Breaking News
Home / ਪੰਜਾਬ / ਗੁਰਦਾਸਪੁਰ ਤੋਂ MP ਸੰਨੀ ਦਿਓਲ ‘ਲਾਪਤਾ’, ਲੱਗੇ ਪੋਸਟਰ

ਗੁਰਦਾਸਪੁਰ ਤੋਂ MP ਸੰਨੀ ਦਿਓਲ ‘ਲਾਪਤਾ’, ਲੱਗੇ ਪੋਸਟਰ

ਗੁਰਦਾਸਪੁਰ ਰੇਲਵੇ ਸਟੇਸ਼ਨ ਉਤੇ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਦੇ ਪੋਸਟਰ ਲੱਗੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਵੱਲੋਂ ਗੁਰਦਾਸਪੁਰ ਦੇ ਲੋਕਾਂ ਵੱਲੋਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਲੋਕ ਸਭਾ ਚੋਣਾਂ ਦੌਰਾਨ ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਉਤੇ ਭਰੋਸਾ ਦਿਖਾਉਂਦੇ ਹੋਏ ਉਹਨਾਂ ਨੂੰ ਗੁਰਦਾਸਪੁਰ ਹਲਕੇ ਦਾ ਸਾਂਸਦ ਬਣਾਇਆ ਸੀ। ਪਰ ਲੱਗਦਾ ਹੈ ਚੋਣ ਜਿੱਤਣ ਤੋਂ ਬਾਅਦ ਸੰਨੀ ਦਿਓਲ ਆਪਣੇ ਹਲਕੇ ਤੇ ਹਲਕੇ ਦੇ ਲੋਕਾਂ ਨੂੰ ਭੁੱਲ ਗਏ ਹਨ। ਜਿਸ ਕਾਰਨ ਲੋਕ ਖੁਦ ਨੂੰ ਹੁਣ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸ਼ਾਇਦ ਇਸੇ ਕਾਰਨ ਪ੍ਰੇਸ਼ਾਨ ਲੋਕਾਂ ਨੇ ਰੇਲਵੇ ਸਟੇਸ਼ਨ ’ਤੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਹਨ।

ਸੰਨੀ ਦਿਓਲ ਨੇ ਕਾਫੀ ਸਮੇਂ ਤੋਂ ਨਹੀਂ ਕੀਤਾ ਹਲਕੇ ਦਾ ਦੌਰਾ
ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਆਸ ਸੀ ਕਿ ਸੰਨੀ ਦਿਓਲ ਉਹਨਾਂ ਦੇ ਹਲਕੇ ਨੂੰ ਵਿਕਾਸ ਵੱਲ ਨੂੰ ਲੈ ਕੇ ਜਾਣਗੇ। ਹਲਕੇ ਵਿਚ ਬੇਰੁਜ਼ਗਾਰੀ ਘੱਟ ਹੋਵੇਗੀ। ਪਰ ਹੁਣ ਹਾਲਾਤ ਇਹ ਬਣ ਗਏ ਸੰਨੀ ਦਿਓਲ ਵੱਲੋਂ ਹਲਕੇ ਦਾ ਇਕ ਵੀ ਦੌਰਾ ਨਹੀਂ ਕੀਤਾ ਗਿਆ ਹੈ। ਉਹਨਾਂ ਦਾ ਪੋਸਟਰ ਲਗਾਉਣ ਦਾ ਮਕਸਦ ਇਹੀ ਹੈ ਕਿ ਉਹਨਾਂ ਨੂੰ ਪਤਾ ਲੱਗੇ ਕਿ ਗੁਰਦਾਸਪੁਰ ਦੇ ਲੋਕ ਉਹਨਾਂ ਦਾ ਬੇਸਬਰੀ ਦੇ ਨਾਲ ਇੰਤਜਾਰ ਕਰ ਰਹੇ ਹਨ।

Check Also

ਪਿਉ ਨੇ PUBG ਗੇਮ ‘ਤੇ 16 ਲੱਖ ਉਡਾਉਣ ਵਾਲੇ ਬੇਟੇ ਨੂੰ ਸਬਕ ਸਿਖਾਉਣ ਲਈ ਸਕੂਟਰ ਰਿਪੇਅਰ ਦੇ ਕੰਮ ਲਾਇਆ

ਖਰੜ ਵਿਚ ਇਕ ਵਿਦਿਆਰਥੀ ਸਿਰ ਆਨਲਾਈਨ ਗੇਮ ਦਾ ਨਸ਼ਾ ਇੰਨਾ ਚੜ੍ਹਿਆ ਕਿ ਉਸ ਨੇ ਆਪਣੇ …

%d bloggers like this: