Breaking News
Home / ਮੁੱਖ ਖਬਰਾਂ / ਏਸੀਪੀ ਸੁਰਿੰਦਰਜੀਤ ਨੇ ਜਿੱਤੀ ਕੋਰੋਨਾ ਜੰਗ, ਪਰ ਪਤੀ ਦੀ ਹੋ ਗਈ ਕਰੋਨਾ ਨਾਲ ਮੌਤ

ਏਸੀਪੀ ਸੁਰਿੰਦਰਜੀਤ ਨੇ ਜਿੱਤੀ ਕੋਰੋਨਾ ਜੰਗ, ਪਰ ਪਤੀ ਦੀ ਹੋ ਗਈ ਕਰੋਨਾ ਨਾਲ ਮੌਤ

ਨਵੀਂ ਦਿੱਲੀ: ਦਿੱਲੀ ਪੁਲਿਸ ਵਿੱਚ ਏਸੀਪੀ ਸੁਰਿੰਦਰਜੀਤ ਕੌਰ ਤੇ ਉਸ ਦਾ ਪਤੀ ਚਰਨਜੀਤ ਸਿੰਘ ਕੋਰੋਨਾ ਪੌਜ਼ੇਟਿਵ ਪਾਏ ਗਏ। ਦੋਵਾਂ ਨੂੰ ਅਪੋਲੋ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਏਸੀਪੀ ਸੁਰਿੰਦਰਜੀਤ ਕੌਰ ਨੇ ਕੋਰੋਨਾ ਖਿਲਾਫ ਲੜਾਈ ਜਿੱਤ ਲਈ, ਪਰ ਉਸ ਦੇ ਪਤੀ ਚਰਨਜੀਤ ਸਿੰਘ ਦੀ ਮੌਤ ਹੋ ਗਈ ਹੈ। ਚਰਨਜੀਤ ਸਿੰਘ ਪਿਛਲੇ 20 ਦਿਨਾਂ ਤੋਂ ਹਸਪਤਾਲ ‘ਚ ਦਾਖਲ ਸੀ ਤੇ ਵੈਂਟੀਲੇਟਰ ‘ਤੇ ਸੀ। ਏਸੀਪੀ ਸੁਰਿੰਦਰਜੀਤ ਕੌਰ ਇਸ ਸਮੇਂ ਦੱਖਣੀ ਪੂਰਬੀ ਜ਼ਿਲ੍ਹਾ ਦਿੱਲੀ ਵਿੱਚ ਤਾਇਨਾਤ ਹੈ।

ਲਗਪਗ 800 ਪੁਲਿਸ ਮੁਲਾਜ਼ਮ ਕੋਰੋਨਾ ਸੰਕਰਮਿਤ ਹੋਏ:

ਰਾਜਧਾਨੀ ਦਿੱਲੀ ਦੀ ਸਥਿਤੀ ਬਹੁਤ ਚਿੰਤਾਜਨਕ ਹੈ। ਕੋਰੋਨਾ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ ਤੇ ਦਿੱਲੀ ਪੁਲਿਸ ਵੀ ਤੇਜ਼ੀ ਨਾਲ ਇਸ ਸੰਕਰਮਣ ਦਾ ਸ਼ਿਕਾਰ ਹੋ ਰਹੀ ਹੈ। ਦਿੱਲੀ ਪੁਲਿਸ ਅਧਿਕਾਰੀਆਂ ਅਨੁਸਾਰ ਬਿਮਾਰੀ ਦੀ ਗੰਭੀਰਤਾ ਨੂੰ ਸਮਝਦਿਆਂ ਵਿਭਾਗ ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਿਹਾ ਹੈ। ਦਿੱਲੀ ਪੁਲਿਸ ਦੇ ਤਕਰੀਬਨ 800 ਪੁਲਿਸ ਮੁਲਾਜ਼ਮ ਕੋਰੋਨਾ ਸੰਕਰਮਿਤ ਹੋਏ ਹਨ।

ਪੁਲਿਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਲਗਾਤਾਰ ਕੋਰੋਨਾ ਸੰਕਰਮਿਤ ਹੋਣ ਕਾਰਨ, ਦਿੱਲੀ ਪੁਲਿਸ ਦੇ ਬਹੁਤ ਸਾਰੇ ਕਰਮਚਾਰੀਆਂ ਨੇ ਹੁਣ ਘਰ ਜਾਣਾ ਬੰਦ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਇਸ ਮਹਾਮਾਰੀ ‘ਚ ਡਿਊਟੀ ਕਰਨੀ ਹੈ ਤੇ ਖ਼ਤਰਾ ਬਣਿਆ ਰਹੇਗਾ। ਅਜਿਹੀ ਸਥਿਤੀ ਵਿੱਚ ਆਪਣੇ ਪਰਿਵਾਰ ਦੀ ਜਾਨ ਨੂੰ ਜੋਖਮ ਕਿਉਂ ਪਾਈਏ। ਇਹੀ ਕਾਰਨ ਹੈ ਕਿ ਜ਼ਿਆਦਾਤਰ ਸਿਪਾਹੀ ਥਾਣਿਆਂ ਵਿੱਚ ਬਣੀਆਂ ਬੈਰਕਾਂ ਵਿੱਚ ਸੌਣ ਲੱਗ ਪਏ ਹਨ।

Check Also

ਵਾਇਰਲ ਵੀਡੀਉ- ਦੇਖੋ ਬਾਬਾ ਹਰਨਾਮ ਸਿੰਘ ਧੁੰੰਮਾ ਨੇ ਭਾਈ ਢੱਡਰੀਆਂਵਾਲੇ ਬਾਰੇ ਕੀ ਕਿਹਾ

1984 ਸਮੇਂ ਭਾਰਤ ਦੀ ਹਕੂਮਤ ਨੇ ਸਿੱਖ ਵਿਰੋਧੀ ਮਾਨਸਿਕਤਾ ਦੀ ਖੁਸ਼ੀ ਲਈ ਸਿੱਖਾਂ ਦੇ ਕੇਂਦਰੀ …

%d bloggers like this: