Breaking News
Home / ਪੰਥਕ ਖਬਰਾਂ / ਸੁਖਬੀਰ ਬਾਦਲ ਦੀ ਸੱਤਵੀਂ ਪੀੜ੍ਹੀ ‘ਚੋਂ ਪੜਨਾਨੇ ਫ਼ਤਿਹ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸਿਰ ਵੱਢਿਆ ਸੀ-ਭੂੰਦੜ

ਸੁਖਬੀਰ ਬਾਦਲ ਦੀ ਸੱਤਵੀਂ ਪੀੜ੍ਹੀ ‘ਚੋਂ ਪੜਨਾਨੇ ਫ਼ਤਿਹ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸਿਰ ਵੱਢਿਆ ਸੀ-ਭੂੰਦੜ

ਭੂੰਦੜ ਸਾਹਿਬ ਹੋਰ ਈ ਸੱਪ ਕੱਢ ਗਏ…!ਕਹਿੰਦੇ ਸੁਖਬੀਰ ਬਾਦਲ ਦੀ ਸੱਤਵੀਂ ਪੀੜ੍ਹੀ ‘ਚੋਂ ਪੜਨਾਨੇ ਫ਼ਤਿਹ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸਿਰ ਵੱਢਿਆ ਸੀ।
ਭਲਾ ਇਹ ਮਾਣ ਵਾਲੀ ਗੱਲ ਹੈ ਜਾਂ ਨਮੋਸ਼ੀ ਵਾਲੀ?

ਸਿਆਸੀ ਕਾਨਫਰੰਸਾਂ ਦੌਰਾਨ ਭਾਸ਼ਣ ਦਿੰਦਿਆਂ ਸਿਆਸਤਦਾਨ ਕਈ ਵਾਰ ਕੁਝ ਅਜਿਹੀਆਂ ਗੱਲਾਂ ਕਹਿ ਜਾਂਦੇ ਹਨ ਜਿਹੜੀਆਂ ਕਿ ਉਨ੍ਹਾਂ ਦੇ ਆਪਣੇ ਹੀ ਵਿਰੁੱਧ ਹੁੰਦੀਆਂ ਹਨ। ਕੁਝ ਅਜਿਹੀ ਹੀ ਘਟਨਾ ਵਾਪਰੀ ਹੈ ਸ੍ਰੀ ਮੁਕਤਸਰ ਸਾਹਿਬ ਰੈਲੀ ਦੌਰਾਨ। ਜਿੱਥੇ ਅਕਾਲੀ ਦਲ ਦੀ ਸਿਆਸੀ ਰੈਲੀ ਦੌਰਾਨ ਸਾਰਿਆਂ ਨੇ ਪਾਰਟੀ ਦੇ ਸੋਹਲੇ ਗਾਏ ਉੱਥੇ ਹੀ ਜਦੋਂ ਸਟੇਜ਼ ‘ਤੇ ਬੋਲਣ ਦਾ ਸਮਾਂ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦਾ ਆਇਆ ਤਾਂ ਉਨ੍ਹਾਂ ਦੇ ਬੋਲ ਕੁਝ ਪਲਟਦੇ ਦਿਖਾਈ ਦਿੱਤੇ।

ਬਲਵਿੰਦਰ ਸਿੰਘ ਭੂੰਦੜ ਨੇ ਸਟੇਜ਼ ਤੋਂ ਬੋਲਦਿਆਂ ਕਿਹਾ ਕਿ ਅੱਜ ਕਿਧਰੇ ਵੀ ਕੁਝ ਵੀ ਹੋ ਜਾਵੇ ਤਾਂ ਇਸ ਲਈ ਜਿੰਮੇਵਾਰ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਜਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਮੌਕੇ ਬੋਲਦਿਆਂ ਬੋਲਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸੱਤਵੀ ਪੀੜ੍ਹੀ ਦੇ ਪੜਨਾਨੇ ਬਾਬਾ ਫਤਹਿ ਸਿੰਘ ਨੇ ਹੀ ਬਾਬਾ ਬੰਦਾ ਸਿੰਘ ਬਹਾਦਰ ਦਾ ਸਿਰ ਵੱਢਿਆ ਸੀ। ਉਨ੍ਹਾਂ ਕਿਹਾ ਕਿ ਇਹ ਉਹ ਖੁਦ ਨਹੀਂ ਕਹਿ ਰਹੇ ਬਲਕਿ ਇਤਿਹਾਸ ਕਹਿ ਰਿਹਾ ਹੈ।ਮਾਘੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ ਸਿਹਤ ਠੀਕ ਨਾ ਹੋਣ ਕਰਕੇ ਕਾਨਫ਼ਰੰਸ ‘ਚ ਨਹੀਂ ਪੁੱਜ ਸਕੇ | ਉਨ੍ਹਾਂ ਕਿਹਾ ਕਿ ਸੁਖਬੀਰ ਦੀ ਪ੍ਰਧਾਨਗੀ ‘ਤੇ ਰੋਸ ਜਤਾਉਣ ਵਾਲੇ ਆਗੂ ਪਹਿਲਾਂ ਵਜ਼ੀਰੀਆਂ ਅਤੇ ਹੋਰ ਅਹੁਦਿਆਂ ਦਾ ਆਨੰਦ ਮਾਣਦੇ ਰਹੇ ਹਨ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਵਜੋਂ ਚੋਣ ਸਰਬਸੰਮਤੀ ਨਾਲ ਹੋਈ ਹੈ | ਸਾਬਕਾ ਲੋਕ ਸਭਾ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ 42 ਸਾਲ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫ਼ਰੰਸ ਵਿਚ ਬੋਲਦਿਆਂ ਆਪਣੇ ਪਿਤਾ ਸਾਬਕਾ ਮੰਤਰੀ ਗੁਰਮੀਤ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਰਹੀ ਸਾਂਝ ਦਾ ਜ਼ਿਕਰ ਕੀਤਾ |

ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਅਰੂਸਾ ਆਲਮ ਦਾ ਵਾਰ-ਵਾਰ ਪੰਜਾਬ ਆਉਣਾ ਅਤੇ ਪਿਛਲੇ 9 ਸਾਲਾਂ ਵਿਚ ਪੰਜਾਬ ਦੇ ਦੌਰਿਆਂ ਦੀ ਕੇਂਦਰ ਸਰਕਾਰ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਂਕਿ ਇਹ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ | ਇਸ ਸਬੰਧੀ ਅਕਾਲੀ ਦਲ ਅਤੇ ਭਾਜਪਾ ਦੇ ਵਫ਼ਦ ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਾ ਚਾਹੀਦਾ ਹੈ | ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਪ੍ਰੋ: ਰਜਿੰਦਰ ਭੰਡਾਰੀ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਜਥੇ: ਤੋਤਾ ਸਿੰਘ ਨੇ ਸੰਬੋਧਨ ਕੀਤਾ | ਕਾਨਫਰੰਸ ਦੌਰਾਨ ਸਟੇਜ ਸਕੱਤਰ ਦੇ ਫ਼ਰਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਨਿਭਾਏ |

Check Also

ਗੁਰੂ ਤੇਗ ਬਹਾਦਰ ਜੀ ਦੀ ਤੱਤੀ ਤਵੀ ਤੇ ਬੈਠ ਕੇ ਹੋਈ ਸ਼ਹੀਦੀ – ਢੱਡਰੀ ਵਾਲਾ

ਢੱਡਰੀਆਂਵਾਲ਼ਾ ਜੋ ਪਹਿਲਾਂ ਰਾੜੇ ਵਾਲ਼ੇ ਡੇਰੇ ਦੀ ਪੈਦਾਇਸ਼ ਸੀ, ਅਤੇ ਸੰਤ ਕਹਾਉਂਦਾ ਸੀ, ਮਿਸ਼ਨਰੀ ਬਣ …

%d bloggers like this: