Home / ਰਾਸ਼ਟਰੀ / ਸਮਾਰਟ ਟੀਵੀ ਹੈਕ ਕਰਕੇ ਪਤੀ ਪਤਨੀ ਦੇ ਨਿੱਜੀ ਪਲਾਂ ਦੀ ਵੀਡੀਉ ਕਰਕੇ ਸੰਸਦ ਚ ਹੰਗਾਮਾ

ਸਮਾਰਟ ਟੀਵੀ ਹੈਕ ਕਰਕੇ ਪਤੀ ਪਤਨੀ ਦੇ ਨਿੱਜੀ ਪਲਾਂ ਦੀ ਵੀਡੀਉ ਕਰਕੇ ਸੰਸਦ ਚ ਹੰਗਾਮਾ

ਨਵੀਂ ਦਿੱਲੀ: ਦੇਸ਼ ਵਿੱਚ ਸਾਈਬਰ ਕ੍ਰਾਈਮ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਗੁਜਰਾਤ ਦੇ ਸੂਰਤ ਵਿੱਚ ਹੈਕਰਜ਼ ਨੇ ਸਮਾਰਟ ਟੈਲੀਵਿਜ਼ਨ ਨੂੰ ਹੈਕ ਕਰ ਲਿਆ ਅਤੇ ਪਤੀ-ਪਤਨੀ ਦੇ ਨਿੱਜੀ ਪਲਾਂ ਦੀ ਵੀਡੀਓ ਬਣਾ ਕੇ ਇੰਟਰਨੈੱਟ ‘ਤੇ ਪਾ ਦਿੱਤੀ।

ਇਸ ਮਾਮਲੇ ਨੂੰ ਰਾਜ ਸਭਾ ਵਿੱਚ ਮਹਾਰਾਸ਼ਟਰ ਤੋਂ ਸੰਸਦ ਮੈਂਬਰ ਅਮਰ ਸ਼ੰਕਰ ਸਾਬਲੇ ਚੁੱਕਿਆ। ਉਨ੍ਹਾਂ ਕਿਹਾ ਕਿ ਸੂਰਤ ਵਿੱਚ ਦੋ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧੀਆਂ ਵੱਲੋਂ ਸਮਾਰਟ ਟੀਵੀ ਹੈਕ ਕਰ ਪਤੀ-ਪਤਮੀ ਦੇ ਨਿਜੀ ਪਲਾਂ ਦੀ ਅਸ਼ਲੀਲ ਵੀਡੀਓ ਬਣਾਉਣਾ ਬੇਹੱਦ ਗ਼ਲਤ ਹੈ। ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੇ ਵੀ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਤੇ ਸੂਬਾ ਸਰਕਾਰ ਨੂੰ ਫੌਰਨ ਕਰੜੀ ਕਾਰਵਾਈ ਕਰਨ ਲਈ ਕਿਹਾ ਹੈ।

ਪੀੜਤ ਜੋੜੇ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦ ਉਨ੍ਹਾਂ ਦੀ ਵੀਡੀਓ ਹੀ ਇੰਟਰਨੈੱਟ ‘ਤੇ ਆ ਗਈ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਵੀ ਮਾਮਲੇ ਸਾਹਮਣੇ ਆਏ ਹਨ, ਜਿੱਥੋਂ ਪਤਾ ਲੱਗਦਾ ਹੈ ਕਿ ਕੋਈ ਵੀ ਸੁਰੱਖਿਅਤ ਨਹੀਂ ਹੈ।

Check Also

ਕੈਮਰੇ ਚ ਕੈਦ-ਧੀ ਦੇ ਜਨਮ ਮਗਰੋਂ ਮਾਂ ਨੇ ਨਾਲੇ ‘ਚ ਸੁੱਟਿਆ, ਆਵਾਰਾ ਕੁੱਤਿਆਂ ਨੇ ਬਚਾਈ ਜਾਨ

ਕੈਥਲ: ਜਿੱਥੇ ਸਰਕਾਰ ਕੁੜੀਆਂ ਨੂੰ ਬਚਾਉਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਉਸ …

%d bloggers like this: