Breaking News
Home / ਮੁੱਖ ਖਬਰਾਂ / ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ, ਸਿਰਫ਼ 2 ਸਿੱਖ ਉਮੀਦਵਾਰ

ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ, ਸਿਰਫ਼ 2 ਸਿੱਖ ਉਮੀਦਵਾਰ

ਨਵੀਂ ਦਿੱਲੀ ,14 ਜਨਵਰੀ – ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣ 2020 ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਲੜਨਗੇ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪਤਪਰਗੰਜ ਤੋਂ ਚੋਣ ਲੜਨਗੇ। ‘ਆਪ’ ਨੇ ਕੁਲ 70 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।ਆਪ ਦੀ ਪਾਲਿਟਿਕਲ ਅਫੇਅਰਜ਼ ਕਮੇਟੀ ਨੇ ਇਹ ਫੈਸਲਾ ਲਿਆ ਹੈ।

2013 ‘ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਚ ਆਪ ਨੇ 4 ਸਿੱਖਾਂ ਨੂੰ ਉਮੀਦਵਾਰ ਬਣਾਇਆ ਸੀ। 2015 ‘ਚ 4 ਸਿੱਖ ਉਮੀਦਵਾਰ ,ਜਦਕਿ ਹੁਣ 2020 ‘ਚ ਸਿਰਫ਼ 2 ਸਿੱਖਾਂ ਨੂੰ ਉਮੀਦਵਾਰ ਬਣਾਇਆ ਹੈ । ਮੌਜੂਦਾ ਵਿਧਾਇਕ ਜਰਨੈਲ ਸਿੰਘ ਨੂੰ ਤਿਲਕ ਨਗਰ ਤੋਂ ਟਿਕਟ ਮਿਲੀ ਹੈ। ਪ੍ਰਹਿਲਾਦ ਸਿੰਘ ਸਾਹਨੀ ਨੂੰ ਚਾਂਦਨੀ ਚੌਂਕ ਤੋਂ ਟਿਕਟ ਮਿਲੀ ਹੈ,ਜੋ ਕੁਛ ਦਿਨ ਪਹਿਲਾਂ ਹੀ ਕਾਂਗਰਸ ਛੱਡ ਕੇ ਆਪ ‘ਚ ਸ਼ਾਮਿਲ ਹੋਏ ਸੀ।ਸਿੱਖ ਵਿਧਾਇਕ ਅਵਤਾਰ ਸਿੰਘ ਨੂੰ ਕਾਲਕਾ ਜੀ ਤੋਂ ਟਿਕਟ ਨਹੀਂ ਦਿੱਤੀ ਗਈ ।ਇਸੇ ਤਰਾਂ ਹਰੀ ਨਗਰ ਹਲਕੇ ਤੋਂ ਮੌਜੂਦਾ ਸਿੱਖ ਵਿਧਾਇਕ ਜਗਦੀਪ ਸਿੰਘ ਦੀ ਟਿਕਟ ਕੱਟ ਦਿਤੀ ਗਈ ਹੈ।

Check Also

ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱਕੀ ਮਰੀਜ਼ ਨੇ ਹਸਪਤਾਲ ਤੋਂ ਛਾਲ ਮਾਰ ਕੇ ਕੀਤੀ ਖੁ ਦ ਕੁ ਸ਼ੀ, ਆਸਟਰੇਲੀਆ ਤੋਂ ਪਰਤਿਆ ਸੀ ਮ੍ਰਿਤਕ

ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱ ਕੀ ਮਰੀਜ਼ ਨੇ ਹਸਪਤਾਲ ਦੀ ਛੱਤ …

%d bloggers like this: