Breaking News
Home / ਪੰਜਾਬ / ਭਗਵੰਤ ਮਾਨ ਨੇ ਜਦੋਂ ਸੱਚੀਆਂ ਸੁਣਾਈਆਂ

ਭਗਵੰਤ ਮਾਨ ਨੇ ਜਦੋਂ ਸੱਚੀਆਂ ਸੁਣਾਈਆਂ

ਬੰਗਾ, 5 ਮਾਰਚ – – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦਗਾਰ ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ ।ਉਨ੍ਹਾਂ ਆਖਿਆ ਕਿ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਪੰਜਾਬ ਦੇ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਖ਼ਜ਼ਾਨਾ ਖਾਲੀ ਹੋਣ ਦਾ ਰੌਲਾ ਪਾ ਕੇ ਪੰਜਾਬ ਦੇ ਲੋਕਾਂ ਨਾਲ ਧੋ ਖਾ ਕਰ ਰਹੀ ਹੈ ਜਿਸ ਨੇ ਕਿ ਅਜੇ ਤੱਕ ਕੋਈ ਵੀ ਵਿਕਾਸ ਕਾਰਜ ਨਹੀਂ ਕਰਵਾਇਆ। ਉਨ੍ਹਾਂ ਕਿਹਾ ਦਿੱਲੀ ਵਿਚ ਹੋਏ ਦੰ ਗਿ ਆਂ ਅਤੇ ਕ ਤ ਲੇ ਆ ਮ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕਥਿਤ ਦੋ ਸ਼ੀ ਆਂ ‘ਤੇ ਮਾਮਲੇ ਦਰਜ ਹੋਣੇ ਚਾਹੀਦੇ ਹਨ।

ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਇੰਚਾਰਜ ਜਰਨੈਲ ਸਿੰਘ ਅੱਜ ਪਲੇਠੀ ਫੇਰੀ ਦੌਰਾਨ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਅਤੇ ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਦੌਰਾਨ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਜਿੱਥੇ ਪੰਜਾਬ ਇਕਾਈ ਦੇ ਆਗੂ ਹਾਜ਼ਰ ਸਨ, ਉੱਥੇ ਹੀ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਲੋਕਲ ਲੀਡਰਸ਼ਿਪ ਵੱਲੋਂ ਜਰਨੈਲ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।

Check Also

ਪੁਲਿਸ ਪੁਲਿਸ ਨਾਲ ਲ ੜ ਦੀ ਹੋਈ- ਚੰਡੀਗੜ੍ਹ ਅਤੇ ਪੰਜਾਬ ਪੁਲਿਸ ਦੀ ਤ ਕ ਰਾ ਰ

ਚੰਡੀਗੜ ਪੁਲਿਸ ਦੀ ਮਹਿਲਾ ਕਾਂਸਟੇਬਲ ਪੰਜਾਬ ਪੁਲਿਸ ਦੀ ਪਾਰਟੀ ਨਾਲ ਭਿ ੜ ਪਈ ਤੇ ਨਤੀਜਾ …

%d bloggers like this: