Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਨੂੰ ਫਰਾਡ ਮਾਮਲੇ ਵਿਚ ਸੰਮਨ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਨੂੰ ਫਰਾਡ ਮਾਮਲੇ ਵਿਚ ਸੰਮਨ

ਹੁਸ਼ਿਆਰਪੁਰ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੂੰ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਚੱਲ ਰਹੇ ਕੇਸ ਵਿਚ 3 ਦਸੰਬਰ ਨੂੰ ਨਿੱਜੀ ਤੌਰ ’ਤੇ ਅਦਾਲਤ ਵਿਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਹਨ। ਮਾਮਲੇ ਦੀ ਪੈਰਵੀ ਐਡਵੋਕੇਟ ਬੀ.ਐੱਸ ਰਿਆੜ ਤੇ ਐਡਵੋਕੇਟ ਹਿਤੇਸ਼ ਪੁਰੀ ਕਰ ਰਹੇ ਹਨ।

ਸੋਸ਼ਲਿਸਟ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਸਕੱਤਰ ਓਮ ਸਿੰਘ ਸਟਿਆਣਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਨੇਤਾਵਾਂ ਵਿਰੁੱਧ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ ਚੱਲ ਰਿਹਾ ਹੈ। ਸ੍ਰੀ ਖੇੜਾ ਤੇ ਸ੍ਰੀ ਸਟਿਆਣਾ ਨੇ ਅਦਾਲਤ ਨੂੰ ਠੋਸ ਸਬੂਤ ਤੇ ਦਸਤਾਵੇਜ਼ ਪੇਸ਼ ਕਰਦਿਆਂ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਅਹੁਦੇਦਾਰਾਂ ਨੇ ਪਾਰਟੀ ਦਾ ਪੁਰਾਣਾ ਵਿਧਾਨ ਲੁਕਾ ਕੇ ਰੱਖਿਆ, ਜਿਸ ਵਿਚ ਇਹ ਪਾਰਟੀ ਸਿੱਖ ਸਿਧਾਂਤਾਂ ਨੂੰ ਪ੍ਰਣਾਈ ਹੋਈ ਦੱਸੀ ਗਈ ਸੀ।

1989 ਵਿਚ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਝੂਠਾ ਹਲਫ਼ਨਾਮਾ ਦਿੱਤਾ ਕਿ ਇਹ ਪਾਰਟੀ ਧਰਮ ਨਿਰਪੱਖ, ਜਮਹੂਰੀ ਅਤੇ ਸਮਾਜਵਾਦੀ ਕਦਰਾਂ ਕੀਮਤਾਂ ਦੀ ਧਾਰਨੀ ਬਣ ਗਈ ਹੈ ਜਦੋਂਕਿ ਇਹ ਪਾਰਟੀ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿਚ ਉਮੀਦਵਾਰ ਖੜ੍ਹੇ ਕਰਦੀ ਰਹੀ ਹੈ।

Check Also

ਮੋਗਾ ਵਿਚ ਪੈਦਲ ਜਾ ਰਹੇ ਪਿਉ-ਪੁੱਤ ਉਤੇ ਪਲਟਿਆ ਟੈਂਪੂ, ਦੋਵਾਂ ਦੀ ਮੌਤ

ਮੋਗਾ ਦੇ ਬਰਨਾਲਾ ਰੋਡ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਨੇ ਪਿਉ-ਪੁੱਤ ਦੀ ਜਾਨ …