Breaking News
Home / ਪੰਜਾਬ / ਅਵਾਰਾ ਕੁੱਤਿਆਂ ਨੇ ਬੱਚਿਆਂ ਨੂੰ ਨੋਚਿਆ, ਇੱਕ ਦੀ ਮੌਤ

ਅਵਾਰਾ ਕੁੱਤਿਆਂ ਨੇ ਬੱਚਿਆਂ ਨੂੰ ਨੋਚਿਆ, ਇੱਕ ਦੀ ਮੌਤ

ਇੱਥੇ ਅਵਾਰਾ ਕੁੱਤਿਆਂ ਨੇ ਅੱਠ ਮਹੀਨਿਆਂ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ ਤੇ ਇੱਕ ਹੋਰ ਦੋ ਸਾਲਾਂ ਦੀ ਬੱਚੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਦੋਵੇਂ ਬੱਚੀਆਂ ਨੂੰ ਇੱਕ ਮਜ਼ਦੂਰ ਦੀਆਂ ਧੀਆਂ ਸਨ ਜੋ ਖੇਤਾਂ ਵਿੱਚ ਕੰਮ ਕਰ ਰਿਹਾ ਸੀ।ਜ਼ਖ਼ਮੀ ਬੱਚੀ ਨੂੰ ਮੈਡੀਕਲ ਹਸਪਤਾਲ ਰੈਫਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਅਵਾਰਾ ਕੁੱਤੇ ਨੇ ਇੱਕ ਹੋਰ ਵਿਅਕਤੀ ਨੂੰ ਵੀ ਜ਼ਖ਼ਮੀ ਕੀਤਾ ਹੈ।

ਫ਼ਰੀਦਕੋਟ ਵਿਚ ਆਵਾਰਾ ਕੁੱਤੇ ਨੇ ਅੱਠ ਮਹੀਨਿਆਂ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ ਤੇ ਇੱਕ ਹੋਰ ਦੋ ਸਾਲਾਂ ਦੀ ਬੱਚੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਦੋਵੇਂ ਬੱਚੀਆਂ ਦੇ ਮਾਪੇ ਖੇਤਾਂ ਵਿੱਚ ਕੰਮ ਕਰ ਰਹੇ ਸਨ। ਇਸ ਦੌਰਾਨ ਆਵਾਰਾ ਕੁੱਤੇ ਨੇ ਬੱਚਿਆਂ ਨੂੰ ਘੇਰ ਲਿਆ।ਮਿਲੀ ਜਾਣਕਾਰੀ ਮੁਤਾਬਕ ਫ਼ਰੀਦਕੋਟ ਦੇ ਪਿੰਡ ਬੀੜ ਭੋਲੂਵਾਲਾ ਵਿਚ ਪਰਵਾਸੀ ਮਜ਼ਦੂਰ ਝੋਨਾ ਲਗਾ ਰਹੇ ਸਨ। ਨੇੜੇ ਹੀ ਉਨ੍ਹਾਂ ਦੇ ਬੱਚੇ ਖੇਡ ਰਹੇ ਸਨ। ਜਿਥੇ ਆਵਾਰਾ ਕੁੱਤੇ ਨੇ ਬੱਚਿਆਂ ਉਤੇ ਹਮਲਾ ਕਰ ਦਿੱਤਾ। ਇਸ ਦੌਰਾਨ 8 ਮਹੀਨਿਆਂ ਦੀ ਬੱਚੀ ਦੀ ਮੌਕੇ ਉਤੇ ਹੀ ਮੌਤ ਹੋ ਗਈ। ਜਦੋਂ ਇਕ ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ।

ਇਨ੍ਹਾਂ ਬੱਚਿਆਂ ਨੂੰ ਬਚਾਉਂਦਾ ਹੋਇਆ ਇਕ ਹੋਰ ਵਿਅਕਤੀ ਵੀ ਜ਼ਖਮੀ ਹੋ ਗਿਆ।ਜਾਣਕਾਰੀ ਮੁਤਾਬਕ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਆਵਾਰਾ ਕੁੱਤੇ ਬੱਚਿਆਂ ਉਤੇ ਇੰਨੀ ਬੁਰੀ ਤਰ੍ਹਾਂ ਟੁੱਟ ਪਏ ਕਿ ਕੋਈ ਮੌਕਾ ਹੀ ਨਾ ਮਿਲਿਆ। ਉਧਰ ਲੋਕਾਂ ਦਾ ਦੋਸ਼ ਹੈ ਕਿ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਉਣ ਲਈ 108 ਐਂਬੂਲੈਂਸ ਨੂੰ ਫੋਨ ਕੀਤਾ ਪਰ ਕਾਫੀ ਇੰਤਜ਼ਾਰ ਤੋਂ ਬਾਅਦ ਵੀ ਕੋਈ ਐਂਬੂਲੈਂਸ ਨਾ ਪੁੱਜੀ। ਜਿਸ ਕਾਰਨ ਇਕ ਬੱਚੇ ਦੇ ਮੌਕੇ ਉਤੇ ਹੀ ਮੌਤ ਹੋ ਗਈ ਜਦ ਕਿ ਦੂਜਾ ਕਾਫੀ ਗੰਭੀਰ ਦੱਸਿਆ ਜਾ ਰਿਹਾ ਹੈ।

Check Also

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਰਮਲਾ ਨਹੀਂ ਰਹੇ

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਸਿੰਘ ਰਮਲਾ ਦਾ ਅੱਜ ਦਿਹਾਂਤ ਹੋ ਗਿਆ ਹੈ। ਕਰਤਾਰ ਰਮਲਾ …

%d bloggers like this: