ਕੱਲ੍ਹ ਸਵੇਰੇ 5.30 ਵਜੇ ਫਾਂਸੀ ਦਿੱਤੀ …

%d bloggers like this: