Breaking News
Home / ਪੰਜਾਬ / ਫਤਿਹਵੀਰ ਦੀ ਮੌਤ ਤੇ ਯੋਗਰਾਜ ਸਿੰਘ ਨੇ ਪਾਈਆਂ ਲਾਹਣਤਾਂ

ਫਤਿਹਵੀਰ ਦੀ ਮੌਤ ਤੇ ਯੋਗਰਾਜ ਸਿੰਘ ਨੇ ਪਾਈਆਂ ਲਾਹਣਤਾਂ

ਯੋਗਰਾਜ ਸਿੰਘ ਨੇ ਫਤਿਹਵੀਰ ਦੀ ਮੌਤ ਤੇ ਵੱਡਾ ਬਿਆਨ ਦਿੰਦਿਆ ਕਿਹਾ ਕਿ ਇਸ ਦੇਸ਼ ਵਿਚ ਜਿੰਨੀ ਕੀਮਤ ਮਰੇ ਹੋਏ ਕੁੱਤੇ ਦੀ ਹੈ ਉਨੀ ਹੀ ਇਨਸਾਨਾਂ ਦੀ ਹੈ। ਯੋਗਰਾਜ ਸਿੰਘ ਨੇ ਸਰਕਾਰ ਨੂੰ ਬਹੁਤ ਲਾਹਣਤਾਂ ਪਾਈਆ ਕਿ ਇੱਕ ਬੱਚਾ ਨਹੀਂ ਬਚਾ ਹੋਇਆ।

ਫਤਿਹਵੀਰ ਦੀ ਮੌਤ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜਾ ਹੈ। ਹਾਈਕੋਰਟ ਦੇ ਵਕੀਲ ਪਰਮਿੰਦਰ ਸਿੰਘ ਸੇਖੋ ਵੱਲੋਂ ਇਕ ਲੋਕ ਹਿੱਤ ਵਿਚ ਪਟੀਸ਼ਨ ਦਾਇਰ ਕੀਤੀ ਗਈ। ਇਸ ਪਟੀਸ਼ਨ ਉੱਤੇ ਹਾਈਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ।

ਪਟੀਸ਼ਨ ਵਿਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਾਰਟੀ ਬਣਾਇਆ ਗਿਆ ਹੈ। ਉਨ੍ਹਾਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਕਿ ਫਤਿਹਵੀਰ ਨੂੰ ਬਚਾਉਣ ਵਿਚ ਫੇਲ੍ਹ ਹੋਣ ਵਾਲਿਆਂ ਉਤੇ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਖੁੱਲ੍ਹੇ ਬੋਰਾਂ ਨੂੰ ਲੈ ਕੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੀਤੇ ਗਏ ਹੁਕਮਾਂ ਦੀ ਵੀ ਪਾਲਣਾ ਨਹੀਂ ਹੋਈ।

ਦੂਜੇ ਪਾਸੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਸੰਗਰੂਰ ਤੇ ਸੁਨਾਮ ਵਿੱਚ ਪੂਰੀ ਤਰ੍ਹਾਂ ਬੰਦ ਕੀਤਾ ਗਿਆ । ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੇ ਡੀਸੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ।ਲੋਕਾਂ ਦਾ ਸਵਾਲ ਹੈ ਕਿ ਜੇ ਛੇਵੇਂ ਦਿਨ ਫ਼ਤਹਿ ਨੂੰ ਦੇਸੀ ਤਰੀਕੇ ਨਾਲ ਹੀ ਬੋਰ ਵਿੱਚੋਂ ਬਾਹਰ ਕੱਢਣਾ ਸੀ ਤਾਂ ਪ੍ਰਸ਼ਾਸਨ ਵੱਲੋਂ ਇੰਨਾ ਲੰਮਾ ਤੇ ਢਿੱਲਾ ਬਚਾਅ ਕਾਰਜ ਕਿਉਂ ਕੀਤਾ ਗਿਆ?

Check Also

Video – ਕੀ ਪੁਲਿਸ ਕਰੇਗੀ ਜਤਿੰਦਰ ਪੰਨੂ ਖਿਲਾਫ ਪਰਚਾ ਦਰਜ ?

ਇਸ ਸਮੇਂ ਪੰਜਾਬ ਦੇ ਸਿਹਤ ਵਿਭਾਗ ਵਿੱਚ ਚਿੰਤਾ ਪਸਰੀ ਹੋਈ ਹੈ। ਇਹ ਗੱਲ ਦੀ ਸਮਝ …

%d bloggers like this: