Breaking News
Home / ਤਾਜ਼ਾ ਖਬਰਾਂ / ਕਾਂਗਰਸੀ ਨੇ ਕੀਤੀ ਨੋਕਰਾਣੀ ਨਾਲ ਬਲਾਤਕਾਰ ਦੀ ਕੋਸ਼ਿਸ਼

ਕਾਂਗਰਸੀ ਨੇ ਕੀਤੀ ਨੋਕਰਾਣੀ ਨਾਲ ਬਲਾਤਕਾਰ ਦੀ ਕੋਸ਼ਿਸ਼

ਕੰਮਵਾਲੀ ਕਮਰੇ ‘ਚ ਬੰਦ ਕਰਕੇ ਕਾਂਗਰਸੀ ਚੇਅਰਮੈਨ ਨੇ ਕੀਤੀ ਛੇੜਛਾੜ,ਪਿੰਡ ਦੇ ਲੋਕਾਂ ਨੇ ਕੀਤੀ ਧੁਲਾਈ
ਪੰਜਾਬ ‘ਚ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਪੰਜਾਬ ਦੀਆਂ ਅਨੇਕਾਂ ਧੀਆਂ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ। ਜਿਥੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਕਪੂਰਥਲਾ ਦੇ ਕਾਂਗਰਸ ਗਰੀਵੈਂਸ ਸੈੱਲ ਦੇ ਚੇਅਰਮੈਨ ਦਰਸ਼ਨ ਕੁਮਾਰ ‘ਤੇ ਦੋਸ਼ ਲੱਗੇ ਨੇ ਕਿ ਉਸਨੇ ਆਪਣੇ ਘਰ ਵਿਚ ਕੰਮ ਕਰਨ ਆਉਂਦੀ ਮਹਿਲਾ ਦੇ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਗੁੱਸੇ ‘ਚ ਆਏ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਆਉਣ ਵਾਲੇ ਸਮੇਂ ‘ਚ ਦੇਖਣਾ ਹੋਵੇਗਾ ਕਿ ਪੁਲਿਸ ਕੀ ਖੁਲਾਸਾ ਕਰਦੀ ਹੈ। ਦੱਸ ਦਈਏ ਕਿ ਪੰਜਾਬ ਵਿਚ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਬੀਤੇ ਦਿਨੀਂ ਧੂਰੀ ਪਿੰਡ ਤੋਂ ਵੀ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਸਕੁਲ ਵਿਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਸੀ। ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਕੇਸ ਹਨ ਜਿਹਨਾਂ ਵਿਚ 10 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਇਹ ਸ਼ਰਮਸ਼ਾਰ ਘਟਨਾ ਕੀਤੀ ਗਈ ਹੈ

Check Also

ਘਰਵਾਲੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਿਰਾਸਤ ‘ਚ ਲਿਆ ਪਤੀ, ਹਵਾਲਾਤ ‘ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ: ਸ਼ਹਿਰ ਦੇ ਲਾਗਲੇ ਲਾਢੋਵਾਲ ਪੁਲਿਸ ਥਾਣੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਭਰਿਆ ਹੋ …

%d bloggers like this: