Breaking News
Home / ਪੰਜਾਬ / ਪਰਾਲ਼ੀ ਸਾੜੀ ਤਾਂ ਬਾਹਰਲੇ ਤੇ ਸ਼ਹਿਰੀਏ ਹੋਣਗੇ ਜ਼ੁੰਮੇਵਾਰ

ਪਰਾਲ਼ੀ ਸਾੜੀ ਤਾਂ ਬਾਹਰਲੇ ਤੇ ਸ਼ਹਿਰੀਏ ਹੋਣਗੇ ਜ਼ੁੰਮੇਵਾਰ

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਆਖਿਆ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਨਾ ਵਾਪਰਨ ਦੇਣ ਨੂੰ ਯਕੀਨੀ ਬਣਾਉਣ।

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨ ਦਾ ਲਗਪਗ 25 ਫੀਸਦੀ ਰਕਬਾ ਐਨ.ਆਰ.ਆਈ. ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਲੋਕਾਂ ਦੀ ਮਾਲਕੀ ਵਾਲਾ ਹੈ ਅਤੇ ਇਹ ਲੋਕ ਪ੍ਰਤੀ ਏਕੜ 40,000 ਤੋਂ ਲੈ ਕੇ 55,000 ਰੁਪਏ ਠੇਕਾ ਲੈ ਰਹੇ ਹਨ। ਇਸ ਕਰਕੇ ਇਨ੍ਹਾਂ ਲੋਕਾਂ ਦੀ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੀ ਬਰਾਬਰ ਦੀ ਜ਼ਿੰਮੇਵਾਰੀ ਬਣਦੀ ਹੈ।

ਪੰਨੂੰ ਨੇ ਕਿਹਾ ਕਿ ਜੇਕਰ ਇਨ੍ਹਾਂ ਲੋਕਾਂ ਦੇ ਖੇਤਾਂ ਵਿੱਚ ਅੱਗ ਲਾਉਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਸਿੱਧੇ ਤੌਰ ‘ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਮੰਨਦੇ ਹੋਏ ਜ਼ਮੀਨ ਮਾਲਕਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱÎਸਿਆ ‘ਤੇ ਰੋਕ ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ ‘ਤੇ ਤੈਨਾਤ ਨੋਡਲ ਅਫਸਰਾਂ ਰਾਹੀਂ ਜ਼ਮੀਨ ਮਾਲਕਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਨੋਡਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਠੇਕੇ ‘ਤੇ ਜ਼ਮੀਨ ਦੇਣ ਵਾਲੇ ਵਿਅਕਤੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਜ਼ੋਰ ਪਾਉਣ।

Check Also

ਕੈਪਟਨ ਨੇ ਇਮਰਾਨ ਖਾਨ ਨਾਲ ਕੱਢੀ ਰਿਸ਼ਤੇਦਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਕ ਜੱਥਾ ਇਤਿਹਾਸਕ ਯਾਤਰਾ ਉਤੇ …