Breaking News
Home / ਪੰਜਾਬ / ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ

ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ

ਅੰਮ੍ਰਿਤਸਰ, 14 ਨਵੰਬਰ – ਵਿਵਾਦਾਂ ‘ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ ‘ਤੇ ਸਿੱਧੂ ਮੂਸੇਵਾਲਾ ਦੇ ਬਾਊਂਸਰ ਭੜਕ ਉੱਠੇ, ਜੋ ਕਿ ਪੱਤਰਕਾਰਾਂ ਨਾਲ ਉਲਝ ਪਏ। ਇਸ ਦੌਰਾਨ ਇੱਕ ਪੱਤਰਕਾਰ ਦੇ ਸੱਟ ਲੱਗੀ ਹੈ। ਪੁਲਿਸ ਨੂੰ ਇਸ ਦੀ ਸ਼ਿਕਾਇਤ ਕਰ ਦਿੱਤੀ ਗਈ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜਿਆ, ਉਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਪਰ ਉਸ ਨੇ ਮੀਡੀਆ ਨਾਲ ਕੋਈ ਵੀ ਗੱਲ ਨਹੀਂ ਕੀਤੀ ਜਾਣਕਾਰ ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲਣਾ ਚਾਹੁੰਦਾ ਸੀ ਪਰ ਉਨ੍ਹਾਂ ਦੇ ਇੱਥੇ ਨਾ ਹੋਣ ਕਾਰਨ ਉਹ ਵਾਪਸ ਪਰਤ ਗਿਆ।

Check Also

ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ

ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ …