ਫਤਿਹਬੀਰ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

By June 11, 2019


ਬੀਤੇ ਵੀਰਵਾਰ ਨੂੰ ਬੋਲਵੈੱਲ ‘ਚ ਡਿੱਗਣ ਤੋਂ ਬਾਅਦ ਮੌਤ ਦੇ ਮੂੰਹ ‘ਚ ਗਏ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦਾ ਅੰਤਿਮ ਸਸਕਾਰ ਭਗਵਾਨਪੁਰਾ ਨੇੜਲੇ ਸ਼ੇਰੋ ਪਿੰਡ ਦੀ ਅਨਾਜ ਮੰਡੀ ਵਿਖੇ ਬਣੇ ਸ਼ਮਸ਼ਾਨ ਘਾਟ ‘ਚ ਕਰ ਦਿੱਤਾ ਗਿਆ ਹੈ।

ਫਤਿਹ ਦੀ ਚਿਤਾ ਨੂੰ ਅਗਨੀ ਉਸ ਦੇ ਦਾਦਾ ਜੀ ਵਲੋਂ ਭੇਟ ਕੀਤੀ ਗਈ। ਇਸ ਮੌਕੇ ਇੱਥੇ ਪਰਿਵਾਰਕ ਮੈਂਬਰਾਂ ਇਲਾਵਾ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ ਅਤੇ ਫਤਿਹ ਨੂੰ ਆਖ਼ਰੀ ਵਿਦਾਈ ਦੇਣ ਮੌਕੇ ਇੱਥੇ ਮੌਜੂਦ ਹਰ ਵਿਅਕਤੀ ਦੀ ਅੱਖ ਨਮ ਸੀ।ਫਤਿਹਵੀਰ ਸਿੰਘ ਦੀ ਮੌਤ ਉਪਰੰਤ ਤਣਾਅਪੂਰਨ ਹੋਏ ਮਾਹੌਲ ਨੂੰ ਲੈ ਕੇ ਪੁਲਿਸ ਵੱਲੋਂ ਸੰਗਰੂਰ ‘ਚ ਵੀ ਸੁਰੱਖਿਆ ਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਸੰਗਰੂਰ ਰਿਹਾਇਸ਼ ਅਤੇ ਦਫ਼ਤਰ ਵਿਖੇ ਸੁਰੱਖਿਆ ‘ਚ ਵਾਧਾ ਕਰਦਿਆਂ ਪੁਲਿਸ ਪਹਿਰਾ ਵਧਾ ਦਿੱਤਾ ਗਿਆ ਹੈ;

ਫਤਿਹਵੀਰ ਸਿੰਘ ਦੀ ਪੋਸਟਮਾਰਟਮ ਰਿਪੋਰਟ ‘ਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਉਸ ਦੀ ਮੌਤ ਕੁਝ ਦਿਨ ਪਹਿਲਾਂ ਚੁੱਕੀ ਸੀ। ਇਸ ਬਾਰੇ ਜਾਣਕਾਰੀ ਪੀ. ਜੀ. ਆਈ. ਵਲੋਂ ਬਿਆਨ ਜਾਰੀ ਕਰਕੇ ਦਿੱਤੀ ਗਈ ਹੈ। ਹਾਲਾਂਕਿ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਉਸ ਦੀ ਮੌਤ ਕਿੰਨੇ ਦਿਨ ਪਹਿਲਾਂ ਹੋ ਗਈ ਸੀ।Posted in: ਪੰਜਾਬ