Breaking News
Home / ਪੰਜਾਬ / ਵੀਡੀਉ-ਅਕਾਲੀ ਦਲ ਸਿੱਖਾਂ ਨੂੰ ਅੱ ਤ ਵਾ ਦੀ ਕਹਿਣ ਵਾਲੇ ਦਿਨਕਰ ਗੁਪਤਾ ਦੇ ਹੱਕ ਵਿਚ ਨਿੱਤਰਿਆ

ਵੀਡੀਉ-ਅਕਾਲੀ ਦਲ ਸਿੱਖਾਂ ਨੂੰ ਅੱ ਤ ਵਾ ਦੀ ਕਹਿਣ ਵਾਲੇ ਦਿਨਕਰ ਗੁਪਤਾ ਦੇ ਹੱਕ ਵਿਚ ਨਿੱਤਰਿਆ

ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਤੋਂ ਬਾਆਦ ਡਾ. ਦਲਜੀਤ ਚੀਮਾ ਨੇ ਵੀ ਜਤਾਇਆ ਪਾਕਿਸਤਾਨ ਦੇ ਮਨਸੂਬਿਆਂ ਤੇ ਸ਼ੱਕ
ਪੰਜਾਬ ਦੇ ਬਹੁਤੇ ਰਾਜਸੀ ਆਗੂਆਂ ਜਿਵੇਂ ਕਿ ਪ੍ਰਗਟ ਸਿੰਘ, ਸੁਖਪਾਲ ਖਹਿਰਾ, ਬੀਰ ਦਵਿੰਦਰ ਸਿੰਘ, ਬਿਕਰਮਜੀਤ ਸਿੰਘ ਮਜੀਠੀਆ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਗੁਪਤਾ ਦਾ ਅਸਤੀਫ਼ਾ ਤੇ ਉਸ ਖ਼ਿਲਾਫ਼ ਕਨੂੰਨੀ ਕਾਰਵਾਈ ਮੰਗੀ ਹੈ ਪਰ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਡੀਜੀਪੀ ਦਿਨਕਰ ਗੁਪਤਾ ਦਾ ਪੱਖ ਪੂਰਿਆ ਹੈ।

ਡੀਜੀਪੀ ਦਿਨਕਰ ਗੁਪਤਾ ਨੂੰ ਬਰਖਾਸਤ ਕਰਕੇ ਧਾਰਮਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਜਾਵੇ: ਸੱਥ

ਪੰਜਾਬ ਪੁਲਸ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਗੁਰੂ ਨਾਨਕ ਪਾਤਸ਼ਾਹ ਦੇ ਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਬਾਰੇ ਦਿੱਤੇ ਗਏ ਵਿਵਾਦਪੂਰਣ ਬਿਆਨ ‘ਤੇ ਸਖਤ ਪ੍ਰਤੀਕਰਮ ਦਿੰਦਿਆਂ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਡੀਜੀਪੀ ਦਿਨਕਰ ਗੁਪਤਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ। ਡੀਜੀਪੀ ਦਿਨਕਰ ਗੁਪਤਾ ਨੇ ਸ਼ੁਰਕਵਾਰ ਨੂੰ ਇਕ ਸਮਾਗਮ ਵਿਚ ਬੋਲਦਿਆਂ ਕਿਹਾ ਸੀ ਕਿ ਸਵੇਰੇ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲਾ ਸਿੱਖ ਸ਼ਾਮ ਨੂੰ ਵਾਪਸ ਪਰਤਣ ਤਕ ਅੱ ਤ ਵਾ ਦੀ ਬਣ ਸਕਦਾ ਹੈ।

ਸੱਥ ਦੇ ਆਗੂ ਜੁਝਾਰ ਸਿੰਘ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਦਾ ਇਹ ਬਿਆਨ ਸਿੱਖਾਂ ਦੇ ਧਾਰਮਕ ਸਥਾਨਾਂ ਨੂੰ ਅੱ ਤ ਵਾ ਦੀ ਅੱਡੇ ਕਰਾਰ ਦੇਣ ਵਾਲਾ ਹੈ ਤੇ ਇਹ ਸਿੱਖਾਂ ਨੂੰ ਦੁਨੀਆ ਵਿਚ ਬਦਨਾਮ ਕਰਨ ਦੀ ਕਿਸੇ ਵੱਡੀ ਸਾਜਸ਼ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਸਿੱਖ ਵਿਰੋਧੀ ਭਾਵਨਾਵਾਂ ਨਾਲ ਭਰੇ ਹੋਏ ਹਨ ਤੇ ਅਜਿਹੇ ਬੰਦੇ ਦਾ ਪੁਲਸ ਮੁਖੀ ਅਹੁਦੇ ‘ਤੇ ਰਹਿਣਾ ਬਹੁਤ ਖ ਤ ਰ ਨਾ ਕ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਕੌਮ ਨੂੰ ਬਦਨਾਮ ਕਰਨ ਵਾਲੇ ਇਸ ਡੀਜੀਪੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।

ਸੱਥ ਦੇ ਆਗੂ ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਡੀਜੀਪੀ ਦਿਨਕਰ ਗੁਪਤਾ ਖਿਲਾਫ ਧਾਰਮਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕਰਾਉਣਾ ਚਾਹੀਦਾ ਹੈ ਕਿਉਂਕਿ ਡੀਜੀਪੀ ਦੇ ਬਿਆਨ ਨੇ ਸਮੁੱਚੀ ਦੁਨੀਆ ਵਿਚ ਵਸਦੇ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਸੱਟ ਮਾਰੀ ਹੈ।

Check Also

ਪੁਲਿਸ ਪੁਲਿਸ ਨਾਲ ਲ ੜ ਦੀ ਹੋਈ- ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਤ ਕ ਰਾ ਰ

ਚੰਡੀਗੜ ਪੁਲਿਸ ਦੀ ਮਹਿਲਾ ਕਾਂਸਟੇਬਲ ਪੰਜਾਬ ਪੁਲਿਸ ਦੀ ਪਾਰਟੀ ਨਾਲ ਭਿ ੜ ਪਈ ਤੇ ਨਤੀਜਾ …

%d bloggers like this: