Breaking News
Home / ਪੰਜਾਬ / ਪੁਲਿਸ ਵਾਲੇ ਨੂੰ ਦੋੜਾ ਦੋੜਾ ਕੁੱਟਿਆ

ਪੁਲਿਸ ਵਾਲੇ ਨੂੰ ਦੋੜਾ ਦੋੜਾ ਕੁੱਟਿਆ

ਟਾਂਡਾ ਉੜਮੁੜ ‘ਚ ਕੁਝ ਮੁੰਡਿਆਂ ਵਲੋਂ ਇਕ ਪੁਲਸ ਮੁਲਾਜ਼ਮ ਦੀ ਸ਼ਰੇਆਮ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਟਾਂਡਾ ਥਾਣੇ ‘ਚ ਤਾਇਨਾਤ ਹੈੱਡ ਕਾਂਸਟੇਬਲ ਰਜਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਇਕ ਗੱਡੀ ‘ਤ ਤਿੰਨ ਲੋਕ ਸਵਾਰ ਹੋ ਕੇ ਉੱਚੀ ਆਵਾਜ਼ ‘ਚ ਗਾਣੇ ਲਗਾ ਕੇ ਸ਼ੋਰ-ਸ਼ਰਾਬਾ ਕਰਦੇ ਹੋਏ ਘੁੰਮ ਰਹੇ ਹਨ ਤੇ ਹੁੱਲੜਬਾਜ਼ੀ ਕਰ ਰਹੇ ਹਨ। ਇਸੇ ਸੂਚਨਾ ਦੇ ਆਧਾਰ ‘ਤੇ ਜਦੋਂ ਰਜਿੰਦਰ ਸਿੰਘ ਨੇ ਗੱਡੀ ਰੋਕ ਉਕਤ ਮੁੰਡਿਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਰਾਜਿੰਦਰ ਸਿੰਘ ਧਮਕਾਉਦੇ ਹੋਏ ਆਪਣੇ ਹੋਰ ਸਾਥੀਆਂ ਨੂੰ ਵੀ ਉਥੇ ਬੁਲਾ ਲਿਆ ਤੇ ਉਸ ‘ਤੇ ਪੱਥਰਾਂ ਨਾਲ ਹਮਲਾ ਕੀਤਾ ਤੇ ਸ਼ਰੇਆਮ ਕੁੱਟਮਾਰ ਕੀਤੀ ਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਹਾਲਤ ‘ਚ ਉਕਤ ਪੁਲਸ ਮੁਲਾਜ਼ਮ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਰਾਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਪਰ ਅੱਜ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਈ ਜਦਕਿ ਕੁਝ ਰਾਜਨੀਤਿਕ ਲੋਕ ਉਸ ‘ਤੇ ਰਾਜੀਨਾਮਾ ਕਰਨ ਲਈ ਵੀ ਦਬਾਅ ਪਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹੁਸ਼ਿਆਰਪੁਰ ਨੇ ਦੱਸਿਆ ਕਿ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।

ਹਿਮਾਚਲ ਘੁੰਮਣ ਗਏ ਫ਼ਿਰੋਜ਼ਪੁਰ ਦੇ ਨੌਜਵਾਨਾਂ ਦੀ ਕਾਰ ਖਾਈ ‘ਚ ਡਿੱਗੀ
ਫ਼ਿਰੋਜ਼ਪੁਰ 22 ਜੂਨ – ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ ਤੋਂ ਕੁੱਝ ਦਿਨ ਰਾਹਤ ਪਾਉਣ ਅਤੇ ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਲੈਣ ਲਈ ਹਿਮਾਚਲ ਘੁੰਮਣ ਗਏ ਫ਼ਿਰੋਜ਼ਪੁਰ ਦੇ ਚਾਰ ਨੌਜਵਾਨਾਂ ਦੀ ਆਲਟੋ ਕਾਰ ਹਿਮਾਚਲ ਦੇ ਜ਼ਿਲ੍ਹਾ ਧਰਮਸ਼ਾਲਾ ਤੋਂ ਮਕਲੋਟਗੰਜ ਦੇ ਰਸਤੇ ਇਕ ਡੁੰਗੀ ਖੱਡ ‘ਚ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਤੇ ਤਿੰਨ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।

ਮ੍ਰਿਤਕ ਦੀ ਪਛਾਣ ਲਾਵਿਸ਼ ਪੁੱਤਰ ਨੇਟਰਪਾਲ ਵਾਸੀ ਗੁਰੂ ਰਾਮ ਦਾਸ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ ਜਦਕਿ ਜ਼ਖਮੀਆਂ ਵਿਚ ਵਨੁ, ਹੈਪੀ, ਅਤੇ ਸੌਰਭ ਸ਼ਾਮਲ ਹਨ। ਇਹ ਦੁਖਦਾਈ ਖ਼ਬਰ ਫ਼ਿਰੋਜ਼ਪੁਰ ਪਹੁੰਚਣ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ

Check Also

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਰਮਲਾ ਨਹੀਂ ਰਹੇ

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਸਿੰਘ ਰਮਲਾ ਦਾ ਅੱਜ ਦਿਹਾਂਤ ਹੋ ਗਿਆ ਹੈ। ਕਰਤਾਰ ਰਮਲਾ …

%d bloggers like this: