Breaking News
Home / ਪੰਜਾਬ / ਸਿੱਧੂ ਮੁਸੇਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਸਿੱਧੂ ਮੁਸੇਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਅੰਮ੍ਰਿਤਸਰ, 5 ਮਾਰਚ – ਵਿਵਾਦਾਂ ‘ਚ ਰਹਿਣ ਵਾਲਾ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੁਸੇਵਾਲਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੁਆਫ਼ੀ ਮੰਗ ਲਈ। ਸਿੱਧੂ ਮੁਸੇਵਾਲਾ ਨੇ ਆਪਣੇ ਇਕ ਗੀਤ ‘ਚ ਸਿੱਖ ਮਹਿਲਾ ਯੋਧਾ ਮਾਈ ਭਾਗੋ ਦਾ ਜ਼ਿਕਰ ਕੀਤਾ ਸੀ ਜਿਸ ਮਗਰੋਂ ਵੱਡਾ ਵਿਵਾਦ ਹੋ ਗਿਆ ਸੀ। ਮੁਆਫੀ ਮੰਗਣ ਮਗਰੋਂ ਸਿੱਧੂ ਮੁਸੇਵਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਜੋ ਵੀ ਸਜ਼ਾ ਲਗਾਈ ਜਾਵੇਗੀ, ਉਹ ਉਸ ਦੀ ਪਾਲਣਾ ਕਰੇਗਾ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਗੀਤ ਵਿਚ ਮਾਈ ਭਾਗੋ ਦੇ ਜਿਕਰ ਤੇ ਵਿਵਾਦਿਤ ਬੋਲ ਗਾਏ ਸਨ।ਜਿਸ ਨੂੰ ਲੈਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਗਿਆ । ਵਿਵਾਦਿਤ ਗੀਤ ਨੂੰ ਲੈ ਕੇ ਸਿੱਧੂ ਮੂਸੇਵਾਲਾ ਨੇ ਅਕਾਲ ਤਖਤ ਤੋਂ ਮੁਆਫੀ ਮੰਗੀ ਹੈ।

ਸਿੱਧੂ ਮੂਸੇਵਾਲਾ ਨੇ ਅਕਾਲ ਤਖ਼ਤ ਨੂੰ ਲਿਖਤੀ ਮੁਆਫੀਨਾਮਾ ਸੌਂਪਿਆ ਹੈ । ਮੂਸੇਵਾਲੇ ਨੇ ਕਿਹਾ ਕਿ ਕਿਸੇ ਵੀ ਸਜ਼ਾ ਨੂੰ ਭੁਗਤਣ ਲਈ ਤਿਆਰ ਹਾਂ। ਦੱਸ ਦੇਈਏ ਕਿ ਗੀਤ ਵਿਚ ਮਾਈ ਭਾਗੋ ਦੇ ਜ਼ਿਕਰ ਉਤੇ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਸੀ ।

Check Also

ਪੁਲਿਸ ਪੁਲਿਸ ਨਾਲ ਲ ੜ ਦੀ ਹੋਈ- ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਤ ਕ ਰਾ ਰ

ਚੰਡੀਗੜ ਪੁਲਿਸ ਦੀ ਮਹਿਲਾ ਕਾਂਸਟੇਬਲ ਪੰਜਾਬ ਪੁਲਿਸ ਦੀ ਪਾਰਟੀ ਨਾਲ ਭਿ ੜ ਪਈ ਤੇ ਨਤੀਜਾ …

%d bloggers like this: