Breaking News
Home / ਪੰਜਾਬ / ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਭਾਈ ਨਿਰਮਲ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਭਾਈ ਨਿਰਮਲ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜੋ ਕਿ ਕੋਰੋਨਾ ਦੀ ਬਿਮਾਰੀ ਨਾਲ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਤੋ ਦੋ ਕੁ ਕਿੱਲੋਮੀਟਰ ਦੀ ਦੂਰੀ ‘ਤੇ ਪਿੰਡ ਫ਼ਤਿਹਗੜ੍ਹ ਸ਼ੂਕਰਚੱਕ ਨੂੰ ਜਾਂਦੇ ਰਸਤੇ ‘ਤੇ ਪੈਂਦੇ ਫਲਾਈ ਓਵਰ ਪੁਲ ਨੇੜੇ ਇਕ ਦਾਨੀ ਸੱਜਣ ਦੁਆਰਾ ਦਾਨ ਕੀਤੀ ਜ਼ਮੀਨ ‘ਤੇ ਪੁਲਿਸ ਦੇ ਸਖ਼ਤ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਸ਼ਾਮ 7.15 ਵਜੇ ਕਰ ਦਿੱਤਾ ਗਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸੰਪਰਕ ਵਿਚ ਆਉਣ ਵਾਲੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਰਪੁਰ ਸੋਧਾ, ਫਰੀਦ ਸਰਾਏ, ਮਹੀਜੀਤਪੁਰ ਆਦਿ ਪਿੰਡਾਂ ਦੇ 38 ਲੋਕਾਂ ਨੂੰ ਸਿਹਤ ਵਿਭਾਗ ਨੇ ਹੋਮ ਕੁਆਰੰਟਾਇਨ ਕਰ ਦਿੱਤਾ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਸਮੇਂ ਸਮੇਂ ‘ਤੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ, ਪਰ ਉਸ ਤੋਂ ਵੀ ਵੱਡਾ ਦੁੱਖ ਉਨ੍ਹਾਂ ਨੂੰ ਇਹ ਸੁਣ ਕੇ ਲੱਗਾ ਕਿ ਉਨ੍ਹਾਂ ਦੀ ਅੰਤਿਮ ਸੰਸਕਾਰ ਲਈ ਕੁੱਝ ਲੋਕਾਂ ਨੇ ਜਗ੍ਹਾ ਦੇਣ ਤੋਂ ਇਨਕਾਰ ਕਰ ਦਿੱਤਾ। ਸਰਬੱਤ ਦਾ ਭਲਾ ਮੰਗਣ ਵਾਲੇ ਪੰਜਾਬ ਦਾ ਖੂਨ ਚਿੱਟਾ ਹੁੰਦਾ ਜਾਪਦਾ। ਉਨ੍ਹਾਂ ਕਿਹਾ ਕਿ ਅੱਜ ਉਸ ਸ਼ਖ਼ਸੀਅਤ ਨੂੰ ਪੰਜਾਬ ਵਿਚ ਸਸਕਾਰ ਲਈ ਜਗ੍ਹਾ ਨਹੀਂ ਮਿਲ ਰਹੀ, ਜਿਸ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ‘ਤੇ ਬੈਠ ਕੇ ਕੀਰਤਨ ਕੀਤਾ ਹੈ।

Check Also

ਨਿਊਜ਼ੀਲੈਂਡ ਪੜ੍ਹਨ ਆਈਆਂ ਦੋ ਕੁੜੀਆਂ ਨੇ ਸੜਕ ‘ਤੇ ਮਿਲੇ ਡਾਲਰਾਂ ਦਾ ਲਿਫਾਫਾ ਵਾਪਿਸ ਕੀਤਾ

ਅਮੀਰੀ: ਮੋੜ ਦਿੱਤਾ ਧਨ ਬੇਗਾਨਾ ਨਿਊਜ਼ੀਲੈਂਡ ਪੜ੍ਹਨ ਆਈਆਂ ਦੋ ਕੁੜੀਆਂ ਨੇ ਸੜਕ ‘ਤੇ ਮਿਲੇ ਡਾਲਰਾਂ …

%d bloggers like this: