Breaking News
Home / ਪੰਥਕ ਖਬਰਾਂ / Video – ਸਤਿਕਾਰ ਕਮੇਟੀ ਨੇ ਰੁਕਵਾਇਆ ਗੁਰੂਦੁਆਰਾ ਸਾਹਿਬ ਅੰਦਰ ਹੋ ਰਿਹਾ ਗਰੁੜ ਪੁਰਾਣ ਦਾ ਪਾਠ

Video – ਸਤਿਕਾਰ ਕਮੇਟੀ ਨੇ ਰੁਕਵਾਇਆ ਗੁਰੂਦੁਆਰਾ ਸਾਹਿਬ ਅੰਦਰ ਹੋ ਰਿਹਾ ਗਰੁੜ ਪੁਰਾਣ ਦਾ ਪਾਠ

ਸਤਿਕਾਰ ਕਮੇਟੀ ਨੇ ਅਮ੍ਰਿਤਸਰ ਸਾਹਿਬ ਦੇ ਮੁਹੱਲਾ ਨਾਨਕਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਮਰਿਆਦਾ ਦੀ ਬੇਅਦਬੀ ਨੂੰ ਰੋਕਿਆ, ਇਥੇ ਹਿੰਦੂ ਮਤ ਅਨੁਸਾਰ ਗੁਰਦੁਆਰਾ ਸਾਹਿਬ ਦੇ ਅੰਦਰ ਗਰੁੜ ਪੁਰਾਣ ਦਾ ਪਰੋਗਰਾਮ ਕੀਤਾ ਜਾ ਰਿਹਾ ਸੀ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਪ੍ਰਵਾਨਿਤ ਪੰਥਕ ਰਹਿਤ ਮਰਯਾਦਾ ਦੇ ਖਿਲਾਫ ਹੈ, ਸਤਿਕਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਮੁੱਛਲ ਨੇ ਪਤਰਕਾਰਾਂ ਨਾਲ ਗਲ ਕਰਦੇ ਦਸਿਆ ਕਿ ਸਤਿਕਾਰ ਕਮੇਟੀ ਵਲੋਂ ਕਾਰਵਾਈ ਕਰਨ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੇ ਪਰਬੰਧਕਾਂ ਨੇ ਮੁਆਫੀ ਮੰਗ ਲਈ ਹੈ, ਅਤੇ ਅਗਾਂਹ ਤੋਂ ਇਹੋ ਜਿਹੀ ਗਲਤੀ ਨਾਂ ਹੋਣ ਦਾ ਵਚਨ ਕੀਤਾ ਹੈ ।

ਮਾਮਲਾ ਨਾਭਾ ਜੇਲ੍ਹ ਪ੍ਰਸ਼ਾਸਨ ਵਲੋਂ ਗੁਟਕਾ ਸਾਹਿਬ ਦੀ ਬੇਅਦਬੀ ਦਾ-ਜਾਂਚ ਲਈ ਜਥੇਦਾਰ ਅਕਾਲ ਤਖ਼ਤ ਵਲੋਂ ਚਾਰ ਮੈਂਬਰੀ ਕਮੇਟੀ ਦਾ ਗਠਨ


ਅੰਮਿ੍ਤਸਰ, 25 ਫਰਵਰੀ (ਜਸਵੰਤ ਸਿੰਘ ਜੱਸ)-ਕਰੀਬ 10 ਦਿਨ ਪਹਿਲਾਂ ਨਾਭਾ ਜੇਲ੍ਹ ‘ਚ ਬੰਦ ਬੰਦੀ ਸਿੰਘਾਂ ਲਈ ਭੇਜੇ ਗੁਰਬਾਣੀ ਦੇ ਗੁਟਕਾ ਸਾਹਿਬ ਅਤੇ ਪੋਥੀਆਂ ਦੀ ਕੀਤੀ ਕਈ ਜੇਲ੍ਹ ਪ੍ਰਸ਼ਾਸਨ ਵਲੋਂ ਬੇਅਦਬੀ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਚਾਰ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਇਸ ਜਾਂਚ ਕਮੇਟੀ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਤੇ ਭਗਵੰਤ ਸਿੰਘ ਸਿਆਲਕਾ ਤੇ ਗੁ: ਬੀੜ ਬਾਬਾ ਬੁੱਢਾ ਸਾਹਿਬ ਦੇ ਹੈੱਡ ਗੰ੍ਰਥੀ ਗਿਆਨੀ ਨਿਸ਼ਾਨ ਸਿੰਘ ਨੂੰ ਸ਼ਾਮਿਲ ਕਰਦਿਆਂ ਸ਼ੋੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ | ਸੂਤਰਾਂ ਅਨੁਸਾਰ ਇਹ ਕਮੇਟੀ ਇਸ ਮਾਮਲੇ ਦੀ ਪੜਤਾਲ ਕਰਕੇ ਇਕ ਹਫ਼ਤੇ ਦੇ ਅੰਦਰ ਆਪਣੀ ਜਾਂਚ ਰਿਪੋਰਟ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਾਪੇਗੀ, ਜਿਸ ਉਪਰੰਤ ਜਥੇਦਾਰ ਵਲੋਂ ਸਖ਼ਤ ਕਾਰਵਾਈ ਲਏ ਜਾਣ ਦੀ ਸੰਭ ਾਵਨਾ ਹੈ | ਇਸ ਸਬੰਧ ਵਿਚ ਬੰਦੀ ਸਿੰਘਾਂ ਵਲੋਂ ਕੁਝ ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ | ਇਸੇ ਦੌਰਾਨ ਮੁਤਵਾਜੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਵਲੋਂ ਇਸ ਮਾਮਲੇ ਨੂੰ ਲੈ ਕੇ 29 ਫਰਵਰੀ ਨੂੰ ਜੇਲ੍ਹ ਦੇ ਬਾਹਰ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ |

Check Also

ਪੁਲਿਸ ਅਤੇ ਨਿਹੰਗਾਂ ਵਿਚ ਝ ੜ ਪ ਦੇ ਮਾਮਲੇ ਤੇ ਬਾਬਾ ਹਰਨਾਮ ਸਿਘ ਧੁੰਮਾ ਦਾ ਵੱਡਾ ਬਿਆਨ

ਪਟਿਆਲਾ ਵਿਖੇ ਨਿਹੰਗ ਸਿੰਘਾਂ ਅਤੇ ਪੁਲੀਸ ਦੀ ਝ ੜ ਪ ਮੰਦਭਾਗਾ : ਬਾਬਾ ਹਰਨਾਮ ਸਿੰਘ …

%d bloggers like this: