Breaking News
Home / ਪੰਜਾਬ / ਸੁਖਪਾਲ ਖਹਿਰਾ, ਗਾਂਧੀ, ਛੋਟੇਪੁਰ ਫਿਰ AAP ਚ ਸ਼ਾਮਿਲ ਹੋਣਗੇ

ਸੁਖਪਾਲ ਖਹਿਰਾ, ਗਾਂਧੀ, ਛੋਟੇਪੁਰ ਫਿਰ AAP ਚ ਸ਼ਾਮਿਲ ਹੋਣਗੇ

ਆਮ ਆਦਮੀ ਪਾਰਟੀ (ਆਪ) ਨੇ ਅੱਜ ਆਪਣੇ ਵਿਧਾਇਕਾਂ ਜਰਨੈਲ ਸਿੰਘ ਅਤੇ ਆਤਿਸ਼ੀ ਨੂੰ ਕ੍ਰਮਵਾਰ ਪਾਰਟੀ ਦੀ ਪੰਜਾਬ ਇਕਾਈ ਅਤੇ ਗੋਆ ਇਕਾਈ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਨਿਯੁਕਤ ਕੀਤਾ ਹੈ | ਪਾਰਟੀ ਨੇ ਆਪਣੇ ਇਕ ਬਿਆਨ ‘ਚ ਕਿਹਾ ਕਿ ਉਹ ਇਨ੍ਹਾਂ ਦੋਵੇਂ ਰਾਜਾਂ ‘ਚ ਸੰਗਠਨ ਨਿਰਮਾਣ ਪ੍ਰਕਿਰਿਆ ਸ਼ੁਰੂ ਕਰਨਗੇ | ਦਿੱਲੀ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਬਹੁਮਤ ਮਿਲਣ ਤੋਂ ਬਾਅਦ ਪਾਰਟੀ ਨੇ ਲੋਕਾਂ ਤੱਕ ਪਹੁੰਚ ਕਾਇਮ ਕਰਨ ਲਈ ਰਾਸ਼ਟਰ ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ |
ਕਾਂਗਰਸ ਸਰਕਾਰ ਦੁਆਰਾ ਕੱਲ ਪੇਸ਼ ਕੀਤੇ ਗਏ ਬਜਟ ਤੇ ਸਰਕਾਰ ਨੂੰ ਘੇਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹਰ ਵਾਰ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਸੜਕਾਂ ਬਣਾਈਆਂ ਹਨ ਅਤੇ ਨਾ ਹਸਪਤਾਲ ਅਤੇ ਨਾ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ। ਫਿਰ ਸਮਝ ਨਹੀਂ ਆਉਂਦੀ ਕਿ ਆਖਰ ਪੈਸਾ ਜਾਂਦਾ ਕਿੱਥੇ ਹੈ।

ਕੱਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਜਟ ਭਾਸ਼ਣ ਤੋਂ ਬਾਅਦ ਭਗਵੰਤ ਮਾਨ ਨੇ ਪੇਸ਼ ਕੀਤੇ ਗਏ ਬਜਟ ਨੂੰ ਉਰਦੂ ਦੀ ਸ਼ਾਇਰੀ ਅਤੇ ਨੈਗਟਿਵ ਬਜਟ ਦੱਸਿਆ ਸੀ। ਮਾਨ ਨੇ ਕਿਹਾ ਕਿ ਕੈਪਟਨ ਸਾਬ ਦਾ ਕਾਰਜਕਾਲ ਵੀ ਹਾਲੇ ਤੱਕ ਖਰਾਬ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਆਪਣੇ ਮੰਤਰੀਆਂ ਤੱਕ ਨੂੰ ਨਹੀਂ ਮਿਲਦੇ।

ਉਧਰ ਦਿੱਲੀ ਦੇ ਤਿਲਕ ਨਗਰ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਦਾ ਇੰਨਚਾਰਜ ਲਾਉਣ ਤੇ ਭਗਵੰਤ ਮਾਨ ਨੇ ਕਿਹਾ ਕਿ ਜਰਨੈਲ ਸਿੰਘ ਨੇਕ ਇਨਸਾਨ ਅਤੇ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਦੱਸਿਆ ਕਿ ਉਹ ਸਿਰਫ ਸੁਪਰਵਾਇਜ਼ ਕਰਨਗੇ ਬਾਕੀ ਪਾਰਟੀ ਆਪਣੇ ਫੈਸਲੇ ਆਪ ਕਰੇਗੀ।

Check Also

ਪੁਲਿਸ ਪੁਲਿਸ ਨਾਲ ਲ ੜ ਦੀ ਹੋਈ- ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਤ ਕ ਰਾ ਰ

ਚੰਡੀਗੜ ਪੁਲਿਸ ਦੀ ਮਹਿਲਾ ਕਾਂਸਟੇਬਲ ਪੰਜਾਬ ਪੁਲਿਸ ਦੀ ਪਾਰਟੀ ਨਾਲ ਭਿ ੜ ਪਈ ਤੇ ਨਤੀਜਾ …

%d bloggers like this: