Breaking News
Home / ਮੁੱਖ ਖਬਰਾਂ / ਸ਼੍ਰੋਮਣੀ ਕਮੇਟੀ ਵਲੋਂ ਅਯੁੱਧਿਆ ਮਾਮਲੇ ਦੇ ਫ਼ੈਸਲੇ ਵਿੱਚ ਗੁਰੂ ਨਾਨਕ ਦੇ ਹਵਾਲੇ ਖ਼ਿਲਾਫ ਨਿੰਦਾ ਮਤਾ ਪਾਸ

ਸ਼੍ਰੋਮਣੀ ਕਮੇਟੀ ਵਲੋਂ ਅਯੁੱਧਿਆ ਮਾਮਲੇ ਦੇ ਫ਼ੈਸਲੇ ਵਿੱਚ ਗੁਰੂ ਨਾਨਕ ਦੇ ਹਵਾਲੇ ਖ਼ਿਲਾਫ ਨਿੰਦਾ ਮਤਾ ਪਾਸ

ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਅਯੁੱਧਿਆ ਫ਼ੈਸਲੇ ਵਿੱਚ ਗੁਰੂ ਨਾਨਕ ਦੇਵ ਦੀ ਅਯੁੱਧਿਆ ਫੇਰੀ ਦੀ ਜ਼ਿਕਰ ਕਰਨ ਖਿਲਾਫ਼ ਨਿੰਦਾ ਮਤਾ ਪਾਸ ਕੀਤਾ ਹੈ।ਦਿ ਇੰਡੀਅਨ ਐੱਕਸਪ੍ਰੈਸ ਦੀ ਖ਼ਬਰ ਮੁਤਾਬਕ, ਮਤਾ ਪਹਿਲਾਂ ਤੋਂ ਕਾਰਵਾਈ ਵਿੱਚ ਸ਼ਾਮਲ ਨਹੀਂ ਸੀ ਤੇ ਵਿਰੋਧੀ ਧਿਰ ਦੇ ਮੈਂਬਰ ਸੁਖਦੇਵ ਸਿੰਘ ਭੌਰ ਵੱਲੋਂ ਰੱਖਿਆ ਗਿਆ।ਭੌਰ ਨੇ ਕਿਹਾ, “ਮੈਨੂੰ ਸੁਪਰੀਮ ਕੋਰਟ ਵੱਲੋਂ ਰਾਮ ਮੰਦਰ ਵਿਵਾਦ ਬਾਰੇ ਫ਼ੈਸਲੇ ਵਿੱਚ ਗੁਰੂ ਨਾਨਕ ਦੇਵ ਜੀ ਦੀ ਅਯੁੱਧਿਆ ਫੇਰੀ ਦਾ ਹਵਾਲਾ ਦੇਣ ‘ਤੇ ਇਤਰਾਜ਼ ਹੈ।””ਇਹ ਸ਼ਬਦ ਆਰਐੱਸਐੱਸ ਦੇ ਬੰਦੇ ਦੇ ਸ਼ਬਦਾਂ ਦੇ ਆਧਾਰ ‘ਤੇ ਜੋੜੇ ਗਏ। ਸੁਪਰੀਮ ਕੋਰਟ ਨੇ ਅਜਿਹਾ ਹਵਾਲਾ ਦੇਣ ਤੋਂ ਪਹਿਲਾਂ ਅਜਿਹੀ ਕਿਸੇ ਫੇਰੀ ਬਾਰੇ ਸ਼੍ਰੋਮਣੀ ਕਮੇਟੀ ਤੋਂ ਸਲਾਹ ਕਿਉਂ ਨਹੀਂ ਲਈ?”

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਸਾਲਾਨਾ ਜਨਰਲ ਇਜਲਾਸ ਵਿਚ ਭਾਈ ਗੋਬਿੰਦ ਸਿੰਘ ਲੌਾਗੋਵਾਲ ਮੁੜ ਤੀਜੀ ਵਾਰ ਬਿਨਾਂ ਮੁਕਾਬਲਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ | ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਮੈਂਬਰਾਂ ਦੀ ਨਾਅਰੇਬਾਜ਼ੀ ਦੌਰਾਨ ਸਰਬਸੰਮਤੀ ਨਾਲ ਚੁਣੇ ਗਏ ਬਾਕੀ ਅਹੁਦੇਦਾਰਾਂ ਵਿਚ ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਦੇ ਨਾਂਅ ਸ਼ਾਮਿਲ ਹਨ |

ਜਿਉਂ ਹੀ ਨਵੇਂ ਪ੍ਰਧਾਨ ਦਾ ਨਾਂਅ ਪੇਸ਼ ਕਰਨ ਲਈ ਬੀਬੀ ਜਗੀਰ ਕੌਰ ਖੜੇ੍ਹ ਹੋਏ ਤਾਂ ਵਿਰੋਧੀ ਧਿਰ ਨਾਲ ਸਬੰਧਿਤ ਜਥੇ: ਸੁਖਦੇਵ ਸਿੰਘ ਭੌਰ, ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਨਾਲ ਹੋਰ ਅੱਧੀ ਦਰਜਨ ਮੈਂਬਰ ਹਾਊਸ ਵਿਚ ਖੜ੍ਹੇ ਹੋ ਗਏ ਤੇ ਉਨ੍ਹਾਂ ਨੇ ਸ਼ੋ੍ਰਮਣੀ ਕਮੇਟੀ ਦੀ ਪਿਛਲੀ ਕਾਰਜਸ਼ੈਲੀ ਨੂੰ ਲੈ ਕੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ | ਇਸ ਦੇ ਬਾਵਜੂਦ ਬੀਬੀ ਜਗੀਰ ਕੌਰ ਨੇ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਵਜੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਦਾ ਨਾਂਅ ਇਕ ਵਾਰ ਫਿਰ ਪੇਸ਼ ਕੀਤਾ | ਸ: ਭੌਰ ਤੇ ਸ: ਬੈਂਸ ਨਾਅਰੇਬਾਜ਼ੀ ਕਰਦੇ ਹੋਏ ਸ਼ੋ੍ਰਮਣੀ ਕਮੇਟੀ ਦੇ ਹਾਊਸ ‘ਚੋਂ ਬਾਹਰ ਚਲੇ ਗਏ |

Check Also

ਜ਼ਰੂਰ ਦੇਖੋ ਇਹ ਵੀਡੀਉ – ਕਰੋਨਾ ਵਾ ਇ ਰ ਸ ਤੋਂ ਮੌਤ ਦੀ ਸੰਭਾਵਨਾ ਅਤੇ ਇਲਾਜ

ਸਿਹਤ ਮੰਤਰੀ ਨੇ 29 ਮਰੀਜ਼ਾਂ, ਜਿਨ੍ਹਾਂ ਚੋਂ 3 ਠੀਕ ਹੋ ਚੁੱਕੇ ਹਨ, ਬਾਰੇ ਜਾਣਕਾਰੀ ਦਿੰਦਿਆਂ …

%d bloggers like this: