Breaking News
Home / ਪੰਥਕ ਖਬਰਾਂ / ਵਾਇਰਲ ਵੀਡੀਉ – ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸੀ ਇੰਡੀਆ ਦੀ ਸੱਚਾਈ

ਵਾਇਰਲ ਵੀਡੀਉ – ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸੀ ਇੰਡੀਆ ਦੀ ਸੱਚਾਈ

ਜਥੇਦਾਰ ਹਰਪ੍ਰੀਤ ਸਿੰਘ ਇੰਡੀਆ ਦੀਆਂ ਸਿੱਖਾਂ ਖਿਲਾਫ ਨੀਤੀਆਂ ਦਾ ਦੱਸਿਆ ਸੱਚ

‘ਜੇ ਸਿਮਰਨਜੀਤ ਸਿੰਘ ਮਾਨ ਨੂੰ ਪ੍ਰਧਾਨ ਮੰਤਰੀ ਵੀ ਬਣਾ ਦਿੱਤਾ ਜਾਵੇ ਤਾਂ ਵੀ ਸਿੱਖਾਂ ਦਾ ਭਲਾ ਨਹੀਂ ਹੋ ਸਕਦਾ’

ਇਹ ਕਹਿਣਾ ਹੈ ਅਕਾਲ ਤਖ਼ਤ ਜਥੇਦਾਰ ਹਰਪ੍ਰੀਤ ਸਿੰਘ ਦਾ। ਗਿਆਨੀ ਹਰਪ੍ਰੀਤ ਸਿੰਘ ਸਾਊਥਹਾਲ ਵਿਖੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਪਹੁੰਚੇ ਸਨ। ਜਥੇਦਾਰ ਹਰਪ੍ਰੀਤ ਸਿੰਘ ਪੰਜ ਦਿਨਾਂ ਦੇ ਬਰਤਾਨੀਆ ਦੌਰੇ ‘ਤੇ ਹਨ।ਅਕਾਲ ਤਖ਼ਤ ਜਥੇਦਾਰ ਨੇ ਕਿਹਾ, ”ਜਵਾਹਰ ਲਾਲ ਨਹਿਰੂ ਅਤੇ ਵਲਭ ਭਾਈ ਪਟੇਲ ਨੇ ਭਾਰਤ ਦੀ ਅਖੰਡਤਾ ਲਈ ਸਿੱਖਾਂ ਲਈ 1947 ਵਿਚ ਅਜਿਹੀਆਂ ਨੀਤੀਆਂ ਬਣਾਈਆਂ ਗਈਆਂ ਕਿ ਜੇ ਸਿਮਰਨਜੀਤ ਸਿੰਘ ਮਾਨ ਨੂੰ ਵੀ ਦੇਸ਼ ਦਾ ਪ੍ਰਧਾਨ ਮੰਤਰੀ ਬਣਾ ਦਿਤਾ ਜਾਏ ਫਿਰ ਵੀ ਸਿੱਖਾਂ ਦਾ ਭਲਾ ਨਹੀ ਹੋ ਸਕਦਾ।”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਬਰਤਾਨੀਆ ਪਹੁੰਚਣ ‘ਤੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲੀ ਦੀ ਅਗਵਾਈ ਸਿੱਖ ਭਾਈਚਾਰੇ ਵਲੋਂ ਹੀਥਰੋ ਹਵਾਈ ਅੱਡੇ ‘ਤੇ ਭਰਵਾਂ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਜੋਂ ਸੇਵਾਵਾਂ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਇੰਗਲੈਂਡ ਆਏ ਹਨ | ਜਿਥੇ ਉਹ ਇੰਗਲੈਂਡ ਵੱਖ-ਵੱਖ ਸ਼ਹਿਰਾਂ ‘ਚ ਗੁਰੂ ਘਰਾਂ ‘ਚ ਜਾਣਗੇ ਅਤੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਨਗੇ ਅਤੇ ਸਿੱਖ ਆਗੂਆਂ, ਜੱਥੇਬੰਦੀਆਂ ਨਾਲ ਮੀਟਿੰਗਾਂ ਕਰਨਗੇ | ਸ: ਮੱਲੀ ਨੇ ਦੱਸਿਆ ਕਿ ਸਿੰਘ ਸਾਹਿਬ ਨਾਲ ਧਾਰਮਿਕ ਅਤੇ ਰਾਜਸੀ ਪੰਥਕ ਮਸਲੇ ਵਿਚਾਰੇ ਜਾਣਗੇ | ਇਸ ਮੌਕੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਜਨਰਲ ਸਕੱਤਰ ਹਰਮੀਤ ਸਿੰਘ ਗਿੱਲ, ਕੁਲਵੰਤ ਸਿੰਘ ਭਿੰਡਰ, ਸੁਖਦੀਪ ਸਿੰਘ ਗਿੱਲ, ਸਿੱਖ ਮਿਸ਼ਨਰੀ ਸੁਸਾਇਟੀ ਯੂ. ਕੇ. ਹਰਚੰਦ ਸਿੰਘ ਟਾਂਕ, ਹਰਬੰਸ ਸਿੰਘ ਕੁਲਾਰ, ਗੁਰਮੀਤ ਸਿੰਘ ਸਿੱਧੂ, ਮੇਲ ਗੇਲ ਮਲਟੀਕਲਚਰਲ ਦੇ ਗੁਰਬਚਨ ਸਿੰਘ ਅਟਵਾਲ, ਗੁਰਪ੍ਰਤਾਪ ਸਿੰਘ ਢਿੱਲੋਂ ਆਦਿ ਹਾਜ਼ਰ ਸਨ |

Check Also

ਗੁਰੂ ਤੇਗ ਬਹਾਦਰ ਜੀ ਦੀ ਤੱਤੀ ਤਵੀ ਤੇ ਬੈਠ ਕੇ ਹੋਈ ਸ਼ਹੀਦੀ – ਢੱਡਰੀ ਵਾਲਾ

ਢੱਡਰੀਆਂਵਾਲ਼ਾ ਜੋ ਪਹਿਲਾਂ ਰਾੜੇ ਵਾਲ਼ੇ ਡੇਰੇ ਦੀ ਪੈਦਾਇਸ਼ ਸੀ, ਅਤੇ ਸੰਤ ਕਹਾਉਂਦਾ ਸੀ, ਮਿਸ਼ਨਰੀ ਬਣ …

%d bloggers like this: