Breaking News
Home / ਪੰਜਾਬ / ਬਾਦਲ ਪਰਿਵਾਰ ਦੀ ਕੋਈ ਜ਼ੁਬਾਨ ਨਹੀਂ-ਬੋਨੀ ਅਜਨਾਲਾ

ਬਾਦਲ ਪਰਿਵਾਰ ਦੀ ਕੋਈ ਜ਼ੁਬਾਨ ਨਹੀਂ-ਬੋਨੀ ਅਜਨਾਲਾ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਹਿੱਸਾ ਬਣ ਚੁੱਕੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਬੇਟੇ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਘਰ ਵਾਪਸੀ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਹਿਰ ਵਿੱਚ ਅਜਨਾਲਾ ਪਰਿਵਾਰ ਦੀ ਰਿਹਾਇਸ਼ ’ਤੇ ਰਤਨ ਸਿੰਘ ਅਜਨਾਲਾ ਦੇ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਦੋਵੇਂ ਪਿਉਂ-ਪੁੱਤ ਦੀ ਘਰ ਵਾਪਸੀ ਕਰਵਾ ਲਈ ਹੈ। ਸੁਖਬੀਰ ਬਾਦਲ ਨੇ ਬੋਨੀ ਅਜਨਾਲਾ ਤੇ ਰਤਨ ਅਜਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਵਾਪਸ ਤੋਂ ਸ਼ਾਮਲ ਕਰ ਲਿਆ ਹੈ।

ਸਾਬਕਾ ਅਕਾਲੀ ਵਿਧਾਇਕ ਬੋਨੀ ਅਜਨਾਲਾ ਨੇ ਕੁਝ ਦਿਨ ਪਹਿਲਾਂ ਸਪੱਸ਼ਟ ਕੀਤਾ ਸੀ ਕਿ ਉਹ ਅਕਾਲੀ ਦਲ ਟਕਸਾਲੀ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਨਹੀਂ ਹੋਣਗੇ ਪਰ ਅੱਜ ਉਹ ਆਖਿਰ ਸ਼ਾਮਲ ਹੋ ਹੀ ਗਏ। ਬੋਨੀ ਦੋ ਵਾਰ 2007 ਅਤੇ 2012 ਵਿਚ ਅਜਨਾਲਾ ਦੇ ਵਿਧਾਇਕ ਚੁਣੇ ਗਏ ਸਨ। ਉਸ ਨੂੰ 2017 ਵਿਚ ਕਾਂਗਰਸ ਦੇ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਹਰਾ ਦਿੱਤਾ ਸੀ।ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਅਤੇ ਬੁਲਾਰੇ ਸੇਵਾ ਸਿੰਘ ਸੇਖਵਾਂ ਨੇ ਬੀਤੇ ਦਿਨ ਕਿਹਾ ਸੀ ਕਿ ਜੇਕਰ ਜੇਕਰ ਉਹ ਭਲਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਕਰਦੇ ਹਨ ਤਾਂ ਇਹ ਸ੍ਰੀ ਦਰਬਾਰ ਸਾਹਿਬ ਵਿਖੇ ਜਾ ਕੇ ਚੁੱਕੀ ਸਹੁੰ ਦੀ ਵੀ ਉਲੰਘਣਾ ਹੋਵੇਗੀ। ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਨਾਲ ਡਟ ਕੇ ਖੜ੍ਹੇ ਰਹਿਣਾ ਚਾਹੀਦਾ ਹੈ।

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀਆਂ ਦੇ ਗੜ੍ਹ ’ਚ ਸੰਨ੍ਹ ਲਾਉਣ ਦੀ ਤਿਆਰੀ ’ਚ ਹਨ। ਇਸੇ ਦੇ ਚੱਲਦੇ ਉਨ੍ਹਾਂ ਵੱਲੋ ਰਾਜਾਸਾਂਸੀ ਵਿੱਚ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨਾਲ ਬੋਨੀ ਅਜਨਾਲਾ ਮੌਜੂਦ ਹਨ। ਬੀਤੇ ਦਿਨ ਸੁਖਬੀਰ ਬਾਦਲ ਨੇ ਬੋਨੀ ਅਜਨਾਲਾ ਦੇ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਰਤਨ ਸਿੰਘ ਅਜਨਾਲਾ ਆਪਣੇ ਪਿਤਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਸਕਦੇ ਹਨ।

Check Also

Video – ਕੀ ਪੁਲਿਸ ਕਰੇਗੀ ਜਤਿੰਦਰ ਪੰਨੂ ਖਿਲਾਫ ਪਰਚਾ ਦਰਜ ?

ਇਸ ਸਮੇਂ ਪੰਜਾਬ ਦੇ ਸਿਹਤ ਵਿਭਾਗ ਵਿੱਚ ਚਿੰਤਾ ਪਸਰੀ ਹੋਈ ਹੈ। ਇਹ ਗੱਲ ਦੀ ਸਮਝ …

%d bloggers like this: