Breaking News
Home / ਪੰਜਾਬ / ਸ੍ਰੀ ਦਰਬਾਰ ਸਾਹਿਬ ਵਿਖੇ ਟਿਕ ਟਾਕ ਵੀਡੀਓ ਬਣਾਉਣ ਵਾਲੀ ਲੜਕੀ ਨੇ ਮੰਗੀ ਮੁਆਫੀ

ਸ੍ਰੀ ਦਰਬਾਰ ਸਾਹਿਬ ਵਿਖੇ ਟਿਕ ਟਾਕ ਵੀਡੀਓ ਬਣਾਉਣ ਵਾਲੀ ਲੜਕੀ ਨੇ ਮੰਗੀ ਮੁਆਫੀ

ਸ੍ਰੀ ਦਰਬਾਰ ਸਾਹਿਬ ਵਿਖੇ ਟਿਕ ਟਾਕ ਵੀਡੀਓ ਬਣਾਉਣ ਵਾਲੀ ਲੜਕੀ ਖ਼ਿਲਾਫ਼ ਸ਼ਿਕਾਇਤ-

ਸ੍ਰੀ ਦਰਬਾਰ ਸਾਹਿਬ ਵਿਖੇ ਟਿਕ ਟਾਕ ਵੀਡੀਓ ਬਣਾਉਣ ਵਾਲੀ ਲੜਕੀ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।


ਗੁਰਬਾਣੀ ਤੇ ਸਿੱਖ ਇਤਿਹਾਸ ਸਿੱਖ ਕੌਮ ਲਈ ਦੋਵੇਂ ਮਹੱਤਵਪੂਰਨ ਹਨ – ਸਿੰਘ ਸਾਹਿਬ

ਲੰਡਨ, 8 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ-ਕੱਲ• ਯੂ. ਕੇ. ਦੌਰੇ ‘ਤੇ ਆਏ ਹੋਏ ਹਨ | ਇਸ ਦੌਰੇ ਦੌਰਾਨ ਉਨ੍ਹਾਂ ਗੁਰੂ ਨਾਨਕ ਗੁਰਦੁਆਰਾ ਕਵੈਂਟਰੀ ਵਿਖੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਅਤੇ ਸਿੱਖ ਇਤਿਹਾਸ ਦੋਵੇਂ ਸਿੱਖ ਕੌਮ ਲਈ ਮਹੱਤਵਪੂਰਨ ਹਨ | ਉਨ੍ਹਾਂ ਦਸ ਗੁਰੂ ਸਾਹਿਬਾਨ ਵਲੋਂ ਸਿੱਖੀ ਦੇ ਦਰਸਾਏ ਮਾਰਗ ‘ਤੇ ਚਾਨਣਾ ਪਾਇਆ ਅਤੇ ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਭਾਗ ਤੋਂ ਬਾਅਦ ਦੇ ਹਾਲਾਤਾਂ ਬਾਰੇ ਚਾਨਣਾ ਪਾਉਂਦਿਆਂ ਸਿੰਘ ਸਭਾ ਲਹਿਰ, ਅਕਾਲੀ ਬੱਬਰ ਲਹਿਰ, ਗੁਰਦੁਆਰਾ ਸੁਧਾਰ ਲਹਿਰ ਆਦਿ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੰਘ ਸਭਾ ਲਹਿਰ ਨੇ ਸਿੱਖਾਂ ਨੂੰ ਜਾਗਰੂਕ ਕਰਨ ਅਤੇ ਇਸ ਸਮੇਂ ਦੌਰਾਨ ਸਿੱਖ ਇਤਿਹਾਸ ਨੂੰ ਸੰਭਾਲਣ ਦਾ ਯਤਨ ਕੀਤਾ ਗਿਆ | ਇਨ੍ਹਾਂ ਲਹਿਰਾਂ ਦਾ ਸਿੱਖ ਕੌਮ ਅੰਦਰ ਵੱਡਾ ਯੋਗਦਾਨ ਰਿਹਾ ਹੈ ਅਤੇ 72–73 ਸਰੋਤ ਇਕੱਠੇ ਕਰਨ ਦਾ ਸਫਲ ਯਤਨ ਕੀਤਾ ਗਿਆ | ਜਦਕਿ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਨ ਦੇ ਯਤਨ ਹੋ ਰਹੇ ਹਨ | ਇਹ ਸਰੋਤ ਅੱਜ ਵੀ ਵੱਖ-ਵੱਖ ਲਾਇਬ੍ਰੇਰੀਆਂ ਵਿਚ ਉਪਲੱਭਧ ਹਨ | ਇਨ੍ਹਾਂ ਸਰੋਤਾਂ ਵਿਚ ਕਈ ਅਜਿਹੀਆਂ ਗੱਲਾਂ ਮਿਲਣਗੀਆਂ ਜੋ ਸਿੱਖ ਸਿਧਾਂਤਾਂ ਦੇ ਅਨੁਕੂਲ ਨਹੀਂ ਹਨ, ਪਰ ਇਸ ਦੇ ਬਾਵਜੂਦ ਇਹ ਇਤਿਹਾਸ ਸਾਡੇ ਲਈ ਮਹੱਤਵਪੂਰਨ ਹਨ | ਇਸ ਮੌਕੇ ਗੁਰੂ ਘਰ ਵਲੋਂ ਪ੍ਰਧਾਨ ਭਾਈ ਪਵਿੱਤਰ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜੋਗਾ ਸਿੰਘ, ਕੁਲਦੀਪ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |

Check Also

ਇਹ ਕੀ ਮਾਮਲਾ ਹੈ- ਇਹ ਕਿਥੋਂ ਦੀ ਵੀਡੀਉ ਹੈ- ਬਜ਼ੁਰਗ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ ਤੇ ਕੁਟਮਾਰ ਕੀਤੀ

ਕਿਸੇ ਕੋਲ ਇਸ ਵੀਡੀਉ ਬਾਰੇ ਜ਼ਿਆਦਾ ਜਾਣਕਾਰੀ ਹੈ ਤਾਂ ਸਾਂਝੀ ਕਰੋ

%d bloggers like this: