Breaking News
Home / ਮੁੱਖ ਖਬਰਾਂ / ਅੰਮ੍ਰਿਤਸਰ ‘ਚ ਨਾਕੇਬੰਦੀ ਦੌਰਾਨ ਪੁਲਿਸ ਨੂੰ ਮਿਲੇ ਦੋ ਗ੍ਰਨੇਡ

ਅੰਮ੍ਰਿਤਸਰ ‘ਚ ਨਾਕੇਬੰਦੀ ਦੌਰਾਨ ਪੁਲਿਸ ਨੂੰ ਮਿਲੇ ਦੋ ਗ੍ਰਨੇਡ

ਪੁਲਿਸ ਵੱਲੋਂ ਪਿੰਡ ਹਰਸ਼ਾ ਛੀਨਾ ਦੇ ਕੁੱਕੜਾਂਵਾਲਾ ਅੱਡਾ ‘ਚ ਨਾਕੇਬੰਦੀ ਕੀਤੀ ਗਈ ਸੀ ਜਦ ਅਜਨਾਲਾ ਵਾਲੇ ਪਾਸਿਓਂ ਆ ਰਹੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਮੋਟਰਸਾਈਕਲ ਭਜਾ ਲਿਆ ਪੁਲਿਸ ਵੱਲੋਂ ਉਨ੍ਹਾਂ ਦਾ ਬੈਗ ਖਿੱਚਣ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਬੈਗ ਦੀ ਤਣੀ ਟੁੱਟ ਗਈ ਅਤੇ ਉਹ ਬੈਗ ਸੁੱਟ ਕੇ ਦੌੜ ਗਏ ਪੁਲਿਸ ਵੱਲੋਂ ਜਦ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ‘ਚ ਦੋ ਗਰਨੇਡ ਸਨ ਜਦਕਿ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।

ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ ਦੇ ਪਿਛਲੇ ਪਾਸੇ ਬੈਠੇ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਬੈਗ ਨੂੰ ਹੱਥ ਵਿਚ ਆ ਗਿਆ। ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਇਸਤੇਮਾਲ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕੀਤਾ ਜਾਣਾ ਸੀ। ਪੁਲਿਸ ਨੂੰ ਖ਼ੁਫ਼ੀਆ ਏਜੰਸੀਆਂ ਤੋਂ ਸੂਹ ਮਿਲੀ ਹੈ ਕਿ ਸੰਗਠਨ ਪੰਜਾਬ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਹਨ। ਦੋ ਦਿਨ ਪਹਿਲਾਂ ਪੁਲਿਸ ਨੇ ਦੋ ਸ਼ੱਕੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵੀ ਪੁੱਛਗਿੱਛ ਵਿਚ ਕਈ ਅਹਿਮ ਖੁਲਾਸੇ ਕੀਤੇ ਹਨ। ਸੂਬੇ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

Check Also

ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱਕੀ ਮਰੀਜ਼ ਨੇ ਹਸਪਤਾਲ ਤੋਂ ਛਾਲ ਮਾਰ ਕੇ ਕੀਤੀ ਖੁ ਦ ਕੁ ਸ਼ੀ, ਆਸਟਰੇਲੀਆ ਤੋਂ ਪਰਤਿਆ ਸੀ ਮ੍ਰਿਤਕ

ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱ ਕੀ ਮਰੀਜ਼ ਨੇ ਹਸਪਤਾਲ ਦੀ ਛੱਤ …

%d bloggers like this: