Breaking News
Home / ਪੰਜਾਬ / ਮੰਤਰੀ ਦੇ ਘਰ ਬਾਹਰ ਧਰਨਾ, “ਕੁਤਾ ਰਾਜ ਬਹਾਲੀਐ ਫਿਰਿ ਚਕੀ ਚਟੈ ” ਦਾ ਕੀਰਤਨ

ਮੰਤਰੀ ਦੇ ਘਰ ਬਾਹਰ ਧਰਨਾ, “ਕੁਤਾ ਰਾਜ ਬਹਾਲੀਐ ਫਿਰਿ ਚਕੀ ਚਟੈ ” ਦਾ ਕੀਰਤਨ

35 ਸਿੱਖ ਜਥੇਬੰਦੀਆਂ ਅਤੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਪਿਛਲੇ ਦਿਨੀਂ ਐਲਾਨੇ ਬਰਗਾੜੀ ਅਤੇ ਬਹਿਬਲ ਕਲਾਂ ਦੇ ਇਨਸਾਫ਼ ਲਈ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਅੱਜ 51 ਮੈਂਬਰੀ ਜਥੇ ਵੱਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਧਰਨਾ ਲਾਇਆ ਗਿਆ, ਜਿੱਥੇ ਸਭ ਤੋਂ ਪਹਿਲਾਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿੱਚ ਰਬਾਬੀ ਕੀਰਤਨੀਏ ਸਿੰਘਾਂ ਵੱਲੋਂ “ਰਾਜੇ ਪਾਪ ਕਮਾਵਦੇ ਉਲਟੀ ਵਾੜ ਖੇਤ ਕਉ ਖਾਈ” ਅਤੇ “ਕੁਤਾ ਰਾਜ ਬਹਾਲੀਐ ਫਿਰਿ ਚਕੀ ਚਟੈ ” ਸ਼ਬਦਾਂ ਦਾ ਗਾਇਨ ਕੀਤਾ ਗਿਆ !

ਜਿਸ ਤੋਂ ਬਾਅਦ ਅਲਾਇੰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸੁਖਦੇਵ ਸਿੰਘ ਫਗਵਾੜਾ ਨੇ ਕੈਬਨਿਟ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਸ਼ਬਦ ਅੱਜ ਦੇ ਸਮੇਂ ਚ ਤੁਹਾਡੀ ਸਰਕਾਰ ਉੱਤੇ ਪੂਰੀ ਤਰ੍ਹਾਂ ਢੁੱਕਦੇ ਹਨ !

ਉਨ੍ਹਾਂ ਸੰਗਤੀ ਰੂਪ ਦੇ ਵਿੱਚ ਜੇਲ੍ਹ ਮੰਤਰੀ ਨੂੰ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਤੁਸੀਂ ਬਰਗਾੜੀ ਮੋਰਚੇ ਦੀ ਸਮਾਪਤੀ ਅਤੇ ਪਿਛਲੇ ਸਾਲ 28 ਅਗਸਤ 2018 ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਵਿਚਾਰ ਕਰਨ ਲਈ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜਜ਼ਬਾਤੀ ਭਾਸ਼ਣ ਦਿੰਦਿਆਂ ਕਿਹਾ ਸੀ ਕਿ ਅਸੀਂ ਆਪਣੀ ਸਰਕਾਰ ਵਿੱਚ ਰਹਿੰਦਿਆਂ ਬਹਿਬਲ ਕਲਾਂ ਅਤੇ ਬਰਗਾੜੀ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਾਂਗੇ ਨਹੀਂ ਤੇ ਉਨ੍ਹਾਂ ਦੀ ਰਹਿੰਦੀ ਉਮਰ ਜੇਲ੍ਹਾਂ ਵਿੱਚ ਗੁਜ਼ਰੇਗੀ ਅਤੇ ਵਿਸ਼ੇਸ਼ ਸੈਸ਼ਨ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਹੋਇਆ ਸੀ ਕਿ ਬਰਗਾੜੀ ਕੇਸ ਦੀ ਜਾਂਚ ਸੀਬੀਆਈ ਤੋਂ ਵਾਪਸ ਲਈ ਜਾਵੇਗੀ !

ਸੁਖਦੇਵ ਸਿੰਘ ਫਗਵਾੜਾ ਨੇ ਮੰਤਰੀ ਤੋਂ ਪੁੱਛਿਆ ਕਿ ਪਿਛਲੇ 16 ਮਹੀਨਿਆਂ ਵਿੱਚ ਤੁਸੀਂ ਕੋਈ ਇੱਕ ਵੀ ਕਦਮ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਪੁੱਟਿਆ ਹੈ ਤਾਂ ਦੱਸੋ ??

ਤੁਸੀਂ ਸਦਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਆਖਿਆ ਸੀ ਕਿ ਬਹਿਬਲ ਕਲਾਂ ਦੇ ਅਸਲ ਦੋਸ਼ੀ ਪ੍ਰਕਾਸ਼ ਸਿੰਘ ਬਾਦਲ ,ਸੁਖਬੀਰ ਬਾਦਲ, ਸੁਮੇਧ ਸੈਣੀ ਅਤੇ ਪਰਮਰਾਜ ਉਮਰਾਨੰਗਲ ਆਦਿ ਹਨ ਪਰ ਇਹ ਲੋਕ ਤੁਹਾਡੀ ਸਰਕਾਰ ਦੀ ਬਣਾਈ ਹੋਈ ਕਿਸੇ ਵੀ ਸਿੱਟ ਦੇ ਜਾਂਚ ਦੇ ਘੇਰੇ ਵਿੱਚ ਵੀ ਕਿਉਂ ਨਹੀਂ ਹਨ??

ਤੁਸੀਂ ਕਿਹਾ ਸੀ ਕਿ ਬੇਅਦਬੀਆਂ ਦੇ ਦੋਸ਼ੀ ਮਰਦੇ ਦਮ ਤੱਕ ਜੇਲ੍ਹਾਂ ਵਿੱਚ ਰਹਿਣਗੇ ਪਰ ਰਾਮ ਰਹੀਮ ਵਰਗੇ ਵੱਡੇ ਦੋਸ਼ੀਆਂ ਨੂੰ ਨਾਮਜ਼ਦ ਕਰਨਾ ਤਾਂ ਦੂਰ ,ਫੜੇ ਗਏ ਦੋਸ਼ੀ ਹਾਲਾਂਕਿ ਉਹ ਹੇਠਲੇ ਪੱਧਰ ਦੇ ਹੀ ਸਨ ਕੁਝ ਦਿਨਾਂ ਵਿੱਚ ਹੀ ਜ਼ਮਾਨਤਾਂ ਤੇ ਬਾਹਰ ਕਿਵੇਂ ਆ ਗਏ ??

ਮੌੜ ਬੰਬ ਧਮਾਕੇ ਦੇ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਦੋਸ਼ੀਆਂ ਦੀਆਂ ਬਰੂਹਾਂ ਤੱਕ ਪਹੁੰਚਣ ਦੇ ਬਾਵਜੂਦ ਵੀ ਵਾਪਸ ਮੁੜ ਜਾਂਚ ਠੱਪ ਕਰ ਕੇ ਕਿਉਂ ਬੈਠੀ ਹੋਈ ਹੈ ??

Check Also

ਅਦਾਲਤ ਦੇ ਫੈਂਸਲੇ ਤੇ ਪ੍ਰਿੰਸ ਰੰਧਾਵਾ ਨੂੰ ਆਇਆ ਗੁੱਸਾ

ਚੰਡੀਗੜ੍ਹ: ਪੰਜਾਬੀ ਗਾਇਕ ਰਮੀ ਰੰਧਾਵਾ ਨੂੰ ਅਦਾਲਤ ਨੇ ਇੱਕ ਦਿਨ ਦੀ ਨਿਆ ਇਕ ਹਿਰਾ ਸਤ …

%d bloggers like this: