Breaking News
Home / ਪੰਜਾਬ / ਡੇਰਾ ਬਾਬਾ ਨਾਨਕ – ਪੰਜਾਬ ਸਰਕਾਰ ਵੱਲੋਂ ਲਾਈ ਟੈਂਟ ਸਿਟੀ ਹੋਈ ਜਲ-ਥਲ

ਡੇਰਾ ਬਾਬਾ ਨਾਨਕ – ਪੰਜਾਬ ਸਰਕਾਰ ਵੱਲੋਂ ਲਾਈ ਟੈਂਟ ਸਿਟੀ ਹੋਈ ਜਲ-ਥਲ

ਡੇਰਾ ਬਾਬਾ ਨਾਨਕ ‘ਚ ਬਦਲਿਆ ਮੌਸਮ ਦਾ ਮਿਜਾਜ਼ ,ਪੰਜਾਬ ਸਰਕਾਰ ਵੱਲੋਂ ਲਾਈ ਟੈਂਟ ਸਿਟੀ ਹੋਈ ਜਲ-ਥਲ:ਡੇਰਾ ਬਾਬਾ ਨਾਨਕ : ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ‘ਚ ਅੱਜ ਦੁਪਹਿਰ ਤੋਂ ਬਾਅਦ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਦੇ ਬਦਲੇ ਮਿਜ਼ਾਜ ਕਾਰਨ ਜਿੱਥੇ ਪ੍ਰਬੰਧਕਾਂ ਦੇ ਚਿਹਰਿਆਂ ‘ਤੇ ਨਿਰਾਸ਼ਾ ਵਿਖਾਈ ਦੇ ਰਹੀ ਹੈ, ਉੱਥੇ ਹੀ ਇਸ ਕਾਰਨ ਇੱਥੇ ਆਉਣ ਵਾਲੀਆਂ ਸੰਗਤਾਂ ਨੂੰ ਵੀ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਮੀਂਹ ਨਾਲ ਹਰ ਪਾਸੇ ਚਿੱਕੜ ਵਿਖਾਈ ਦੇ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ‘ਚ ਪੰਜਾਬ ਸਰਕਾਰ ਵੱਲੋਂ 4.2 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਟੈਂਟ ਸਿਟੀ ਇਸ ਵੇਲੇ ਜਲ-ਥਲ ਹੋ ਗਈ ਹੈ। ਇਸ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ ,ਕਿਉਂਕਿ ਟੈਂਟ ਸਿਟੀ ਅੰਦਰ ਵੀ ਮੀਂਹ ਦਾ ਪਾਣੀ ਖੜ੍ਹਾ ਹੈ। ਜਿਸ ਕਾਰਨ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰਨੇ ਪਏ ਹਨ।

ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ‘ਡੇਰਾ ਬਾਬਾ ਨਾਨਕ ਉਤਸਵ’ ਮਨਾਇਆ ਜਾ ਰਿਹਾ ਹੈ ਅਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਦੀ ਸ਼ੁਰੂਆਤ ਨੂੰ ਲੈ ਕੇ ਦੋਹਾਂ ਥਾਵਾਂ ‘ਤੇ ਸੰਗਤਾਂ ਲਈ ਵੱਡੇ ਪ੍ਰਬੰਧ ਕੀਤੇ ਜਾ ਰਹੇ ਸਨ।

Check Also

ਮੋਗਾ ਵਿਚ ਪੈਦਲ ਜਾ ਰਹੇ ਪਿਉ-ਪੁੱਤ ਉਤੇ ਪਲਟਿਆ ਟੈਂਪੂ, ਦੋਵਾਂ ਦੀ ਮੌਤ

ਮੋਗਾ ਦੇ ਬਰਨਾਲਾ ਰੋਡ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਨੇ ਪਿਉ-ਪੁੱਤ ਦੀ ਜਾਨ …