Breaking News
Home / ਪੰਜਾਬ / ਡੀ.ਜੀ.ਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਸਾਹਿਬ ਬਾਰੇ ਬਿਆਨ ਬਾਰੇ ਫਿਰ ਕੀਤਾ ਟਵੀਟ

ਡੀ.ਜੀ.ਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਸਾਹਿਬ ਬਾਰੇ ਬਿਆਨ ਬਾਰੇ ਫਿਰ ਕੀਤਾ ਟਵੀਟ

ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਦੇ ਬਿਆਨ ਕਾਰਨ ਸ਼ੁਰੂ ਹੋਏ ਹੰਗਾਮੇ ਤੋਂ ਬਾਅਦ ਅੱਜ ਉਨ੍ਹਾਂ ਇਸ ‘ਤੇ ਹੈਰਾਨੀ ਜ਼ਾਹਰ ਕਰਦੇ ਹੋਏ ਸਪੱਸ਼ਟੀਕਰਨ ਦਿੱਤਾ ਹੈ |

ਉਨ੍ਹਾਂ ਕਿਹਾ ਕਿ ਇੰਡੀਅਨ ਐਕਸਪ੍ਰੈੱਸ ਦੇ 20 ਫਰਵਰੀ ਨੂੰ ਹੋਏ ਇਕ ਪ੍ਰੋਗਰਾਮ ਵਿਚ ਉਨ੍ਹਾਂ ਵਲੋਂ ਦਿੱਤੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਗਲਤ ਅਰਥ ਕੱਢੇ ਜਾ ਰਹੇ ਹਨ |


ਇੱਥੋਂ ਜਾਰੀ ਇਕ ਬਿਆਨ ‘ਚ ਗੁਪਤਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਮੈਨੂੰ ਵੀ ਬੇਹੱਦ ਖੁਸ਼ੀ ਹੋਈ, ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਮੰਨਣ ਵਾਲੇ ਦੁਨੀਆ ਭਰ ‘ਚ ਵਸਦੇ ਮੇਰੇ ਵਰਗੇ ਲੱਖਾਂ ਸ਼ਰਧਾਲੂਆਂ ਦੀ ਦਹਾਕਿਆਂ ਪੁਰਾਣੀ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੀ ਅਰਦਾਸ ਪੂਰੀ ਹੋਈ ਹੈ |


ਇਹ ਹੋਰ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਹ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲਿ੍ਹਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਸਮੇਤ ਇਸ ਦੀਆਂ ਸਾਰੀਆਂ ਏਜੰਸੀਆਂ ਨੇ ਇਸ ਇਤਿਹਾਸਕ ਸਮਾਗਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਸ਼ਰਧਾ ਤੇ ਪ੍ਰਤੀਬੱਧਤਾ ਨਾਲ ਕੰਮ ਕੀਤਾ ਅਤੇ ਸੂਬੇ ਦਾ ਡੀ. ਜੀ. ਪੀ. ਹੋਣ ਦੇ ਨਾਤੇ ਮੈਂ ਭਰੋਸਾ ਦਿੰਦਾ ਹਾਂ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਨਾ ਆਵੇ ਇਸ ਲਈ ਅਸੀਂ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ |


ਗੁਪਤਾ ਨੇ ਇਹ ਵੀ ਕਿਹਾ ਕਿ ਸੂਬਾ ਪੁਲਿਸ ਨੂੰ ਜੋ ਸਰਹੱਦ ਪਾਰੋਂ ਫ਼ੰਡ ਤੇ ਸਹਾਇਤਾ ਪ੍ਰਾਪਤ ਹਿੰਸਕ ਅੱਤਵਾਦ ਵਿਰੁੱਧ ਲਗਾਤਾਰ ਲੜਾਈ ਦਾ ਸਾਹਮਣਾ ਕਰ ਰਹੀ ਹੈ, ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ |


ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਭਾਰਤ ਪ੍ਰਤੀ ਦੁਸ਼ਮਣੀ ਰੱਖਦੇ ਬਦਨਾਮ ਅਨਸਰਾਂ ਅਤੇ ਹਰ ਮੌਕੇ ਦਾ ਇੱਥੋਂ ਤੱਕ ਕਿ ਸਭ ਤੋਂ ਪਵਿੱਤਰ ਸਥਾਨਾਂ ਦਾ ਵੀ ਨਾਜਾਇਜ਼ ਲਾਭ ਉਠਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਿਖ਼ਲਾਫ਼ ਚੌਕਸ ਰਹਿਣ ਲਈ ਕਿਹਾ ਜੋ ਕਿ ਦੇਸ਼ ਦੀ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਤਤਪਰ ਰਹਿੰਦੇ ਹਨ |


ਉਨ੍ਹਾਂ ਦੀ ਟਿੱਪਣੀ ਸਿਰਫ਼ ਪੰਜਾਬ ਤੇ ਭਾਰਤ ਦੀ ਸੁਰੱਖਿਆ ਨਾਲ ਸਬੰਧਿਤ ਸੀ | ਉਸ ਦਾ ਕਿਸੇ ਧਰਮ ਜਾਂ ਕਿਸੇ ਭਾਈਚਾਰੇ ਨਾਲ ਕੋਈ ਸਬੰਧ ਨਹੀਂ ਹੈ | ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਸਾਡੇ ਗੁਆਂਢੀ ਵਲੋਂ ਸਮਰਥਿਤ ਅੱਤਵਾਦ ਤੋਂ ਬਹੁਤ ਪ੍ਰਭਾਵਿਤ ਰਹੇ ਹਾਂ ਇਸ ਲਈ ਸਾਨੂੰ ਅਜਿਹੇ ਖ਼ਤਰਿਆਂ ਤੋਂ ਚੌਕਸ ਰਹਿਣ ਦੀ ਲੋੜ ਹੈ |

Check Also

ਪੁਲਿਸ ਪੁਲਿਸ ਨਾਲ ਲ ੜ ਦੀ ਹੋਈ- ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਤ ਕ ਰਾ ਰ

ਚੰਡੀਗੜ ਪੁਲਿਸ ਦੀ ਮਹਿਲਾ ਕਾਂਸਟੇਬਲ ਪੰਜਾਬ ਪੁਲਿਸ ਦੀ ਪਾਰਟੀ ਨਾਲ ਭਿ ੜ ਪਈ ਤੇ ਨਤੀਜਾ …

%d bloggers like this: