Breaking News
Home / ਰਾਸ਼ਟਰੀ / ਵੀਡੀਉ-ਨਿਰਭਯਾ ਦੀ ਮਾਂ ਨੂੰ ਕਿਹਾ ਕਿ ਸੋਨੀਆਂ ਗਾਂਧੀ ਵਾਂਗ ਦੋਸ਼ੀਆਂ ਨੂੰ ਮੁਆਫ਼ ਕਰ ਦੇਵੇ-ਮਹਿਲਾ ਵਕੀਲ

ਵੀਡੀਉ-ਨਿਰਭਯਾ ਦੀ ਮਾਂ ਨੂੰ ਕਿਹਾ ਕਿ ਸੋਨੀਆਂ ਗਾਂਧੀ ਵਾਂਗ ਦੋਸ਼ੀਆਂ ਨੂੰ ਮੁਆਫ਼ ਕਰ ਦੇਵੇ-ਮਹਿਲਾ ਵਕੀਲ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਪੂਰਾ ਦੇਸ਼ ਨਿਰਭਯਾ ਦੇ ਦੋ.ਸ਼ੀਆਂ ਦੀ ਫਾਂਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ, ਉੱਥੇ ਹੀ ਸੀਨੀਅਰ ਵਕੀਲ ਇੰਦਰਾ ਜੈਸਿੰਘ ਨੇ ਇੱਕ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਉਨ੍ਹਾਂ ਨਿਰਭਯਾ ਦੀ ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਨੀਆ ਗਾਂਧੀ ਵਾਂਗ ਦੋ.ਸ਼ੀਆਂ ਨੂੰ ਮੁਆਫ਼ ਕਰ ਦੇਵੇ। ਇੰਦਰਾ ਜੈਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਸੋਨੀਆਂ ਗਾਂਧੀ ਨੇ ਰਾਜੀਵ ਗਾਂਧੀ ਕ-ਤਲ ਮਾਮਲੇ ‘ਚ ਦੋਸ਼ੀ ਨਲਿਨੀ ਨੂੰ ਮੁਆਫ਼ ਕਰ ਦਿੱਤਾ ਸੀ, ਉਂਝ ਹੀ ਨਿਰਭਯਾ ਦੀ ਮਾਂ ਨੂੰ ਵੀ ਕਰਨਾ ਚਾਹੀਦਾ ਹੈ।

ਇੰਦਰਾ ਨੇ ਟਵੀਟ ਕਰਦਿਆਂ ਲਿੱਖਿਆ ਕਿ “ਮੈਂ ਆਸ਼ਾ ਦੇਵੀ ਦਾ ਦਰਦ ਚੰਗੀ ਤਰ੍ਹਾਂ ਸਮਝਦੀ ਹਾਂ।

ਫਿਰ ਵੀ ਮੈਂ ਉਨ੍ਹਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਸੋਨੀਆ ਗਾਂਧੀ ਦੇ ਉਦਾਹਰਨ ‘ਤੇ ਗੌਰ ਕਰੇ, ਜਿਹਨਾਂ ਨਲਿਨੀ ਨੂੰ ਮੁਆਫ਼ ਕਰ ਦਿੱਤਾ ਅਤੇ ਕਿਹਾ ਕਿ ਉਹ ਉਨ੍ਹਾਂ ਲਈ ਫਾਂ-ਸੀ ਦੀ ਸਜ਼ਾ ਨਹੀਂ ਚਾਹੁੰਦੀ।

ਅਸੀਂ ਤੁਹਾਡੇ ਨਾਲ ਹਾਂ, ਪਰ ਫਾਂ-ਸੀ ਦੇ ਖ਼ਿਲਾਫ਼ ਹਾਂ।”

ਦੱਸ ਦਈਏ ਕਿ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਦੇ ਲਈ ਡੇ.ਥ ਵਾਰੰਟ ਜਾਰੀ ਕੀਤਾ ਹੈ। ਹੁਣ ਨਿਰਭਯਾ ਦੇ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਦੀ ਫਾਂ-ਸੀ ਦਿੱਤੀ ਜਾਵੇਗੀ। 1 ਫਰਵਰੀ ਸਵੇਰੇ 6 ਵਜੇ ਫਾਂ-ਸੀ ਹੋਵੇਗੀ।


ਜਦਕਿ ਇਸ ਨੂੰ ਫਾਈਨਲ ਤਰੀਖ਼ ਨਹੀਂ ਮਨ੍ਹਿਆ ਜਾ ਸਕਦਾ। ਜੇਕਰ ਕਿਸੀ ਵੀ ਇੱਕ ਪੱਖ ਦੀ ਰਹਿਮ ਪਟੀਸ਼ਨ ਪੈਂਡਿੰਗ ਰਹਿੰਦੀ ਹੈ ਤਾਂ ਚਾਰਾਂ ਦੋਸ਼ੀਆਂ ਨੂੰ ਫਾਂ-ਸੀ ਨਹੀਂ ਹੋ ਸਕਦੀ।

Check Also

ਬਾਂਦਰਾ ਸਟੇਸ਼ਨ ਮਾਮਲਾ: ਮਜ਼ਦੂਰਾਂ ਨੂੰ ਗੁੰਮਰਾਹ ਕਰਨ ਵਾਲਾ ਦੋਸ਼ੀ ਵਿਨੈ ਦੂਬੇ 21 ਅਪ੍ਰੈਲ ਤੱਕ ਪੁਲਸ ਹਿਰਾਸਤ ’ਚ

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ’ਤੇ ਭਾਰੀ ਗਿਣਤੀ ’ਚ ਪ੍ਰਵਾਸੀ ਮਜ਼ਦੂਰਾਂ ਦੀ ਭੀੜ ਇਕੱਠੀ ਹੋਣ …

%d bloggers like this: