Breaking News
Home / ਪੰਜਾਬ / ਦੇਖੋ ਕਾਂਗਰਸੀ ਕੌਂਸਲਰ ਦੀ ਹੈਵਾਨੀਅਤ-ਕਿਸ ਤਰ੍ਹਾਂ ਬੁਰੀ ਤਰ੍ਹਾਂ ਔਰਤ ਨੂੰ ਕੁੱਟਿਆ

ਦੇਖੋ ਕਾਂਗਰਸੀ ਕੌਂਸਲਰ ਦੀ ਹੈਵਾਨੀਅਤ-ਕਿਸ ਤਰ੍ਹਾਂ ਬੁਰੀ ਤਰ੍ਹਾਂ ਔਰਤ ਨੂੰ ਕੁੱਟਿਆ

ਸ੍ਰੀ ਮੁਕਤਸਰ ਸਾਹਿਬ: ਇੱਥੋਂ ਦੇ ਬੂੜਾ ਗੁੱਜਰ ਰੋਡ ‘ਤੇ ਕਈ ਨੌਜਵਾਨਾਂ ਵੱਲੋਂ ਨੇ ਇੱਕ ਘਰ ਵਿੱਚ ਰਹਿੰਦੀਆਂ ਔਰਤਾਂ ਨੂੰ ਬੁਰੀ ਤਰ੍ਹਾਂ ਕੁੱਟਣ ਦੀ ਘਟਨਾ ਸਾਹਮਣੇ ਆਈ ਹੈ।ਸਥਾਨਕ ਬੂੜਾ ਗੁੱਜਰ ਰੋਡ ‘ਤੇ ਕਾਂਗਰਸੀ ਕੌਂਸਲਰ ਦੇ ਭਰਾ, ਭਾਣਜੇ ਅਤੇ ਹੋਰ ਸਾਥੀਆਂ ਵੱਲੋਂ ਇਕ ਔਰਤ ਦੀ ਬੇਤਹਾਸ਼ਾ ਕੁੱਟਮਾਰ ਕਰਨ ਦੀ ਵਾਇਰਲ ਹੋਈ ਵੀਡੀਓ ਨੇ ਸਭ ਦੇ ਰੌਂਗਟੇ ਖੜ੍ਹੇ ਕਰ ਦਿੱਤੇ ਹਨ।

ਉਕਤ ਦੋਸ਼ੀਆਂ ਦਾ ਫਾਈਨਾਂਸ ਦਾ ਕਾਰੋਬਾਰ ਹੈ ਅਤੇ ਪਤਾ ਲੱਗਿਆ ਹੈ ਕਿ ਉਕਤ ਵਿਅਕਤੀ ਔਰਤ ਦੇ ਘਰ ਪੈਸੇ ਲੈਣ ਗਏ ਸਨ, ਪ੍ਰੰਤੂ ਉਸ ਨੇ ਕਿਹਾ ਕਿ ਸਾਡੇ ਕੋਲ ਅੱਜ ਪੈਸੇ ਨਹੀਂ ਹਨ ਅਤੇ ਬਾਅਦ ‘ਚ ਦੇ ਦਿਆਂਗੇ। ਇਸ ਮਗਰੋਂ ਗ਼ੁੱਸੇ ‘ਚ ਆਏ ਇਨ੍ਹਾਂ ਵਿਅਕਤੀਆਂ ਨੇ ਸੜਕ ‘ਤੇ ਲਿਜਾ ਕੇ ਔਰਤ ਦੀ ਬੈਲਟਾਂ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਕਤ ਗੰਭੀਰ ਜ਼ਖ਼ਮੀ ਔਰਤ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ।

ਇਸ ਸਮੇਂ ਜੋ ਔਰਤਾਂ ਛੁਡਵਾਉਣਾ ਆਈਆਂ, ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ। ਇਸ ਸਮੇਂ ਕੋਲ ਖੜ੍ਹੇ ਬੇਵੱਸ ਬੱਚੇ ਰੋ-ਕੁਰਲਾ ਰਹੇ ਸਨ। ਗੁੰਡਾਗਰਦੀ ਦੇ ਇਸ ਨੰਗੇ ਨਾਚ ਨੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।

Check Also

ਪਿਉ ਨੇ PUBG ਗੇਮ ‘ਤੇ 16 ਲੱਖ ਉਡਾਉਣ ਵਾਲੇ ਬੇਟੇ ਨੂੰ ਸਬਕ ਸਿਖਾਉਣ ਲਈ ਸਕੂਟਰ ਰਿਪੇਅਰ ਦੇ ਕੰਮ ਲਾਇਆ

ਖਰੜ ਵਿਚ ਇਕ ਵਿਦਿਆਰਥੀ ਸਿਰ ਆਨਲਾਈਨ ਗੇਮ ਦਾ ਨਸ਼ਾ ਇੰਨਾ ਚੜ੍ਹਿਆ ਕਿ ਉਸ ਨੇ ਆਪਣੇ …

%d bloggers like this: