Breaking News
Home / ਪੰਥਕ ਖਬਰਾਂ / ਵੀਡੀਉ- ਕੌਣ ਹੈ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ – ਸੰਤ ਸੇਵੀ ਤੋਂ ਸੰਤ ਨਿੰਦਕ ਤੱਕ ਦਾ ਸਫ਼ਰ – ਜਾਣੋ ਗੁੱਝੇ ਭੇਤ

ਵੀਡੀਉ- ਕੌਣ ਹੈ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ – ਸੰਤ ਸੇਵੀ ਤੋਂ ਸੰਤ ਨਿੰਦਕ ਤੱਕ ਦਾ ਸਫ਼ਰ – ਜਾਣੋ ਗੁੱਝੇ ਭੇਤ

ਰਣਜੀਤ ਸਿੰਘ ਢੱਡਰੀਆਂਵਾਲੇ ਪਿਛਲੇ ਲਗਾਤਾਰ ਡੇਢ ਦਹਾਕੇ ਤੋਂ ਪੰਜਾਬ ‘ਚ ਇੱਕ ਚਰਚਿਤ ਧਰਮ ਪ੍ਰਚਾਰਕ ਬਣੇ ਹੋਏ ਹਨ।

16 ਸਾਲ ਦੀ ਉਮਰ ‘ਚ ਉਹ ਸਿੱਖੀ ਪ੍ਰਚਾਰ ਦੇ ਖੇਤਰ ‘ਚ ਆਏ ਸਨ। ਉਨ੍ਹਾਂ ਨੇ ਪਟਿਆਲਾ ਤੋਂ ਸੰਗਰੂਰ ਮਾਰਗ ‘ਤੇ 15 ਕਿਲੋਮੀਟਰ ਦੂਰ ਸ਼ੇਖੂਪੁਰਾ ਪਿੰਡ ‘ਚ ਗੁਰਦੁਆਰਾ ਪਰਮੇਸ਼ਵਰ ਦੁਆਰ ਬਣਾਇਆ ਹੋਇਆ ਹੈ।

ਇਸ ਵੇਲੇ ਇਸ ਵਿਸ਼ਾਲ ਡੇਰੇ ਦੇ ਨਾਂ ਉੱਤੇ 32 ਏਕੜ ਦੇ ਲਗਪਗ ਜ਼ਮੀਨ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਪੂਰੇ ਪੰਜਾਬ ‘ਚ ਵੱਡਾ ਜਨ-ਆਧਾਰ ਹੈ।

ਬੇਸ਼ੱਕ ਸਮੇਂ-ਸਮੇਂ ਉਨ੍ਹਾਂ ‘ਤੇ ਕੁਝ ਵਿਵਾਦ ਵੀ ਹੁੰਦੇ ਰਹੇ ਹਨ ਪਰ ਇਹ ਸੱਚਾਈ ਹੈ ਕਿ ਸਿੱਖ ਧਰਮ-ਪ੍ਰਚਾਰ ਦੀਆਂ ਗਤੀਵਿਧੀਆਂ ‘ਚ ਪਿਛਲੇ ਡੇਢ ਦਹਾਕੇ ਤੋਂ ਉਨ੍ਹਾਂ ਦਾ ਕੋਈ ਵੀ ਸਿੱਖ ਸੰਤ ਸਾਨੀ ਨਹੀਂ ਬਣ ਸਕਿਆ।

ਰਣਜੀਤ ਸਿੰਘ ਢੱਡਰੀਆਂਵਾਲੇ ਆਪਣੇ ਨਾਮ ਨਾਲ ‘ਸੰਤ’ ਲਗਾਉਂਦੇ ਸੀ ਅਤੇ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਵਾਲੇ ਸੰਤ ਸਮਾਜ ਦੇ ਮੈਂਬਰ ਸਨ।

ਰਣਜੀਤ ਸਿੰਘ ਢੱਡਰੀਆਂਵਾਲੇ ਕਦੇ ਸੰਪਰਦਾਈ, ਕਦੇ ਟਕਸਾਲੀ, ਕਦੇ ਅਖੰਡ ਕੀਰਤਨੀ ਅਤੇ ਕਦੇ ਨਿਹੰਗ ਸਿੰਘ ਰਵਾਇਤੀ ਬਾਣੇ ਬਦਲਣ ਕਾਰਨ ਵੀ ਚਰਚਾ ਦਾ ਕੇਂਦਰ ਬਣਦੇ ਰਹੇ ਹਨ।

ਸਾਲ 2016 ‘ਚ ਰਣਜੀਤ ਸਿੰਘ ਢੱਡਰੀਆਂਵਾਲੇ ਅਤੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਵਿਚਾਲੇ ਟਕਰਾਅ ਦੀ ਸ਼ੁਰੂਆਤ ਹੋਈ । ਉਦੋਂ ਜਦੋਂ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਆਪਣਾ ਨਾਂ ਬਦਲ ਕੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਰੱਖ ਲਿਆ।

Check Also

ਪੁਲਿਸ ਅਤੇ ਨਿਹੰਗਾਂ ਵਿਚ ਝ ੜ ਪ ਦੇ ਮਾਮਲੇ ਤੇ ਬਾਬਾ ਹਰਨਾਮ ਸਿਘ ਧੁੰਮਾ ਦਾ ਵੱਡਾ ਬਿਆਨ

ਪਟਿਆਲਾ ਵਿਖੇ ਨਿਹੰਗ ਸਿੰਘਾਂ ਅਤੇ ਪੁਲੀਸ ਦੀ ਝ ੜ ਪ ਮੰਦਭਾਗਾ : ਬਾਬਾ ਹਰਨਾਮ ਸਿੰਘ …

%d bloggers like this: