Breaking News
Home / ਪੰਜਾਬ / ਜਿੱਤ ਪਿਛੋਂ ਹਰਸਿਮਰਤ ਬਾਦਲ ਨੇ ਗਿੱਧਾ ਪਾ ਪਾ ਧਰਤੀ ਪੱਟੀ

ਜਿੱਤ ਪਿਛੋਂ ਹਰਸਿਮਰਤ ਬਾਦਲ ਨੇ ਗਿੱਧਾ ਪਾ ਪਾ ਧਰਤੀ ਪੱਟੀ

ਬਠਿੰਡਾ: ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਸਪਸ਼ਟ ਹੋ ਗਈ ਹੈ, ਪੰਜਾਬ ਚ ਕਾਂਗਰਸ ਨੇ 8 ਸੀਟਾਂ ਤੇ ਜਿੱਤ ਦਰਦ ਕੀਤੀ ਤੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਦੀ ਲਾਜ ਰੱਖੀ।

ਸ਼੍ਰੋਮਣੀ ਅਕਾਲੀ ਦਲ ਦਾ ਵੀ ਪੰਜਾਬ ‘ਚ ਪ੍ਰਦਰਸ਼ਨ ਕੁਝ ਬਿਹਤਰ ਨਹੀਂ ਰਿਹਾ, ਪਾਰਟੀ ਹਾਰ ਗਈ ਪਰ ਬਾਦਲ ਪਰਿਵਾਰ ਦੀ ਜਿੱਤ ਹੋਈ। ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੋਂ ਵੱਡੇ ਫਰਕ ਨਾਲ ਜਿੱਤੇ ਪਰ ਬਠਿੰਡਾ ਤੋਂ ਹਰਸਿਮਰਤ ਬਾਦਲ ਰਾਜਾ ਵੜਿੰਗ ਤੋਂ ਬਹੁਤ ਘੱਟ ਫਰਕ ਨਾਲ ਜੇਤੂ ਰਹੀ।

ਹਰਸਿਮਰਤ ਨੂੰ ਔਖਿਆਈ ਨਾਲ ਮਿਲੀ ਜਿੱਤ ਦੀ ਖੁਸ਼ੀ ਇੰਨੀ ਕਿ ਉਨ੍ਹਾਂ ਨੇ ਗਿੱਧੇ ਦੇ ਪਿੜ ‘ਚ ਆ ਕੇ ਖੂਬ ਰੰਗ ਬੰਨ੍ਹਿਆ।ਨਤੀਜਿਆਂ ਤੋਂ ਬਾਅਦ ਹਰਸਿਮਰਤ ਬਾਦਲ ਨੇ ਗਿੱਧੇ ਰਾਹੀਂ ਆਪਣੀ ਜਿੱਤ ਦਾ ਖ਼ੂਬ ਜਸ਼ਨ ਮਨਾਇਆ। ਉੱਥੇ ਹੀ ਬਾਦਲਾਂ ਦੇ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਸੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੋਣਾਂ ‘ਚ ਹੋਈ ਸ਼ਾਨਦਾਰ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਹੈ। ਆਪਣੇ ਗ੍ਰਹਿ ਵਿਖੇ ਵਰਕਰਾਂ ਦਾ ਧੰਨਵਾਦ ਕਰਨ ਪਿੱਛੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ‘ਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਈ ਹੈ, ਉਸ ਦਾ ਅੰਦਾਜਾ ਉਨ੍ਹਾਂ ਨੂੰ ਪਹਿਲਾਂ ਹੀ ਲੱਗ ਚੁੱਕਾ ਸੀ, ਇਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਦਿਲੋਂ ਵਧਾਈ ਦਿੰਦੇ ਹਨ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਇਨ੍ਹਾਂ ਚੋਣਾਂ ‘ਚ ਕਾਂਗਰਸ ਪਾਰਟੀ ਨੇ ਹਰ ਤਰ੍ਹਾਂ ਦੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਪਰ ਵੋਟਰਾਂ ਨੇ ਉਨ੍ਹਾਂ ਦੇ ਹੱਕ ‘ਚ ਫਤਵਾ ਦਿੱਤਾ, ਜਿਸ ਲਈ ਉਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਪੱਤਰਕਾਰਾਂ ਦਾ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਿਲ ਕੇ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਗੱਲ ਕਰਨਗੇ। ਉਹ ਕਰਤਾਰਪੁਰ ਲਾਂਘੇ ਤੋਂ ਇਲਾਵਾ ਜੋ ਬਾਕੀ ਦੇ ਮੁੱਦੇ ਉਨ੍ਹਾਂ ਦੇ ਧਿਆਨ ‘ਚ ਹਨ, ਉਨ੍ਹਾਂ ਦੇ ਬਾਰੇ ਵੀ ਗੱਲਬਾਤ ਕਰਨਗੇ। ਉਨ੍ਹਾਂ ਕਾਂਗਰਸ ਪਾਰਟੀ ‘ਚ ਚਲ ਰਹੇ ਵਿਵਾਦ ਦੇ ਮੁੱਦੇ ‘ਤੇ ਕਿਹਾ ਕਿ ਉਹ ਕੋਈ ਗੱਲ ਨਹੀਂ ਕਰਨਾ ਚਾਹੁੰਦੇ, ਕਿਉਂਕਿ ਇਹ ਉਨ੍ਹਾਂ ਦਾ ਆਪਸੀ ਝਗੜਾ ਹੈ।

Check Also

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਰਮਲਾ ਨਹੀਂ ਰਹੇ

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਸਿੰਘ ਰਮਲਾ ਦਾ ਅੱਜ ਦਿਹਾਂਤ ਹੋ ਗਿਆ ਹੈ। ਕਰਤਾਰ ਰਮਲਾ …

%d bloggers like this: