Breaking News
Home / ਪੰਜਾਬ / ਫਿਲਮ ਦੇ ਪੋਸਟਰ ‘ਤੇ ਹਰਿਮੰਦਰ ਸਾਹਿਬ ਦੀ ਤਸਵੀਰ ਲਾਉਣ ’ਤੇ ਪ੍ਰੋਡਿਊਸਰ ਨੇ ਮੰਗੀ ਮੁਆਫ਼ੀ

ਫਿਲਮ ਦੇ ਪੋਸਟਰ ‘ਤੇ ਹਰਿਮੰਦਰ ਸਾਹਿਬ ਦੀ ਤਸਵੀਰ ਲਾਉਣ ’ਤੇ ਪ੍ਰੋਡਿਊਸਰ ਨੇ ਮੰਗੀ ਮੁਆਫ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ ’ਤੇ ਇਤਰਾਜ਼ ਪ੍ਰਗਟ ਕਰਨ ਪਿੱਛੋਂ ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸਿੱਖ ਜਗਤ ਤੋਂ ਮੁਆਫ਼ੀ ਮੰਗ ਲਈ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਫਿਲਮ ਇਸ਼ਕ ਮਾਈ ਰਿਲੀਜਨ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਸੀ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਫਿਲਮ ਦੇ ਪ੍ਰੋਡਿਊਸਰ ਖਿਲਾਫ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਸੀ। ਅੱਜ ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪਹੁੰਚ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਮੁਆਫ਼ੀ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਸਿੱਖ ਸੰਗਤ ਪਾਸੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਇੱਕ ਪੋਸਟਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਸਬੰਧੀ ਹੋਈ ਗਲਤੀ ਨੂੰ ਸਵੀਕਾਰਦਿਆਂ ਮੁਆਫ਼ੀ ਮੰਗੀ ਹੈ। ਫਿਲਮ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਇਸ ਮੁਆਫ਼ੀ ਨਾਮੇ ਵਿਚ ਲਿਖਿਆ ਹੈ ਕਿ ਉਨ੍ਹਾਂ ਦੀ ਮਨਸ਼ਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਉਨ੍ਹਾਂ ਕਿਹਾ ਕਿ ਫਿਲਮ ਦੇ ਸਾਰੇ ਪੋਸਟਰ ਹਟਾ ਦਿੱਤੇ ਗਏ ਹਨ ਅਤੇ ਨਵਾਂ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ।

Check Also

ਬੇਅਦਬੀ ਮਾਮਲਾ – ਸ਼ਰੇਆਮ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦੀ ਕੋਸ਼ਿਸ਼

ਪਿਛਲੇ ਸਾਲ ਇਨ੍ਹੀਂ ਦਿਨੀਂ ਪੰਜਾਬ ਵਿਧਾਨ ਸਭਾ ‘ਚ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ …

%d bloggers like this: